ਆਈ ਤਾਜ਼ਾ ਵੱਡੀ ਖਬਰ
ਕਰੋਨਾ ਦਾ ਕਹਿਰ ਦੇਸ਼ ਅੰਦਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਗੱਲਬਾਤ ਵੀ ਕੀਤੀ ਗਈ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿਚ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ਼ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਾਕਾਤ ਕੀਤੀ ਜਾਵੇਗੀ। ਜਿੱਥੇ ਕਰੋਨਾ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਤੋਂ ਕਰੋਨਾ ਪਾਬੰਦੀਆਂ ਨੂੰ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਸੁਝਾਅ ਵੀ ਮੰਗੇ ਗਏ ਸਨ। ਕਿਉਂਕਿ ਦਿੱਲੀ, ਹਰਿਆਣਾ, ਕੇਰਲ ਅਤੇ ਕੁਝ ਹੋਰ ਸੂਬਿਆਂ ਵਿਚ ਵੀ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਹੁਣ ਇੱਥੇ ਵੱਡਾ ਐਲਾਨ ਹੋ ਗਿਆ ਹੈ ਜਿੱਥੇ 18 ਤੋਂ 59 ਸਾਲ ਦੀ ਉਮਰ ਵਾਲਿਆਂ ਵਾਂਗ ਮੁਫ਼ਤ ਇਹ ਚੀਜ਼ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਹਰਿਆਣਾ ਸਰਕਾਰ ਵੱਲੋਂ ਵਧ ਰਹੇ ਕੇਸਾਂ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਅਤੇ ਟੀਕਾਕਰਨ ਮੁਹਿੰਮ ਦੇ ਵਿੱਚ ਜਿੱਥੇ ਹੁਣ ਸਰਕਾਰ ਵੱਲੋਂ 18 ਸਾਲ ਤੋਂ 59 ਉਮਰ ਵਰਗ ਦੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਬੂਸਟਰ ਡੋਜ਼ ਬਿਲਕੁਲ ਮੁਫਤ ਦਿੱਤੀ ਜਾਵੇਗੀ।
ਜਿਸ ਸਬੰਧੀ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਪਹਿਲਾਂ ਇਹ ਬੂਸਟਰ ਡੋਜ਼ ਸਰਕਾਰੀ ਹਸਪਤਾਲਾਂਤ,ਡਿਸਪੈਂਸਰੀਆਂ ਦੇ ਵਿੱਚ 250 ਰੁਪਏ ਦੀ ਦਿੱਤੀ ਜਾਣ ਵਾਲੀ ਸੀ। ਉਥੇ ਹੀ ਇਹ ਹੁਣ ਕਰੋਨਾ ਨੂੰ ਠੱਲ ਪਾਉਣ ਵਾਸਤੇ ਸੂਬੇ ਅੰਦਰ ਮੁਫ਼ਤ ਦਿੱਤੀ ਜਾ ਰਹੀ ਹੈ।
ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਕਰੋਨਾ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਹੁਣ ਤੱਕ ਹਰਿਆਣਾ ਸੂਬੇ ਅੰਦਰ 3,71,700 ਬੂਸਟਰ ਡੋਜ਼ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਚੁਕੀਆਂ ਹਨ। ਹਰਿਆਣਾ ਸਰਕਾਰ ਦੇ ਐਲਾਨ ਨਾਲ ਹਰਿਆਣੇ ਅੰਦਰ ਬਹੁਤ ਸਾਰੇ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ।
Previous Postਪੰਜਾਬ ਚ ਇਥੇ ਅੱਗ ਨੇ ਨੇ ਮਚਾਈ ਤਬਾਹੀ, ਵਾਪਰਿਆ ਦਰਦਨਾਕ ਹਾਦਸਾ- ਪਈਆਂ ਭਾਜੜਾਂ
Next Postਪੰਜਾਬ ਚ ਇਥੇ ਹੋਇਆ ਅਨੋਖਾ ਵਿਆਹ,ਲਾੜੀ ਲਾੜੇ ਨੂੰ ਵਿਆਹੁਣ ਆਈ- ਵਿਆਹ ਦੇ ਹੋ ਰਹੇ ਦੂਰ ਦੂਰ ਤਕ ਚਰਚੇ