ਇਸ ਮਸ਼ਹੂਰ ਮਹਾਨ ਸਿੱਖ ਹਸਤੀ ਦੀ ਹੋਈ ਮੌਤ – ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਆਏ ਦਿਨ ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋ ਰਹੀਆਂ ਹਨ ਅਤੇ ਜਿਨ੍ਹਾਂ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਉਣ ਤੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰਾ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਥੇ ਹੀ ਵਾਪਰ ਰਹੀਆਂ ਇਹਨਾਂ ਘਟਨਾਵਾਂ ਨੂੰ ਲੈ ਕੇ ਲੋਕ ਹੈਰਾਨ ਹੀ ਰਹਿ ਜਾਂਦੇ ਹਨ। ਬੀਤੇ ਦਿਨੀਂ ਜਿੱਥੇ ਤਖ਼ਤ ਪਟਨਾ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਗਲ ਵਿਚ ਕਿਰਪਾਨ ਲੱਗਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਸਥਿਤੀ ਕਾਫੀ ਗੰਭੀਰ ਬਣੀ ਹੋਈ ਸੀ।

ਹੁਣ ਇਸ ਮਸ਼ਹੂਰ ਸਿੱਖ ਹਸਤੀ ਦੀ ਹੋਈ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਤਖ਼ਤ ਪਟਨਾ ਸਾਹਿਬ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਬੀਤੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ। ਉੱਥੇ ਹੀ ਐਤਵਾਰ ਦੀ ਰਾਤ ਨੂੰ ਪੀ ਐਮ ਸੀ ਐਚ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। 70 ਸਾਲਾ ਗ੍ਰੰਥੀ ਨੂੰ ਜਿੱਥੇ ਗਲ ਵਿੱਚ ਕਿਰਪਾਨ ਲੱਗਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ। ਉਥੇ ਹੀ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਸੀ। ਜਿਨ੍ਹਾਂ ਵੱਲੋਂ ਇਸ਼ਾਰਿਆਂ ਨਾਲ ਹੀ ਗੱਲ ਸਮਝਾਈ ਜਾ ਰਹੀ ਸੀ। ਪਰ ਬੀਤੀ ਰਾਤ ਅਚਾਨਕ ਹੀ ਉਨ੍ਹਾਂ ਦੇ ਸਾਹ ਲੈਣ ਵਿਚ ਸਮੱਸਿਆ ਆਉਣ ਕਾਰਣ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ ਹੈ। ਜਿੱਥੇ ਹੁਣ 70 ਸਾਲਾ ਭਾਈ ਰਜਿੰਦਰ ਸਿੰਘ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਉਹਨਾਂ ਦੀ ਮ੍ਰਿਤਕ ਦੇਹ ਨੂੰ ਤਖਤ ਸਾਹਿਬ ਵਿੱਚ ਲੋਕਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਖਾਜੇਕਲਾਂ ਘਾਟ ਵਿਖੇ ਦੇਰ ਸ਼ਾਮ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਥੇ ਹੀ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਗਲ ਵਿੱਚ ਕ੍ਰਿਪਾਨ ਕਿਸ ਤਰਾ ਲੱਗੀ ਸੀ।

ਇਸ ਗੱਲ ਦੀ ਅਜੇ ਤੱਕ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ। ਕਿਉਂਕਿ 13 ਜਨਵਰੀ ਦੀ ਸਵੇਰ ਨੂੰ ਉਨ੍ਹਾਂ ਦੇ ਪੁੱਤਰ ਵੱਲੋਂ ਉਹਨਾਂ ਨੂੰ ਚਾਹ ਦੇਣ ਗਏ ਸਮੇਂ ਦੇਖਿਆ ਗਿਆ ਕਿ ਉਹ ਖੂਨ ਨਾਲ ਲੱਥਪੱਥ ਹਾਲਤ ਵਿੱਚ ਆਪਣੇ ਬਿਸਤਰੇ ਤੇ ਪਏ ਹੋਏ ਹਨ। ਜਦ ਕਿ ਦਰਵਾਜਾ ਬਾਹਰ ਤੋਂ ਬੰਦ ਸੀ। ਇਸ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਾਂ ਉਨ੍ਹਾਂ ਵੱਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ।