ਇੰਗਲੈਂਡ ਜਾਣ ਵਾਲਿਆਂ ਲਈ ਆਈ ਖੁਸ਼ਖਬਰੀ ਅਚਾਨਕ ਹੁਣ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਉਥੇ ਸਾਰੇ ਦੇਸ਼ਾਂ ਵੱਲੋਂ ਅਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਬਹੁਤ ਸਾਰੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉੱਪਰ ਵੀ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਫਿਰ ਕਰੋਨਾ ਕੇਸਾਂ ਵਿੱਚ ਕਮੀ ਹੋਣ ਤੋਂ ਬਾਅਦ ਜਿੱਥੇ ਕੁੱਝ ਸਮਝੌਤੇ ਤਹਿਤ ਖ਼ਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਉੱਥੇ ਹੀ ਸਾਰੇ ਦੇਸ਼ਾਂ ਵਿਚ ਕਰੋਨਾ ਪਾਬੰਦੀਆਂ ਨੂੰ ਵੀ ਲਾਗੂ ਰੱਖਿਆ ਗਿਆ। ਟੀਕਾਕਰਨ ਮੁਹਿੰਮ ਤੋਂ ਬਾਅਦ ਕਰੋਨਾ ਕੇਸਾਂ ਵਿੱਚ ਸਾਰੇ ਦੇਸ਼ਾਂ ਚ ਕਮੀ ਦੇਖੀ ਗਈ ਹੈ।

ਜਿਸ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਹੁਣ ਰਾਹਤ ਦਿੱਤੀ ਜਾ ਰਹੀ ਹੈ। ਹੁਣ ਇੰਗਲੈਂਡ ਜਾਣ ਵਾਲਿਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਕੈਨੇਡਾ ਸਰਕਾਰ ਵੱਲੋਂ ਕੈਨੇਡਾ ਪਹੁੰਚਣ ਵਾਲੇ ਯਾਤਰੀਆਂ ਲਈ ਕਰੋਨਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ ਅਤੇ ਕਰੋਨਾ ਟੈਸਟ ਦੀ ਨੇਗਟਿਵ ਰਿਪੋਰਟ ਵਿਖਾਉਣ ਤੋਂ ਰਾਹਤ ਦੇ ਦਿਤੀ ਗਈ ਹੈ।

ਉੱਥੇ ਹੀ ਹੁਣ ਬ੍ਰਿਟੇਨ ਵੱਲੋਂ ਵੀ ਯਾਤਰੀਆਂ ਨੂੰ ਪਾਬੰਦੀਆਂ ਤੋਂ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਬ੍ਰਿਟੇਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ ਹੁਣ ਕਰੋਨਾ ਟੀਕਾਕਰਣ ਦੀ ਨੈਗਟਿਵ ਰਿਪੋਰਟ ਦੇਸ਼ ਵਿੱਚ ਦਾਖਲ ਹੋਣ ਤੋਂ ਪਹਿਲਾਂ ਦਿਖਾਉਣ ਦੀ ਲਾਗੂ ਕੀਤੀ ਗਈ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਦੇਸ਼ ਵਿਚ ਜਿਥੇ ਸਥਿਤੀ ਕਾਬੂ ਹੇਠ ਹੈ ਉਥੇ ਹੀ ਨਵੇਂ ਕੇਸਾਂ ਦੇ ਦਾਖਲੇ ਨੂੰ ਰੋਕਣ ਵਾਸਤੇ ਵੀ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ।

ਉੱਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬ੍ਰਿਟੇਨ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਅਜੇ ਹੋਰ ਪਾਬੰਦੀਆਂ ਲਗਾਈਆਂ ਜਾਣਗੀਆਂ ਅਤੇ ਭਵਿੱਖ ਵਿੱਚ ਜ਼ਰੂਰਤ ਪੈਂਦੀ ਹੈ ਤਾਂ ਉਸ ਦੇ ਅਨੁਸਾਰ ਕਦਮ ਚੁੱਕੇ ਜਾ ਸਕਦੇ ਹਨ। ਬ੍ਰਿਟੇਨ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਸ਼ੁੱਕਰਵਾਰ ਸਵੇਰੇ 4 ਵਜੇ ਤੋਂ ਲਾਗੂ ਹੋ ਚੁੱਕੀਆਂ ਹਨ।