ਇਹਨਾਂ ਕਿਸਾਨਾਂ ਨਾਲ 24 ਮਈ ਨੂੰ ਸਰਕਾਰ ਦੀ ਹੋਵੇਗੀ ਮੀਟਿੰਗ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਲਗਾਤਾਰ ਮੋਰਚੇ ਲਾਏ ਹੋਏ ਹਨ। ਜਿੱਥੇ ਉਹ ਕੇਂਦਰ ਸਰਕਾਰ ਕੋਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਉਥੇ ਹੀ ਇਨ੍ਹਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਹੋਰ ਵੀ ਕਿਸਾਨਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਅਜਿਹਾ ਹੀ ਕੁਝ ਮਾਮਲਿਆਂ ਨੂੰ ਲੈ ਕੇ ਪੰਜਾਬ ਵਿੱਚ ਵੀ ਹੋ ਰਿਹਾ ਹੈ। ਹੁਣ ਇਨ੍ਹਾਂ ਕਿਸਾਨਾਂ ਨਾਲ 24 ਮਈ ਨੂੰ ਸਰਕਾਰ ਦੀ ਹੋਵੇਗੀ ਮੀਟਿੰਗ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਦਿਲੀ ਕਟੜਾ ਐਕਸਪ੍ਰੈਸ-ਵੇਅ ਦੇ ਪ੍ਰੋਜੈਕਟ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਾਬਤ ਹੁਣ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਸਰਕਾਰ ਦੇ ਵਿੱਚ 24 ਮਈ ਨੂੰ ਮੀਟਿੰਗ ਹੋਣ ਜਾ ਰਹੀ ਹੈ।

ਇਸ ਮੀਟਿੰਗ ਲਈ ਧਰਨੇ ਵਿੱਚ ਬੈਠੇ ਹੋਏ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਲਈ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੱਦਾ ਦਿੱਤਾ ਗਿਆ ਹੈ। ਉਥੇ ਹੀ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਹੈ ਕਿ ਅਗਰ ਇਸ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਦਾ ਤਾਂ 13 ਜ਼ਿਲ੍ਹਿਆਂ ਦੇ ਕਿਸਾਨ ਸਰਕਾਰ ਖ਼ਿਲਾਫ ਤੇਜ਼ ਸੰਘਰਸ਼ ਸ਼ੁਰੂ ਕਰ ਦੇਣਗੇ। 24 ਮਈ ਨੂੰ ਕੀਤੀ ਜਾਣ ਵਾਲੀ ਮੀਟਿੰਗ ਬਾਬਤ ਭਵਾਨੀਗੜ੍ਹ ਸਬ-ਡਵੀਜ਼ਨ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੀਟਿੰਗ ਸਬੰਧੀ ਸਰਕਾਰ ਦਾ ਸੱਦਾ ਵੀਰਵਾਰ ਨੂੰ ਪਿੰਡ ਰੌਸ਼ਨਵਾਲਾ ਨੇੜੇ ਲਗਾਤਾਰ ਰੋਡ ਨੂੰ ਜਾਮ ਕਰਕੇ ਪਿਛਲੇ ਚਾਰ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਆਗੂਆਂ ਨੂੰ ਸੌਂਪਿਆ ਗਿਆ ਹੈ।

ਵੀਰਵਾਰ ਨੂੰ ਕਿਸਾਨਾਂ ਨਾਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਗੱਲਬਾਤ ਅਤੇ ਅਪੀਲ ਤੋਂ ਬਾਅਦ ਨੈਸ਼ਨਲ ਹਾਈਵੇ ਦੇ ਇਕ ਪਾਸੇ ਨੂੰ ਖੋਲ੍ਹ ਕੇ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਅਤੇ ਹੋਰ ਆਗੂਆਂ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਦੇ ਸੱਦੇ ਤੇ ਕਿਸਾਨਾਂ ਦੇ ਨੁਮਾਇੰਦੇ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜਾਬ ਭਵਨ ਚੰਡੀਗੜ੍ਹ ਵਿਖੇ ਜ਼ਰੂਰ ਜਾਣਗੇ।