ਆਈ ਤਾਜ਼ਾ ਵੱਡੀ ਖਬਰ
ਦੇਸ਼ ਜਿੱਥੇ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ ਕਈ ਯੋਜਨਾਵਾਂ ਦੇ ਵਿੱਚ ਸਰਕਾਰ ਵੱਲੋਂ ਲੋਕਾਂ ਦੇ ਠੱਪ ਹੋਏ ਕੰਮ ਕਾਰ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਯੋਜਨਾਵਾਂ ਦੀ ਸਮੇਂ ਸੀਮਾ ਵਿਚ ਤਬਦੀਲੀ ਕੀਤੀ ਗਈ ਸੀ। ਜਿੱਥੇ ਲੋਕਾਂ ਵੱਲੋਂ ਸਮੇਂ ਦੇ ਅਨੁਸਾਰ ਕਈ ਕੰਮ ਨਹੀਂ ਕੀਤੇ ਗਏ ਸਨ। ਉਥੇ ਹੀ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੱਡੀਆਂ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ ਜਿਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਜਾਂਦੀਆਂ ਹਨ। ਹੁਣ ਇਹ ਲੋਕਾਂ ਨੂੰ ਕੱਲ ਤੱਕ ਇਹ ਕੰਮ ਕਰ ਲੈਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਨੂੰ ਪੰਤਾਲੀ ਸੌ ਰੁਪਏ ਤੱਕ ਦਾ ਫਾਇਦਾ ਹੋਵੇਗਾ ਜਿਥੇ ਕੁੱਝ ਸਮਾ ਬਾਕੀ ਰਹਿ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੇਂਦਰੀ ਮੁਲਾਜਮਾਂ ਨੂੰ ਇਕ ਵੱਡੀ ਰਾਹਤ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ ਜਿਸ ਵਾਸਤੇ 31 ਮਾਰਚ ਆਖਰੀ ਤਰੀਕ ਦੱਸੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਵਾਸਤੇ ਸਰਕਾਰ ਵੱਲੋਂ ਦਾਅਵਾ ਪੇਸ਼ ਕਰਨ ਵਾਸਤੇ 31 ਮਾਰਚ 2022 ਤੱਕ ਦਾ ਸਮਾਂ ਦਿੱਤਾ ਗਿਆ ਹੈ। ਜਿੱਥੇ ਕੇਂਦਰੀ ਕਰਮਚਾਰੀਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਭੱਤਾ ਮਿਲਦਾ ਹੈ ਉਥੇ ਹੀ ਇਸ ਯੋਜਨਾ ਦਾ ਫਾਇਦਾ ਲੈਣ ਲਈ ਅਧਿਕਾਰਤ ਦਸਤਾਵੇਜ਼ ਦੀ ਵੀ ਲੋੜ ਨਹੀਂ ਹੋਵੇਗੀ।
ਕਰੋਨਾ ਦੇ ਕਾਰਨ ਜਿੱਥੇ ਪਹਿਲਾਂ 7ਵੇਂ ਪੇ ਕਮਿਸ਼ਨ ਦੇ ਤਹਿਤ 2250 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਸੀ ਉੱਥੇ ਹੀ ਬਾਲ ਸਿੱਖਿਆ ਭੱਤੇ ਦਾ ਦਾਅਵਾ ਕਰਨ ਲਈ ਹੁਣ ਕਰਮਚਾਰੀਆਂ ਨੂੰ ਸਕੂਲ ਸਰਟੀਫਿਕੇਟ ਅਤੇ ਦਾਅਵਾ ਦਸਤਾਵੇਜ਼ ਜਮ੍ਹਾਂ ਕਰਵਾਉਣੇ ਪੈਣਗੇ। ਜਿੱਥੇ ਉਨ੍ਹਾਂ ਦੇ ਬੱਚੇ ਪੜ੍ਹਦੇ ਹਨ ਉਥੋਂ ਦਾ ਰਿਪੋਰਟ ਕਾਰਡ ਅਤੇ ਸਵੈ ਤਸਦੀਕ ਸ਼ੁਦਾ ਕਾਪੀ ਫ਼ੀਸ ਦੀ ਰਸੀਦ ਨਾਲ ਨੱਥੀ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਅਗਰ ਕਰਮਚਾਰੀਆਂ ਦੇ ਜੁੜਵਾ ਬੱਚੇ ਹਨ ਤੇ ਉਨ੍ਹਾਂ ਨੂੰ ਪੰਤਾਲੀ ਸੌ ਰੁਪਏ ਪ੍ਰਤੀ ਮਹੀਨਾ ਮਿਲਦਾ ਹੈ। ਹੁਣ ਚਿਲਡਰਨ ਐਜੂਕੇਸ਼ਨ ਅਲਾਊਂਸ ਦਾ ਫਾਇਦਾ ਲੈਣ ਵਾਸਤੇ 31 ਮਾਰਚ ਤੱਕ ਦਾਅਵਾ ਕੀਤਾ ਜਾ ਸਕਦਾ ਹੈ। ਇਹ ਤਰੀਖ਼ ਕਰੋਨਾ ਦੇ ਕਾਰਨ ਵਧਾ ਦਿੱਤੀ ਗਈ ਸੀ।
Previous Postਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ ਦੀ ਲਹਿਰ
Next Postਇੱਥੇ ਵਾਪਰਿਆ ਭਿਆਨਕ ਹਵਾਈ ਹਾਦਸਾ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ