ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਦਿਨਾਂ ਵਿੱਚ ਜਿੱਥੇ ਸਾਰੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰਾਂ ਨੂੰ ਮਨਾਇਆ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇਨ੍ਹਾਂ ਸ਼ਖਸੀਅਤਾਂ ਦੇ ਜਾਣ ਨਾਲ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੀਆਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਜਿਸ ਨਾਲ ਛਾਈ ਸੋਗ ਦੀ ਲਹਿਰ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਸਾਹਿਤਕਾਰ ਸੁਖਮਿੰਦਰ ਰਾਮਪੁਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬੀ ਸਾਹਿਤਕਾਰ ਸੁਖਮਿੰਦਰ ਰਾਮਪੁਰੀ ਇਸ ਸਮੇਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਰਹਿ ਰਹੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਬਰੈਂਪਟਨ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਦੇ ਭੋਗ ਦੀ ਰਸਮ ਵੀ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਹੀ ਕੀਤੀ ਜਾਵੇਗੀ।

ਉਥੇ ਹੀ ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਉਹਨਾਂ ਦੀ ਨਮਿੱਤ ਸੋ਼ਕ ਸਭਾ ਲਾਇਬ੍ਰੇਰੀ ਹਾਲ ਵਿੱਚ ਕੀਤੀ ਜਾਏਗੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਪ੍ਧਾਨ ਜਸਵੀਰ ਝੱਜ ਤੇ ਜਨਰਲ ਸਕੱਤਰ ਹਰਬੰਸ ਮਾਲਵਾ ਨੇ ਸਾਹਿਤਕਾਰ ਸੁਖਮਿੰਦਰ ਰਾਮਪੁਰੀ ਦੇ ਦੇਹਾਂਤ ਤੇ ਉਹਨਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਹੈ।

ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਜਿਥੇ ਐਤਵਾਰ 7 ਨਵੰਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਸੀ, ਉੱਥੇ ਹੀ ਹੁਣ ਸਾਹਿਤਕਾਰ ਸੁਖਵਿੰਦਰ ਰਾਮਪੁਰੀ ਦਾ ਦੇਹਾਂਤ ਹੋਣ ਤੇ ਹੋਣ ਵਾਲੇ ਇਸ ਸਮਾਗਮ ਨੂੰ ਪੰਜਾਬੀ ਲਿਖਾਰੀ ਸਭਾ ਰਾਮਪੁਰਾ ਵਲੋਂ 7 ਨਵੰਬਰ ਵਾਲੇ ਸਮਾਗਮ ਨੂੰ ਅੱਗੇ ਕਰ ਦਿੱਤਾ ਗਿਆ ਹੈ। ਕਿਉਂਕਿ ਉਸ ਦਿਨ ਸੁਖਮਿੰਦਰ ਰਾਮਪੁਰੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਵੱਖ ਵੱਖ ਸਾਹਿਤਕਾਰਾਂ ਵੱਲੋਂ ਅਤੇ ਸਾਹਿਤ ਸਭਾਵਾਂ ਵੱਲੋਂ ਸੁਖਮਿੰਦਰ ਰਾਮਪੁਰੀ ਦੇ ਦਿਹਾਂਤ ਤੇ ਦੁੱਖ ਜਾਹਿਰ ਕੀਤਾ ਜਾ ਰਿਹਾ ਹੈ।