ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵਲੋ ਆਏ ਦਿਨੀਂ ਹੀ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਬਿਲਕੁਲ ਨਵਾਂ ਐਲਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਬਦਲਾਅ ਦੀ ਲਹਿਰ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਵੀ ਕਾਫੀ ਤਬਦੀਲੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਸ ਤਰੀਕ ਨੂੰ ਸਾਰੇ ਪਿੰਡਾਂ ਵਿੱਚ ਇਹ ਕੰਮ ਕੀਤਾ ਜਾਵੇਗਾ ਜਿੱਥੇ ਸਰਕਾਰ ਵੱਲੋਂ ਇਹ ਫ਼ਰਮਾਨ ਜਾਰੀ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਕ ਹੋਰ ਕਦਮ ਚੁੱਕਿਆ ਜਾ ਰਿਹਾ ਹੈ ਜਿੱਥੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਕ ਪਲੇਠੀ ਮੀਟਿੰਗ ਵਿਭਾਗ ਦੇ ਸਾਰੇ ਅਧਿਕਾਰੀਆਂ ਨਾਲ ਕੀਤੀ ਗਈ ਹੈ। ਜਿੱਥੇ ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਕਦਮ ਚੁੱਕਦੇ ਹੋਏ ਸੰਦੇਸ਼ ਜਾਰੀ ਕੀਤਾ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥਮ੍ਹ ਹੁੰਦੀ ਹੈ। ਉਥੇ ਹੀ ਉਨ੍ਹਾਂ ਵੱਲੋਂ 26 ਜੂਨ 2022 ਪੰਜਾਬ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ ਦੇ ਆਦੇਸ਼ ਸਾਰੇ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੇ ਹਨ, ਤਾਂ ਜੋ ਇਹਨਾਂ ਹੋਣ ਵਾਲੀਆਂ ਮੀਟਿੰਗਾਂ ਵਿੱਚ ਵੱਧ ਤੋਂ ਵੱਧ ਲੋਕਾਂ ਵੱਲੋਂ ਸ਼ਮੂਲੀਅਤ ਕਰਕੇ ਆਪਣੀਆਂ ਸਮੱਸਿਆਵਾਂ ਹੱਲ ਕਰਵਾਈਆਂ ਜਾ ਸਕਣ ਅਤੇ ਲੋਕਾਂ ਵਿੱਚ ਵੀ ਗਰਾਮ ਸਭਾ ਦੀ ਮਹੱਤਤਾ ਦੱਸਦੇ ਹੋਏ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਅਗਰ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਅਨੁਮਾਨ ਅਤੇ ਵਿਓਂਤਬੰਦੀ ਠੀਕ ਨਹੀਂ ਹੋਵੇਗੀ ਤਾਂ ਉਸਦੇ ਜ਼ਿੰਮੇਵਾਰ ਤਕਨੀਕੀ ਸ਼ਖਾਵਾਂ ਦੇ ਅਧਿਕਾਰੀ ਹੋਣਗੇ। ਉਨ੍ਹਾਂ ਕਿਹਾ ਕਿ ਇਸ ਗਰਾਮ ਸਭਾ ਦੇ ਇਜਲਾਸ ਨੂੰ ਸਮੇਂ ਸਿਰ ਕਰਵਾਏ ਜਾਣ ਸਬੰਧੀ ਪੋਸਟਰ ਵੀ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਸਾਰੇ ਪਿੰਡਾਂ ਨੂੰ ਇਸ ਬਾਰੇ ਜਾਣਕਾਰੀ ਹਾਸਲ ਹੋ ਸਕੇ।
Previous Postਦਿੱਲੀ ਏਅਰਪੋਰਟ ਤੇ ਸਵਾਰੀਆਂ ਨਾਲ ਭਰੇ ਹਵਾਈ ਜਹਾਜ ਨਾਲ ਵਾਪਰਿਆ ਹਾਦਸਾ – ਤਾਜਾ ਵੱਡੀ ਖਬਰ
Next Postਪੰਜਾਬ : ਪਟਰੋਲ ਪੰਪ ਤੇ ਤੇਲ ਪਵਾਉਂਦੇ ਨੌਜਵਾਨ ਨੂੰ ਸ਼ਰੇਆਮ ਦਿੱਤੀ ਗਈ ਇਸ ਤਰਾਂ ਮੌਤ , ਇਲਾਕੇ ਚ ਪਈ ਦਹਿਸ਼ਤ