ਇਸ ਪੰਜਾਬੀ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ ਮੁੱਖ ਮੰਤਰੀ ਚੰਨੀ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਨੂੰ ਲੈ ਕੇ ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆ ਜਾਂਦੀ ਹੈ, ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਵਿੱਚ ਵੀ ਸੋਗਮਈ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਤਿਉਹਾਰਾਂ ਦਾ ਸੀਜ਼ਨ ਚੱਲਦਾ ਹੈ ਤੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰ ਨੂੰ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੰਦੀਆਂ ਹਨ। ਹੁਣ ਇਸ ਪੰਜਾਬੀ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ ਤੇ ਮੁੱਖ ਮੰਤਰੀ ਚੰਨੀ ਵਲੋ ਅਫਸੋਸ ਜ਼ਾਹਿਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਜਾਗਰਣ’ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਸਰਦਾਰਨੀ ਦਲਜੀਤ ਕੌਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਥੇ ਹੀ ਬੁੱਧਵਾਰ ਨੂੰ ਉਨ੍ਹਾਂ ਦਾ ਗ੍ਰਹਿ ਸਥਾਨ ਜਲੰਧਰ ਵਿਖੇ ਦਿ-ਹਾਂ-ਤ ਹੋ ਗਿਆ। ਉਹ 95 ਸਾਲਾਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵਰਿੰਦਰ ਸਿੰਘ ਵਾਲੀਆ ਨਾਲ ਵੱਖ-ਵੱਖ ਸਖਸ਼ੀਅਤਾਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਵਰਿੰਦਰ ਸਿੰਘ ਵਾਲੀਆ ਦੀ ਮਾਂ ਦੇ ਦਿਹਾਂਤ ਤੇ ਉਨ੍ਹਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਗਈ ਹੈ। ਉਹਨਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ, ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਪੰਜਾਬੀ ਜਾਗਰਣ’ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ ਦੇ ਮਾਤਾ ਜੀ ਦੀ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਗੋਬਿੰਦ ਸਿੰਘ, ਗੁਰੂ ਗੋਬਿੰਦ ਸਿੰਘ ਐਵਿਨਿਊ ਚੁਗਿੱਟੀ ਬਾਈਪਾਸ ਜਲੰਧਰ ਵਿਖੇ ਐਤਵਾਰ 7 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਉਥੇ ਹੀ ਵਰਿੰਦਰ ਸਿੰਘ ਵਾਲੀਆ ਦੇ ਰਿਸ਼ਤੇਦਾਰਾਂ ਦੋਸਤਾਂ ਅਤੇ ਹੋਰ ਸਕੇ-ਸਬੰਧੀਆਂ ਵੱਲੋਂ ਵੀ ਉਨ੍ਹਾਂ ਦੇ ਮਾਤਾ ਜੀ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ ਅਤੇ ਦੁੱਖ ਦਾ ਇਜ਼ਹਾਰ ਕੀਤਾ।