ਇਸ ਸਕੂਲ ਦੇ 13 ਵਿਦਿਆਰਥੀ ਆਏ ਪੌਜੇਟਿਵ , ਮਚਿਆ ਹੜਕੰਪ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਨਵੇਂ ਵੈਰੀਐਂਟ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ । ਜਿਸ ਦੇ ਚੱਲਦੇ ਹੁਣ ਸਰਕਾਰਾਂ ਖਾਸੀਆਂ ਚਿੰਤਾ ਵਿੱਚ ਨਜ਼ਰ ਆ ਰਹੀਆਂ ਹਨ । ਜਿਸ ਨੂੰ ਲੈ ਕੇ ਸਰਕਾਰਾਂ ਦੇ ਵੱਲੋਂ ਲਗਾਤਾਰ ਦੇਸ਼ ਦੇ ਨਾਗਰਿਕਾਂ ਨੂੰ ਇਸ ਕੋਰੋਨਾ ਮਹਾਂਮਾਰੀ ਦੇ ਨਵੇਂ ਵੇਰੀਐਂਟ ਤੋਂ ਬਚਾਉਣ ਦੇ ਲਈ ਕਾਰਜ ਕੀਤੇ ਜਾ ਰਹੇ ਹਨ । ਹੁਣ ਤਕ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਰਾਜ ਦੇ ਹਾਲਾਤਾਂ ਅਨੁਸਾਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ । ਤਾਂ ਜੋ ਲੋਕ ਇਸ ਨਵੇਂ ਵੈਰੀਐਂਟ ਦੀ ਲਪੇਟ ਵਿਚ ਆਉਣ ਤੋਂ ਬਚ ਸਕਣ । ਪਰ ਦੂਜੇ ਪਾਸੇ ਲਗਾਤਾਰ ਹੀ ਕੋਰੋਨਾ ਮਹਾਂਮਾਰੀ ਦੇ ਮਾਮਲੇ ਵੀ ਲਗਾਤਾਰ ਵਧ ਰਹੇ ਨੇ, ਜੋ ਸਰਕਾਰਾਂ ਦੇ ਲਈ ਬੇਹੱਦ ਹੀ ਇੱਕ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ ।

ਕਈ ਇਲਾਕਿਆਂ ਦੇ ਵਿੱਚ ਕਰੋਨਾ ਦਾ ਅਜਿਹਾ ਵਿਸਫੋਟ ਹੋ ਰਿਹਾ ਹੈ , ਜਿਸ ਕਾਰਨ ਲੋਕਾਂ ਵਿੱਚ ਲਗਾਤਾਰ ਡਰ ਵਧਦਾ ਜਾ ਰਿਹਾ ਹੈ । ਦਰਅਸਲ ਹੁਣ ਛੱਤੀਸਗੜ੍ਹ ਦੇ ਰਾਇਗੜ੍ਹ ਦੇ ਇਕ ਸਕੂਲ ‘ਚ ਕਈ ਵਿਦਿਆਰਥੀ ਇਸ ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਆ ਗਏ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਛੱਤੀਸਗੜ੍ਹ ਦੇ ਰਾਏਗੜ੍ਹ ਦੇ ਇੱਕ ਸਕੂਲ ਵਿਚ ਕੁੱਲ 13 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ । ਜਿਸ ਦੇ ਚੱਲਦੇ ਸਕੂਲ ਪ੍ਰਸ਼ਾਸਨ ਤੇ ਬੱਚਿਆਂ ਦੇ ਮਾਪਿਆਂ ਦੇ ਵਿਚ ਕਾਫੀ ਨਿਰਾਸ਼ਾ ਤੇ ਚਿੰਤਾ ਵੇਖਣ ਨੂੰ ਮਿਲ ਰਹੀ ਹੈ ।

ਸਾਰੇ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਸਕੂਲ ਦੇ ਹੋਸਟਲ ਵਿੱਚ ਕਰੀਬ ਦੋ ਸੌ ਵਿਦਿਆਰਥੀ ਰਹਿੰਦੇ ਹਨ । ਹੁਣ ਇਸ ਨੂੰ ਚੌਕਸੀ ਵਜੋਂ ਕੰਟੈਂਟਮੈਟ ਜ਼ੋਨ ਐਲਾਨ ਕਰ ਦਿੱਤਾ ਗਿਆ ਹੈ ਤੇ ਜੋ ਵੀ ਵਿਦਿਆਰਥੀ ਇਨ੍ਹਾਂ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਦਾ ਵੀ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ ।

ਲਗਾਤਾਰ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ । ਬੇਸ਼ੱਕ ਹੁਣ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਿੱਚ ਥੋੜ੍ਹੀ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ , ਪਰ ਅਜਿਹੀਆਂ ਬਹੁਤ ਸਾਰੀਆਂ ਥਾਵਾਂ ਹਨ ਜਿੱਥੇ ਇਹ ਮਹਾਂਮਾਰੀ ਹੁਣ ਲਗਾਤਾਰ ਮੁੜ ਤੋਂ ਆਪਣੀਆਂ ਜੜ੍ਹਾਂ ਮਜ਼ਬੂਤ ਕਰਦੀ ਹੋਈ ਨਜ਼ਰ ਆ ਰਹੀ ਹੈ । ਜਿਸ ਕਾਰਨ ਹੁਣ ਦੇਸ਼ ਭਰ ਦੇ ਲੋਕਾਂ ਨੂੰ ਇਸ ਮਹਾਂਮਾਰੀ ਦੇ ਨਵੇਂ ਵੇਰੀਐਂਟ ਤੋਂ ਬਚਣ ਦੀ ਜ਼ਰੂਰਤ ਹੈ ।