ਇਥੇ ਸਕੂਲਾਂ ਚ ਕਰੋਨਾ ਨੂੰ ਦੇਖਦੇ ਹੋਏ ਮਾਸਕ ਪਹਿਨਣਾ ਹੋਇਆ ਲਾਜਮੀ, ਹੋਏ ਨਿਰਦੇਸ਼ ਜਾਰੀ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦੋ ਸਾਲਾਂ ਤੋਂ ਲੈ ਕੇ ਹੁਣ ਤੱਕ ਜਿੱਥੇ ਕਰੋਨਾ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਦੀ ਸ਼ੁਰੂਆਤ ਵਿੱਚ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਦੇਸ਼ ਅੰਦਰ ਬਹੁਤ ਸਾਰੇ ਲੋਕਾਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤਰ੍ਹਾਂ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋਏ ਸਨ ਜਿਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਕਰੋਨਾ ਦੇ ਟੀਕਾਕਰਨ ਤੋਂ ਬਾਅਦ ਜਿੱਥੇ ਬੜੀ ਮੁਸ਼ਕਲ ਨਾਲ ਇਸ ਉੱਪਰ ਕਾਬੂ ਪਾਇਆ ਗਿਆ ਸੀ। ਉਥੇ ਹੀ ਮੁੜ ਤੋਂ ਹੁਣ ਫਿਰ ਕਰੋਨਾ ਦੇ ਕੇਸਾਂ ਵਿੱਚ ਫਿਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕਈ ਜਗ੍ਹਾ ਤੇ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਹੁਣ ਇੱਥੇ ਸਕੂਲ ਵਿੱਚ ਕਰੋਨਾ ਨੂੰ ਦੇਖਦੇ ਹੋਏ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ਜਿੱਥੇ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਹੁਣ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਵਿੱਚ ਫਿਰ ਤੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ,ਸਿੱਖਿਆ ਡਾਇਰੈਕਟਰ ਵੱਲੋਂ ਜਿੱਥੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਸੂਬੇ ਅੰਦਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਚਿੱਠੀ ਜਾਰੀ ਕੀਤੀ ਗਈ ਹੈ ਜਿੱਥੇ ਸਖਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਵੀਰਵਾਰ ਤੇ ਸ਼ੁੱਕਰਵਾਰ ਨੂੰ ਜਿੱਥੇ ਸਾਰੇ ਸਕੂਲਾਂ ਨੂੰ ਸੈਨੇਟਾਈਜ਼ਰ ਕੀਤੇ ਜਾਣ ਵਾਸਤੇ ਆਖਿਆ ਗਿਆ ਹੈ ਅਤੇ ਪਾਣੀ ਦੀਆਂ ਟੈਂਕੀਆਂ ਸਾਫ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਵਿਦਿਆਰਥੀਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਚ ਹੱਥ ਧੋਣੇ ਲਾਜ਼ਮੀ ਕੀਤੇ ਗਏ ਹਨ। ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਾਸਕ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ।

ਸਾਰੇ ਅਧਿਆਪਕਾਂ ਨੂੰ ਬੂਸਟਰ ਡੋਜ਼ ਲਗਵਾਉਣ ਲਈ ਵੀ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਮਿਡ ਡੇ ਮੀਲ ਬਨਾਉਣ ਵਾਲੇ ਕਰਮਚਾਰੀਆਂ ਲਈ ਵੀ ਸਾਫ-ਸਫਾਈ ਦਾ ਖਾਸ ਧਿਆਨ ਰੱਖਣਾ ਅਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਅਗਰ ਕੋਈ ਵੀ ਵਿਦਿਆਰਥੀ ਖੰਘ ਬੁਖ਼ਾਰ ਜਾਂ ਜੁਕਾਮ ਤੋਂ ਪ੍ਰਭਾਵਤ ਹੁੰਦਾ ਹੈ ਤਾਂ ਉਸ ਨੂੰ ਸਕੂਲ ਨਾ ਆਉਣ ਦਿੱਤਾ ਜਾਵੇ।