ਇਲਾਜ ਨਾ ਹੋਣ ਤੋਂ ਦੁਖੀ ਮਰੀਜ ਚੜ ਗਿਆ ਟੈਂਕੀ ਤੇ, ਬਾਅਦ ਚ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਮਝਾ ਕੇ ਹੇਠ ਉਤਾਰਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਪੰਜਾਬ ਅੰਦਰ ਸਿਹਤ ਨੂੰ ਲੈ ਕੇ ਅਤੇ ਸਿੱਖਿਆ ਨੂੰ ਲੈ ਕੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਵੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਵਧੀਆ ਸਿੱਖਿਆ ਮੁਹਇਆ ਕਰਵਾਈ ਜਾ ਸਕੇ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿੱਚ ਵੀ ਬਹੁਤ ਸਾਰੇ ਉਪਰਾਲੇ ਸਿਹਤ ਅਤੇ ਸਿੱਖਿਆ ਵਾਸਤੇ ਕੀਤੇ ਜਾ ਰਹੇ ਹਨ। ਇੱਥੇ ਸਰਕਾਰੀ ਹਸਪਤਾਲਾਂ ਦੇ ਵਿੱਚ ਸਰਕਾਰ ਵੱਲੋਂ ਮੁਹਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਤੋਂ ਕੁਝ ਲੋਕ ਖ਼ਫ਼ਾ ਵੀ ਦਿਖਾਈ ਦੇ ਰਹੇ ਹਨ ਜਿਨ੍ਹਾਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਵੀ ਕੀਤਾ ਜਾਂਦਾ ਹੈ।

ਹੁਣ ਇਲਾਜ਼ ਨਾ ਹੋਣ ਤੋਂ ਦੁੱਖੀ ਮਰੀਜ਼ ਟੈਂਕੀ ਤੇ ਚੜ੍ਹ ਗਿਆ ਹੈ ਅਤੇ ਜਿਸ ਨੂੰ ਬਾਅਦ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਸਮਝਾ ਕੇ ਹੇਠਾਂ ਉਤਾਰਿਆ ਗਿਆ ਹੈ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਮਰੀਜ਼ ਨੇ ਪੁਲਸ ਤੇ ਪ੍ਰਸ਼ਾਸਨ ਨੂੰ ਉਸ ਸਮੇਂ ਭਾਜੜਾ ਪੈ ਗਈਆਂ,ਜਦੋਂ ਇੱਕ ਮਰੀਜ਼ ਹਸਪਤਾਲ ਉਪਰ ਇਹ ਆਰੋਪ ਲਗਾਉਂਦੇ ਹੋਏ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ ਕਿ ਉਸ ਦਾ ਹਸਪਤਾਲ ਦੇ ਵਿੱਚ ਇਲਾਜ ਨਹੀਂ ਕੀਤਾ ਜਾ ਰਿਹਾ।

ਜਿੱਥੇ ਪਿੰਡ ਔਜਲਾ ਦਾ ਰਹਿਣ ਵਾਲਾ ਪੀੜਤ ਮਰੀਜ਼ ਬੰਟੀ ਪੁੱਤਰ ਮਿੱਧਾ ਮਸੀਹ ਬਵਾਸੀਰ ਦਾ ਇਲਾਜ ਕਰਵਾਉਣ ਲਈ 6 ਜੂਨ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਹੋਇਆ ਸੀ। ਉਸਨੇ ਕਿਹਾ ਕਿ ਹਸਪਤਾਲ ਦੇ ਡਾਕਟਰਾਂ ਵੱਲੋਂ ਨਾ ਤਾਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਸ ਦਾ ਆਪ੍ਰੇਸ਼ਨ ਕੀਤਾ ਗਿਆ ਹੈ।

ਉਸ ਨੂੰ ਸਮਝਾ ਬੁਝਾ ਕੇ ਅਤੇ ਡਾਕਟਰ ਦੇ ਖਿਲਾਫ ਕਾਰਵਾਈ ਕੀਤੇ ਜਾਣ ਦਾ ਆਖ ਕੇ ਟੈਂਕੀ ਤੋਂ ਉਤਾਰਿਆ ਗਿਆ ਹੈ। ਉਥੇ ਹੀ ਇਸ ਬਾਬਤ ਹਸਪਤਾਲ ਦੇ ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੀ ਰਿਪੋਰਟ ਅਜੇ ਸਹੀ ਨਹੀਂ ਹਨ ਇਸ ਲਈ ਅਪਰੇਸ਼ਨ ਨਹੀਂ ਕੀਤਾ ਜਾ ਰਿਹਾ ਹੈ। ਰਿਪੋਰਟ ਸਹੀ ਆਉਣ ਤੇ ਹੀ ਓਪਰੇਸ਼ਨ ਹੋਵੇਗਾ। ਪੀੜਤ ਮਰੀਜ਼ ਨੂੰ ਵੀ ਇਸ ਬਾਰੇ ਸਾਰਾ ਕੁਝ ਸਮਝਾਇਆ ਗਿਆ ਹੈ।