ਇਹਨਾਂ 5 ਜਿਲਿਆਂ ਚ ਕਾਲਜ ਸਕੂਲ ਸਮੇਤ ਕਈ ਥਾਵਾਂ ਬੰਦ – ਹੁਣੇ ਹੁਣੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਜਿਥੇ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਚੁੱਕਾ ਹੈ ਉੱਥੇ ਹੀ ਬਹੁਤ ਸਾਰੇ ਸੂਬਿਆਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਏ ਜਾਣ ਦੇ ਐਲਾਨ ਵੀ ਕਰ ਦਿੱਤੇ ਗਏ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਉਥੇ ਹੀ ਹੋਣ ਵਾਲੇ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਉਪਰ ਵੀ ਲੋਕਾਂ ਦੀ ਗਿਣਤੀ ਨੂੰ ਘੱਟ ਕਰ ਦਿੱਤਾ ਗਿਆ ਹੈ। ਰੈਸਟੋਰੈਂਟ ਅਤੇ ਹੋਟਲ ਵਿਚ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕੀਤਾ ਗਿਆ ਹੈ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਦਿੱਲੀ ਵਿੱਚ ਨਵੇਂ ਸਾਲ ਦੇ ਜਸ਼ਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ ਤਾਂ ਜੋ ਲੋਕਾਂ ਦੇ ਇਕੱਠੇ ਹੋਣ ਕਾਰਨ ਕਰੋਨਾ ਦਾ ਵਾਧਾ ਹੋਣ ਤੋਂ ਰੋਕਿਆ ਜਾ ਸਕੇ।

ਹੁਣ ਇਨ੍ਹਾਂ ਪੰਜ ਜ਼ਿਲਿਆਂ ਵਿਚ ਸਕੂਲ ਕਾਲਜ ਸਮੇਤ ਕਈ ਥਾਵਾਂ ਨੂੰ ਬੰਦ ਕੀਤਾ ਗਿਆ ਹੈ ਜਿਥੇ ਹੁਣ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹਰਿਆਣੇ ਸੂਬੇ ਵਿੱਚ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਜਿੱਥੇ ਹਰਿਆਣਾ ਤੇ ਪੰਜ ਜ਼ਿਲਿਆਂ ਵਿਚ ਮਿੰਨੀ ਤਾਲਾਬੰਦੀ ਲਗਾਏ ਜਾਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਨ੍ਹਾਂ ਜ਼ਿਲਿਆਂ ਵਿਚ ਅੰਬਾਲਾ, ਸੋਨੀਪਤ ਪੰਚਕੂਲਾ ,ਫਰੀਦਾਬਾਦ ਅਤੇ ਗੁਰੂਗ੍ਰਾਮ ਸ਼ਾਮਲ ਹਨ। ਜਿੱਥੇ ਹਰਿਆਣਾ ਸਰਕਾਰ ਵੱਲੋਂ ਇਹਨਾਂ ਪੰਜ ਜ਼ਿਲਿਆਂ ਵਿਚ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।

ਜਿੱਥੇ 3 ਜਨਵਰੀ ਤੋਂ 12 ਜਨਵਰੀ ਤੱਕ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸਵਿਮਿੰਗ ਪੂਲ, ਮਨੋਰੰਜਨ ਪਾਰਕ, ਲਾਇਬ੍ਰੇਰੀ,ਆਂਗਨਵਾੜੀ ਕੇਂਦਰ, ਜਿਮ, ਟਰੇਨਿੰਗ ਇੰਸਟੀਚਿਊਟ, ਕੋਚਿੰਗ ਅਤੇ ਪੌਲੀਟੈਕਨਿਕ ਇੰਸਟੀਚਿਊਟ ਖੇਤਰ ਅਤੇ ਸਿਨੇਮਾ ਹਾਲ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਦਫਤਰਾਂ ਵਿੱਚ ਵੀ ਲੋਕਾਂ ਦੀ ਗਿਣਤੀ ਨੂੰ 50 ਫੀਸਦੀ ਕਰ ਦਿੱਤਾ ਗਿਆ ਹੈ।

ਸੂਬੇ ਅੰਦਰ ਜਿਥੇ ਸਾਰੇ ਲੋਕਾਂ ਨੂੰ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਵਿਆਹ ਅਤੇ ਸੰਸਕਾਰ ਅਤੇ ਹੋਰ ਸਮਾਗਮਾਂ ਦੇ ਮੌਕਿਆਂ ਉੱਪਰ ਵੀ ਲੋਕਾਂ ਦੀ ਗਿਣਤੀ ਨੂੰ ਘੱਟ ਕੀਤਾ ਗਿਆ ਹੈ ਜਿਥੇ 50 ਤੋਂ 100 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ ਇਹਨਾਂ ਤੋਂ ਵੱਧ ਵਿਅਕਤੀਆਂ ਦੇ ਸ਼ਾਮਲ ਹੋਣ ਉਪਰ ਮਨਾਹੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਾਲ ਅਤੇ ਬਾਜ਼ਾਰ 5 ਵਜੇ ਸ਼ਾਮ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।