ਇਸ ਵੱਡੇ ਸਿਆਸੀ ਲੀਡਰ ਦੀ ਅਚਾਨਕ ਵਿਗੜੀ ਸਿਹਤ , ਕਰਵਾਈ ਗਿਆ ICU ਚ ਦਾਖਲ, ਹੋ ਰਹੀਆਂ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਸੀ। ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੇ ਇਸ ਕਰੋਨਾ ਤੇ ਕਾਬੂ ਪਾ ਲਿਆ ਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਜਿਥੇ ਦੁਨੀਆਂ ਵਿਚ ਸ਼ੁਰੂ ਹੋਈ ਇਹ ਕਰੋਨਾ ਅਜੇ ਤੱਕ ਖਤਮ ਨਹੀਂ ਹੋਈ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਆਰੰਭ ਕੀਤੀ ਗਈ ਸੀ। ਜਿਸ ਤਹਿਤ ਇਸ ਕਰੋਨਾ ਨੂੰ ਠੱਲ ਪਾਈ ਜਾ ਸਕੇ। ਉਥੇ ਹੀ ਆਏ ਦਿਨ ਮੁੜ ਤੋਂ ਇਨ੍ਹਾਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਲੋਕਾਂ ਨੂੰ ਅਜੇ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਕਿਉਂਕਿ ਇਸ ਤਰ੍ਹਾਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਵੱਡੇ ਸਿਆਸੀ ਲੀਡਰ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਲੋਕਾਂ ਵੱਲੋਂ ਉਨ੍ਹਾਂ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੂੰ ਉਨ੍ਹਾਂ ਦੀ ਹਾਲਤ ਵਿੱਚ ਆਈ ਤਬਦੀਲੀ ਕਾਰਨ ਗੰਭੀਰ ਹਾਲਤ ਹੋਣ ਤੇ ਦਿੱਲੀ ਦੇ ਏਮਸ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਜਿੱਥੇ ਉਹ ਪਿਛਲੇ ਸਾਲ ਦਿਸੰਬਰ ਦੇ ਵਿਚ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਨੂੰ ਇੱਕ ਮਹੀਨੇ ਤੱਕ ਹਸਪਤਾਲ ਵਿੱਚ ਦਾਖ਼ਲ ਰੱਖਿਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੇ ਹੀ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ ਸੀ। ਪਰ ਅਗਸਤ ਵਿੱਚ ਫਿਰ ਤੋਂ ਉਨ੍ਹਾਂ ਦੇ ਆਕਸੀਜਨ ਲੈਵਲ ਵਿਚ ਆਈ ਕਮੀ ਦੇ ਕਾਰਨ ਉਨ੍ਹਾਂ ਨੂੰ ਮੁੜ ਤੋਂ ਚੰਡੀਗੜ੍ਹ ਦੇ ਇਕ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ।

ਪਰ ਹੁਣ ਉਨ੍ਹਾਂ ਦੀ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਬੀਤੀ ਰਾਤ 9 ਵਜੇ ਦੇ ਕਰੀਬ ਦਿੱਲੀ ਦੇ ਏਮਸ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿੱਥੇ ਉਨ੍ਹਾਂ ਨੂੰ ਆਕਸੀਜਨ ਸਪੋਟ ਉਪਰ ਰੱਖਿਆ ਗਿਆ ਹੈ। ਉਹਨਾਂ ਨੂੰ ਇੱਕ ਨਿੱਜੀ ਵਾਰਡ ਵਿਚ ਦਾਖ਼ਲ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ। ਜਿਨ੍ਹਾਂ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲਹਾਲ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ।