ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਅਜਿਹੀਆਂ ਬਹੁਤ ਸਾਰੀਆਂ ਨਾਮਵਰ ਹਸਤੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਅਤੇ ਉਨ੍ਹਾਂ ਵੱਲੋਂ ਉਨ੍ਹਾਂ ਖੇਤਰਾਂ ਨੂੰ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿੱਥੇ ਵੱਖ-ਵੱਖ ਖੇਤਰਾਂ ਵਿਚ ਅਜਿਹੀਆਂ ਸਖਸ਼ੀਅਤਾਂ ਨੇ ਬਹੁਤ ਹੀ ਜ਼ਿਆਦਾ ਯੋਗਦਾਨ ਪਾਇਆ ਹੈ ਅਤੇ ਲੋਕਾਂ ਲਈ ਪ੍ਰੇਰਣਾ ਸਰੋਤ ਬਣੇ ਹਨ। ਉਥੇ ਹੀ ਅਜਿਹੀਆਂ ਸਖਸੀਅਤਾਂ ਪਿਛਲੇ ਸਾਲ ਸ਼ੁਰੂ ਹੋਈ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈ ਆ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸੇ, ਬਿਮਾਰੀਆਂ ਅਤੇ ਹੋਰ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ,ਤੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ।
ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਪਰਗਟ ਸਿੰਘ ਵੱਲੋਂ ਵੀ ਅਫਸੋਸ ਜ਼ਾਹਿਰ ਕੀਤਾ ਗਿਆ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਹਾਣੀਕਾਰ ਮੋਹਨ ਭੰਡਾਰੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮੋਹਨ ਭੰਡਾਰੀ ਦਾ ਦੇਹਾਂਤ ਹੋਣ ਨਾਲ ਪੰਜਾਬੀ ਸਾਹਿਤ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਉਪਰ ਉੱਚ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼ਰਧਾਂਜਲੀ ਭੇਟ ਕਰਦੇ ਹੋਏ ਆਖਿਆ ਗਿਆ ਹੈ ਕਿ ਮੋਹਨ ਭੰਡਾਰੀ ਜੀ ਦੇ ਦੇਹਾਂਤ ਦਾ ਬੇਹੱਦ ਦੁੱਖ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰਾਂ ਨੂੰ ਪਰਮਾਤਮਾ ਭਾਣਾ ਮੰਨਣ ਦਾ ਬਲ ਬਖਸ਼ੇ। ਅਤੇ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।
ਉਹਨਾਂ ਆਖਿਆ ਕਿ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸਾਹਿਤ ਨੇ ਆਪਣਾ ਇੱਕ ਲਾਡਲਾ ਪੁੱਤਰ ਗੁਆ ਲਿਆ ਹੈ। ਜਿਨ੍ਹਾਂ ਪੰਜਾਬੀ ਸਾਹਿਤ ਨੂੰ ਅਮੀਰੀ ਬਖਸ਼ੀ ਅਤੇ ਆਪਣੀਆ ਕਹਾਣੀਆ ਦੇ ਜ਼ਰੀਏ ਆਪਣੀਆਂ ਲਿਖਤਾਂ ਦੇ ਅਨੁਵਾਦ ਨਾਲ ਪੇਂਡੂ ਜੀਵਨ ਨੂੰ ਉਭਾਰ ਕੇ ਸਾਹਮਣੇ ਲਿਆਂਦਾ। ਉਥੇ ਹੀ ਉਹ ਇਕ ਕੁਸ਼ਲ ਅਨੁਵਾਦਕ ਅਤੇ ਗੰਭੀਰ ਪਾਠਕ ਦੇ ਨਾਲ-ਨਾਲ ਚੰਗੇ ਸੰਪਾਦਕ ਵੀ ਸਨ, ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
Home ਤਾਜਾ ਖ਼ਬਰਾਂ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਪ੍ਰਗਟ ਸਿੰਘ ਨੇ ਵੀ ਕੀਤਾ ਅਫਸੋਸ ਜਾਹਰ – ਤਾਜਾ ਵੱਡੀ ਖਬਰ
Previous Postਪੰਜਾਬ : ਸ਼ਾਮ 6:20 ਵਜੇ ਇਥੇ ਹੋ ਗਿਆ ਅਜਿਹਾ ਕਾਂਡ ਮਚੀ ਹਾਹਾਕਾਰ ਪਈਆਂ ਭਾਜੜਾਂ – ਪੁਲਸ ਕਰ ਰਹੀ ਜੋਰਾਂ ਤੇ ਭਾਲ
Next Postਖੇਤੀ ਕਨੂੰਨਾਂ ਨੂੰ ਵਾਪਿਸ ਲੈਣ ਤੋਂ ਬਾਅਦ ਹੁਣ ਖੇਤੀ ਮੰਤਰੀ ਤੋਮਰ ਵਲੋਂ ਹੋ ਗਿਆ ਇਹ ਨਵਾਂ ਵੱਡਾ ਐਲਾਨ