ਇੰਗਲੈਂਡ ਚ ਓਮੀਕਰੋਨ ਨੂੰ ਦੇਖਦੇ ਹੋਏ ਲਾਕਡਾਊਨ ਲਗਾਉਣ ਦੇ ਬਾਰੇ ਚ PM ਬੋਰਿਸ ਜਾਨਸਨ ਨੇ ਦਿੱਤਾ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਤਬਾਹੀ ਮਚਾ ਚੁਕੀ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਟੀਕਾਕਰਨ ਅਤੇ ਤਾਲਾਬੰਦੀ ਤੋਂ ਬਾਅਦ ਜਿਥੇ ਕਰੋਨਾ ਪਾਬੰਦੀਆਂ ਦੇ ਨਾਲ ਸਾਰੇ ਦੇਸ਼ਾਂ ਵੱਲੋਂ ਇਸ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਹੀ ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਲੇ ਨਵੇਂ ਵੇਰੀਏਂਟ ਓਮੀਕਰੋਨ ਦੇ ਮਾਮਲੇ ਬਹੁਤ ਸਾਰੇ ਦੇਸ਼ਾਂ ਵਿੱਚ ਸਾਹਮਣੇ ਆ ਚੁੱਕੇ ਹਨ। ਜਿਸ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਵਧੇਰੇ ਖ਼ਤਰਨਾਕ ਅਤੇ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਦੱਸਿਆ ਗਿਆ ਹੈ। ਉੱਥੇ ਹੀ ਇਸ ਦੇ ਫੈਲਾਅ ਨੂੰ ਲੈ ਕੇ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਅਤੇ ਹੋਰ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ,ਜਿਸ ਨਾਲ ਇਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਇੰਗਲੈਂਡ ਵਿਚ ਵੀ ਓਮੀਕਰੋਨ ਨੂੰ ਦੇਖਦੇ ਹੋਏ ਤਾਲਾਬੰਦੀ ਲਗਾਉਣ ਬਾਰੇ ਪ੍ਰਧਾਨ ਮੰਤਰੀ ਵੱਲੋਂ ਇਹ ਵੱਡਾ ਬਿਆਨ ਦਿੱਤਾ ਗਿਆ ਹੈ।

ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਰੋਕ ਲਗਾਈ ਗਈ ਹੈ। ਉਥੇ ਹੀ ਕਈ ਦੇਸ਼ਾਂ ਵਿੱਚ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਨਾਲ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਇੰਗਲੈਂਡ ਦੇ ਵਿਚ ਵੀ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਅੱਜ ਤਾਲਾਬੰਦੀ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਜਿੱਥੇ ਬ੍ਰਿਟੇਨ ਦੇ ਵਿੱਚ 90,629 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਕ੍ਰਿਸਮਿਸ ਤੋਂ ਪਹਿਲਾਂ ਤਾਲਾਬੰਦੀ ਨੂੰ ਲਾਗੂ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਹੈ ਕਿ ਨਵੇਂ ਵਾਇਰਸ ਦੇ ਮਾਮਲੇ ਵਧੇਰੇ ਵਧ ਜਾਣ ਕਾਰਨ ਚਿੰਤਾ ਬਣੀ ਹੋਈ ਹੈ। ਉੱਥੇ ਹੀ ਸਖਤ ਨਿਯਮ ਵੀ ਵਿਗੜਦੇ ਹੋਏ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੇ ਜਾਣਗੇ। ਉਨ੍ਹਾਂ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੇ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲੋਕਾਂ ਨੂੰ ਬੂਸਟਰ ਡੋਜ਼ ਲਗਾਉਣ ਵਾਸਤੇ ਆਖਿਆ ਗਿਆ ਹੈ।

ਉੱਥੇ ਹੀ ਬ੍ਰਿਟੇਨ ਦੇ ਸਕੱਤਰ ਵੱਲੋਂ ਵੀ ਦੱਸਿਆ ਕਿ ਦੇਸ਼ ਵਿੱਚ ਦੋ ਤਿਹਾਈ ਤੋਂ ਵਧੇਰੇ ਬਾਲਗਾਂ ਨੂੰ ਵੈਕਸੀਨੇਟ ਕਰਨਾ ਪਹਿਲਾ ਕੰਮ ਹੈ। ਉਥੇ ਹੀ ਲੋਕਾਂ ਨੂੰ ਆਨਲਾਈਨ ਬੁਕਿੰਗ ਕਰਵਾਉਣ ਲਈ ਵੀ ਆਖਿਆ ਗਿਆ ਹੈ ਕਿ ਜੋ ਲੋਕ ਬੂਸਟਰ ਡੋਜ਼ ਲਗਵਾਉਣ ਦੇ ਯੋਗ ਹਨ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਨਵੇਂ ਫੈਲਣ ਵਾਲੇ ਵਾਇਰਸ ਉੱਪਰ ਤੇਜ਼ੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਰਕਾਰ ਡਾਟਾ ਦੀ ਬਰੀਕੀ ਨਾਲ ਨਿਗਰਾਨੀ ਵੀ ਕਰ ਰਹੀ ਹੈ। ਲੋੜ੍ਹ ਦੇ ਮੁਤਾਬਕ ਕ੍ਰਿਸਮਿਸ ਤੋਂ ਬਾਅਦ ਸ਼ਖਤੀ ਨੂੰ ਵਧਾ ਦਿੱਤਾ ਜਾਵੇਗਾ।