ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਤੋਂ ਬਾਅਦ ਇਕ ਅਜਿਹੇ ਹਾਦਸੇ ਸਾਹਮਣੇ ਆਏ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਇਸ ਵਾਰ ਪੈਣ ਵਾਲੀ ਗਰਮੀ ਨੇ ਜਿਥੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਉੱਥੇ ਹੀ ਕਈ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਗਰਮੀ ਦੇ ਮੌਸਮ ਵਿਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਹੋਰ ਡਰ ਦੇ ਮਾਹੌਲ ਅੰਦਰ ਲੈ ਆਂਦਾ ਹੈ। ਜਿੱਥੇ ਇਨਸਾਨ ਵੱਲੋਂ ਕੁਦਰਤ ਦੇ ਹੋਣ ਉਪਰ ਸ਼ੱਕ ਪੈਦਾ ਕੀਤਾ ਜਾਂਦਾ ਹੈ ਅਤੇ ਉਸ ਨਾਲ ਛੇੜਛਾੜ ਕੀਤੀ ਜਾਂਦੀ ਹੈ, ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਕਰਵਾ ਦਿੱਤਾ ਜਾਂਦਾ ਹੈ।
ਹੁਣ ਹਵਾਈ ਜਹਾਜ਼ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ,ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਤੋ ਸਾਹਮਣੇ ਆਈ ਹੈ, ਜਿੱਥੇ ਗਰਮੀ ਦੇ ਕਾਰਨ ਅੱਗ ਲੱਗਣ ਕਾਰਨ ਜੰਗਲ ਵਿੱਚ ਭਾਰੀ ਤਬਾਹੀ ਮਚ ਗਈ ਹੈ ਜਿਸ ਕਾਰਨ ਬਹੁਤ ਸਾਰੇ ਜੰਗਲੀ ਜੀਵਾਂ ਤੇ ਜਾਨਵਰਾਂ ਦੀ ਮੌਤ ਵੀ ਹੋ ਗਈ ਹੈ ਉਥੇ ਹੀ ਇਸ ਅੱਗ ਨੂੰ ਕਾਬੂ ਹੇਠ ਕਰਨ ਲਈ ਅੱਗ ਬੁਝਾਉਣ ਵਾਲੇ ਦਸਤਿਆਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਸ ਰਾਹਤ ਕਾਰਜਾਂ ਦੇ ਦੌਰਾਨ ਹੀ ਇਕ ਹਵਾਈ ਜਹਾਜ ਹਾਦਸਾ ਗ੍ਰਸਤ ਹੋ ਗਿਆ ਹੈ। ਜਿੱਥੇ ਇਸ ਹਵਾਈ ਜਹਾਜ਼ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਪ੍ਰਕਿਰਿਆ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਸੀ। ਉਥੇ ਹੀ ਇਹ ਜਹਾਜ਼ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਹਾਦਸਾ ਗ੍ਰਸਤ ਹੋ ਗਿਆ। ਜਿੱਥੇ ਜੰਗਲ ਵਿਚ ਬਿਜਲੀ ਦੀ ਵਜ੍ਹਾ ਕਾਰਨ ਲੱਗੀ ਅੱਗ ਕਾਰਨ 300 ਏਕੜ ਰਕਬਾ ਸੜ੍ਹ ਕੇ ਸੁਆਹ ਹੋ ਗਿਆ ਹੈ। ਉਥੇ ਹੀ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਉਸ ਵਿਚ ਸਵਾਰ 2 ਜਹਾਜ ਚਾਲਕਾਂ ਦੀ ਮੌਤ ਹੋ ਗਈ ਹੈ।
ਇਸ ਜਹਾਜ਼ ਵਿਚ ਸਵਾਰ ਕਮਾਂਡਰ ਵੱਲੋਂ ਇਸ ਸਥਿਤੀ ਉੱਪਰ ਨਿਯੰਤਰਣ ਰਖਣ ਲਈ ਸਹਾਇਤਾ ਕੀਤੀ ਜਾ ਰਹੀ ਸੀ। ਉਸ ਸਮੇਂ ਇਹ ਹਾਦਸਾ ਵਾਪਰ ਗਿਆ। ਹਵਾਈ ਜਹਾਜ਼ਾਂ ਵੱਲੋਂ ਅੱਗ ਨੂੰ ਕਾਬੂ ਕਰਨ ਲਈ ਕੰਮ ਕੀਤਾ ਜਾ ਰਿਹਾ ਸੀ। ਉਥੇ ਹੀ ਅੱਗ ਬਝਾਉਣ ਲਈ ਕਈ ਤਰ੍ਹਾਂ ਦੇ ਯਤਰਾਂ ਦੀ ਮਦਦ ਲਈ ਜਾ ਰਹੀ ਹੈ। ਉਥੇ ਹੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਵੀ ਕੀਤਾ ਗਿਆ ਹੈ।
Previous Postਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਰਜਨੀਕਾਂਤ ਬਾਰੇ ਆਈ ਇਹ ਤਾਜਾ ਵੱਡੀ ਖਬਰ
Next Postਘਰ ਦੇ ਅੰਦਰ ਪੰਜਾਬ ਚ ਇਥੇ ਵਾਪਰਿਆ ਅਜਿਹਾ ਕਹਿਰ ਦੇਖ ਨਿਕਲੀਆਂ ਸਭ ਦੀਆਂ ਧਾਹਾਂ