ਇਸ ਕਾਰਨ ਘਰਵਾਲੇ ਅਤੇ ਘਰਵਾਲੀ ਨੇ ਦਿੱਤੀ ਆਪਣੀ ਜਾਨ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਅੰਦਰ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਬਹੁਤ ਸਾਰੇ ਰੁਜ਼ਗਾਰ ਬੰਦ ਹੋਣ ਕਾਰਨ ਕਈ ਪਰਵਾਰਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ ਕਿਉਂਕਿ ਕਈ ਲੋਕਾਂ ਦੇ ਕੰਮ ਵੀ ਬੰਦ ਹੋ ਗਏ ਸਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ। ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕਰਕੇ ਗਰੀਬ ਪਰਿਵਾਰਾਂ ਦੀ ਮਦਦ ਕੀਤੀ ਗਈ ਉਥੇ ਹੀ ਕਈ ਪਰਵਾਰਾਂ ਨੂੰ ਇਹ ਸਹੂਲਤਾਂ ਨਾ ਮਿਲਣ ਕਾਰਨ ਉਨ੍ਹਾਂ ਵੱਲੋਂ ਆਰਥਿਕ ਮੰਦੀ ਤੇ ਚਲਦੇ ਹੋਏ ਹਾਦਸਿਆਂ ਨੂੰ ਅੰਜਾਮ ਦਿੱਤਾ ਹੈ। ਜਿੱਥੇ ਉਨ੍ਹਾਂ ਵੱਲੋਂ ਗਲਤ ਫੈਸਲੇ ਕੀਤੇ ਗਏ। ਅਜੇ ਤੱਕ ਵੀ ਬਹੁਤ ਸਾਰੇ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਆਰਥਿਕ ਮੰਦੀ ਦੇ ਚਲਦੇ ਹੋਏ ਕਈ ਪਰਿਵਾਰਕ ਵਿਵਾਦ ਇਸ ਕਦਰ ਤੱਕ ਵਧ ਜਾਂਦੇ ਹਨ ਕੇ ਕੁਝ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਇੱਥੇ ਪਤੀ-ਪਤਨੀ ਵੱਲੋਂ ਇਸ ਕਾਰਨ ਆਪਣੀ ਜਾਨ ਦੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨ ਤਾਰਨ ਜ਼ਿਲੇ ਅਧੀਨ ਆਉਣ ਵਾਲੇ ਪਿੰਡ ਬਲੇਰ ਤੋਂ ਸਾਹਮਣੇ ਆਇਆ ਹੈ,ਜਿੱਥੇ ਇੱਕ ਪਰਿਵਾਰ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚ ਗੁਜਰਦੇ ਹੋਏ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜਰ ਰਿਹਾ ਸੀ। ਜਿਸ ਕਾਰਨ ਪਤੀ ਪਤਨੀ ਵੱਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਅਮਰੀਕਾ ਵਿੱਚ ਦਿਲਬਾਗ ਸਿੰਘ 42 ਸਾਲਾ, ਅਤੇ ਉਸ ਦੀ ਪਤਨੀ ਸੁਨੀਤਾ ਵੱਲੋਂ ਨਜ਼ਦੀਕ ਪੈਂਦੇ ਪਿੰਡ ਕੱਚਾ ਪੱਕਾ ਵਿਖੇ ਜਾ ਕੇ ਕੋਈ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਜਸਬੀਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਸ਼ਾਮੀ ਚਾਰ ਵਜੇ ਦੇ ਕਰੀਬ ਵਾਪਰੀ ਹੈ। ਜਿੱਥੇ ਮ੍ਰਿਤਕ ਪਤੀ ਪਤਨੀ ਵੱਲੋਂ ਇਹ ਕਦਮ ਚੁੱਕਣ ਤੋਂ ਪਹਿਲਾਂ ਇਸ ਘਟਨਾ ਦੀ ਜਾਣਕਾਰੀ ਆਪਣੇ ਗੁਆਂਢ ਵਿਚ ਰਹਿੰਦੇ ਬਲਦੇਵ ਸਿੰਘ ਨੂੰ ਫੋਨ ਕਰਕੇ ਦੇ ਦਿੱਤੀ ਗਈ ਸੀ। ਜਦੋਂ ਤੱਕ ਪਰਿਵਾਰਕ ਮੈਂਬਰ ਘਟਨਾ ਸਥਾਨ ਤੇ ਪਹੁੰਚੇ ਤਾਂ ਉਨ੍ਹਾਂ ਦੋਹਾਂ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਦੇ ਭਰਾ ਨੇ ਦੱਸਿਆ ਹੈ ਕਿ ਜਿਥੇ ਉਹ ਦਿਹਾੜੀਦਾਰ ਅਤੇ ਬੇਜਮੀਨਾ ਸੀ, ਉਥੇ ਹੀ ਕਰੋਨਾ ਦੇ ਕਾਰਨ ਉਸਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਜਿਸ ਕਾਰਨ ਆਰਥਿਕ ਤੰਗੀ ਦੇ ਚੱਲਦੇ ਹੋਏ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਰਹਿ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਤਿੰਨ ਬੱਚੇ ਛੱਡ ਗਏ ਹਨ ਜਿਨ੍ਹਾਂ ਵਿੱਚ ਦੋ ਬੇਟੀਆਂ ਅਤੇ ਇੱਕ ਬੇਟਾ ਸ਼ਾਮਲ ਹੈ।