ਇਦਾਂ ਵੀ ਮਿਲ ਸਕਦੀ ਮੌਤ , ਪੰਜਾਬ ਚ ਵੀਡੀਓ ਬਣਾਉਂਦਿਆਂ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਇਸ ਹੱਦ ਤੱਕ ਵਧ ਗਈ ਹੈ ਕਿ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ,ਜਿੱਥੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਆ ਰਹੇ ਹਨ। ਕਿਉਂਕਿ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਰੁਜ਼ਗਾਰ ਠੱਪ ਹੋਣ ਕਾਰਨ ਕਈ ਨੌਜਵਾਨ ਬੇਰੋਜ਼ਗਾਰ ਹੋ ਚੁੱਕੇ ਹਨ ਅਤੇ ਸਰਕਾਰ ਵੱਲੋਂ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ। ਜਿੱਥੇ ਨੌਕਰੀ ਦੀ ਭਾਲ ਵਿੱਚ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਕਈ ਰਸਤੇ ਅਖਤਿਆਰ ਕੀਤੇ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਨੌਕਰੀ ਹਾਸਲ ਹੋ ਸਕੇ।

ਉਥੇ ਹੀ ਭਾਰੀ ਮਿਹਨਤ ਮੁਸ਼ੱਕਤ ਕਰਨ ਵਾਲੇ ਅਜਿਹੇ ਨੌਜਵਾਨ ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਦੇ ਕਾਰਨ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਵੀਡੀਓ ਬਣਾਉਂਦਾ ਹੋਇਆ ਨੌਜਵਾਨ ਇਸ ਤਰਾਂ ਦਰਦਨਾਕ ਮੌਤ ਦਾ ਸ਼ਿਕਾਰ ਹੋਇਆ ਹੈ, ਜਿਸ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਵੱਲੋਂ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕੀਤੀ ਜਾ ਰਹੀ ਸੀ। ਜਿਸ ਵਾਸਤੇ ਮ੍ਰਿਤਕ ਨੌਜਵਾਨ ਸੰਦੀਪ ਸਿੰਘ ਰੋਜ਼ਾਨਾ ਹੀ ਕਸਰਤ ਕਰਨ ਵਾਸਤੇ ਮੈਦਾਨ ਵਿੱਚ ਆਉਂਦਾ ਸੀ।

ਜਿਸ ਵੱਲੋਂ ਆਪਣੀ ਕਸਰਤ ਕਰਦੇ ਹੋਏ ਦੀ ਵੀਡੀਓ ਵੀ ਬਣਾਈ ਜਾਂਦੀ ਸੀ। ਉਥੇ ਹੀ ਬਦਕਿਸਮਤੀ ਦੇ ਨਾਲ ਅੱਜ ਇੱਥੇ ਉਸ ਨੌਜਵਾਨ ਵੱਲੋਂ ਆਪਣੀ ਪ੍ਰੈਕਟਿਸ ਕੀਤੀ ਜਾ ਰਹੀ ਸੀ। ਉਸ ਸਮੇਂ ਗਰਾਊਂਡ ਦੇ ਵਿੱਚ ਉਸ ਨੌਜਵਾਨ ਵੱਲੋਂ ਉਸ ਦੇ ਉਲਟਬਾਜੀ ਕਰਦੇ ਹੋਏ ਅਚਾਨਕ ਹੀ ਸੰਤੁਲਨ ਵਿਗੜਨ ਕਾਰਨ ਉਹ ਨੌਜਵਾਨ ਪੋਲ ਤੋਂ ਹੇਠਾਂ ਡਿੱਗ ਪਿਆ ਜਿਸ ਕਾਰਨ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗ ਗਈ। ਉਸ ਮੌਕੇ ਉਹ ਪੋਲ ਵੀ ਟੁੱਟ ਕੇ ਉਸ ਉਪਰ ਡਿੱਗ ਪਿਆ।

ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋਇਆ ਅਤੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਉਸ ਦੇ ਭਰਾ ਵੱਲੋਂ ਫੌਜ ਵਿੱਚ ਜਾਣ ਵਾਸਤੇ ਤਿਆਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਵੱਲੋਂ ਸਰਕਾਰ ਉਪਰ ਦੋਸ਼ ਲਗਾਏ ਗਏ ਹਨ ਕੇ ਦੇਖ ਰੇਖ ,ਸਿਖਲਾਈ ਅਤੇ ਸਾਜ਼ੋ-ਸਾਮਾਨ ਦੀ ਘਾਟ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਲਈ ਸਰਕਾਰ ਨੂੰ ਨੌਜਵਾਨਾਂ ਵਾਸਤੇ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ।