ਆਈ ਤਾਜ਼ਾ ਵੱਡੀ ਖਬਰ
ਕਿਸਾਨਾਂ ਵੱਲੋਂ ਜਿੱਥੇ ਭਾਰੀ ਮਿਹਨਤ ਮੁਸ਼ੱਕਤ ਨਾਲ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨੂੰ ਬੱਚਿਆਂ ਦੀ ਤਰ੍ਹਾਂ ਪਾਲਿਆ ਜਾਂਦਾ ਹੈ। ਉਥੇ ਹੀ ਕਿਸਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਵੀ ਦਰਪੇਸ਼ ਆਉਂਦੀਆਂ ਹਨ। ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਜਿੱਥੇ ਬਹੁਤ ਸਾਰੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਦੇਖਭਾਲ ਕਰਨ ਪਿੱਛੋਂ ਫਿਰ ਦਿੱਲੀ ਦੀਆਂ ਸਰਹੱਦਾਂ ਤੇ ਜਾਣਾ ਪੈਂਦਾ ਸੀ, ਤਾਂ ਜੋ ਉਨ੍ਹਾਂ ਵੱਲੋਂ ਖੇਤੀਬਾੜੀ ਦੇ ਨਾਲ ਨਾਲ ਇਸ ਕਿਸਾਨੀ ਸੰਘਰਸ਼ ਨੂੰ ਵੀ ਕਾਇਮ ਰੱਖਿਆ ਜਾ ਸਕੇ। ਉਥੇ ਹੀ ਮੌਸਮ ਦੀ ਖਰਾਬੀ ਕਾਰਨ ਵੀ ਕਿਸਾਨਾਂ ਦੀਆਂ ਬਹੁਤ ਸਾਰੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ ਜਿਸ ਕਾਰਨ ਕਿਸਾਨਾਂ ਨੂੰ ਕਈ ਵਾਰ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ। ਹੁਣ ਇਹਨਾ ਜੰਗਲੀ ਜਾਨਵਰਾਂ ਵੱਲੋਂ ਪੰਜਾਬ ਵਿੱਚ ਇਥੇ ਭਾਰੀ ਤਬਾਹੀ ਮਚਾਈ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਫਰੀਦਕੋਟ ਅਧੀਨ ਆਉਣ ਵਾਲੇ ਕਈ ਪਿੰਡਾਂ ਦੇ ਕਿਸਾਨ ਇਸ ਸਮੇਂ ਵਧੇਰੇ ਪ੍ਰੇਸ਼ਾਨੀ ਵਿਚ ਦੇਖੇ ਜਾ ਰਹੇ ਹਨ। ਜਿੱਥੇ ਇਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਜੰਗਲੀ ਸੂਰਾਂ ਦੇ ਝੁੰਡ ਵੱਲੋਂ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ। ਜਿੱਥੇ ਇਸ ਵਾਰ ਕਣਕ ਦੀ ਫਸਲ ਇਨ੍ਹਾਂ ਜੰਗਲੀ ਸੂਰਾਂ ਦੇ ਝੁੰਡ ਕਾਰਨ ਕਾਫੀ ਨੁਕਸਾਨੀ ਗਈ ਹੈ ਜਿਸ ਨੂੰ ਦੇਖਦੇ ਹੋਏ ਵੱਖ-ਵੱਖ ਪਿੰਡ ਵਾਸੀਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਵੀ ਲਗਾਈ ਜਾ ਰਹੀ ਹੈ।
ਇਨ੍ਹਾਂ ਜੰਗਲੀ ਸੂਰਾਂ ਦੇ ਝੁੰਡ ਬਾਰੇ ਜਾਣਕਾਰੀ ਦਿੰਦੇ ਹੋਏ ਫਰੀਦਕੋਟ ਅਧੀਨ ਆਉਣ ਵਾਲੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਬੜੇ ਦੁਖੀ ਮਨ ਨਾਲ ਦੱਸਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਦੀ ਗੰਨੇ ਅਤੇ ਆਲੂਆਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਨੂੰ ਜੰਗਲੀ ਸੂਰਾਂ ਵੱਲੋਂ ਪੂਰੀ ਤਰ੍ਹਾਂ ਤਬਾਹ ਕੀਤਾ ਗਿਆ ਹੈ ਉਥੇ ਹੀ ਹੁਣ ਇਨ੍ਹਾਂ ਜੰਗਲੀ ਸੂਰਾਂ ਵੱਲੋਂ ਕਿਸਾਨਾਂ ਦੀ ਫਸਲ ਨੂੰ ਵੀ ਨਸ਼ਟ ਕੀਤਾ ਜਾ ਰਿਹਾ ਹੈ।
ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਹਨਾ ਜੰਗਲੀ ਸੂਰਾਂ ਤੋਂ ਨਿਜਾਤ ਦਿਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਸਦਕਾ ਇਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਇਸ ਬਾਰੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਅਗਰ ਉਹਨਾਂ ਵੱਲੋਂ ਇਨ੍ਹਾਂ ਸੂਰਾਂ ਦੇ ਝੁੰਡ ਨੂੰ ਖੇਤਾਂ ਵਿੱਚੋਂ ਭਜਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਇਨ੍ਹਾਂ ਵੱਲੋਂ ਹਮਲਾ ਕਰ ਦਿੱਤਾ ਜਾਂਦਾ ਹੈ।
Previous Postਮੁੱਖ ਮੰਤਰੀ ਭਗਵੰਤ ਮਾਨ ਦੇ ਇਲਾਕੇ ਤੋਂ ਆਈ ਵੱਡੀ ਖਬਰ – ਮਚਿਆ ਇਹ ਹੜਕੰਪ
Next Post3 ਸਾਲ ਪਹਿਲਾਂ ਵਿਆਹੀ ਕੁੜੀ ਨੇ ਧੀ ਨੂੰ ਦਿੱਤਾ ਜਨਮ – ਫਿਰ ਪ੍ਰੀਵਾਰ ਵਾਲਿਆਂ ਨੇ ਜੋ ਕਰਤੂਤ ਕੀਤੀ ਸਭ ਰਹਿ ਗਏ ਹੈਰਾਨ