ਇੰਗਲੈਂਡ ਤੋਂ ਆਈ ਅਜਿਹੀ ਵੱਡੀ ਖਬਰ, ਸਾਰੀ ਦੁਨੀਆਂ ਤੇ ਹੋ ਗਈ ਚਰਚਾ – ਅਚਾਨਕ ਹੋ ਗਿਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਮਹਾਮਾਰੀ ਕਾਰਨ ਵਿਸ਼ਵ ਦੇ ਹਰ ਦੇਸ਼ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਚਲਦਿਆਂ ਆਮ ਜਨਤਾ ਕਾਫੀ ਪ੍ਰਭਾਵਿਤ ਹੋ ਰਹੀ ਹੈ। ਦੁਨੀਆਂ ਭਰ ਵਿੱਚ ਇਸ ਮਹਾਮਾਰੀ ਦੋਰਾਨ ਆਮ ਜਨਤਾ ਨੂੰ ਜ਼ਰੂਰਤ ਦਾ ਸਨਮਾਨ ਟਰੱਕਾਂ ਦੁਆਰਾ ਮੁਹਇਆ ਕਰਵਾਇਆ ਜਾ ਰਿਹਾ ਸੀ ਜਿਸ ਦੇ ਚਲਦਿਆਂ ਕਾਫੀ ਮਾਤਰਾ ਵਿਚ ਪਟਰੋਲ ਅਤੇ ਡੀਜ਼ਲ ਦੇ ਇਸਤੇਮਾਲ ਵਿਚ ਵਾਧਾ ਵੇਖਣ ਨੂੰ ਮਿਲਿਆ। ਉੱਥੇ ਹੀ ਇਕ ਵੱਡੀ ਤਾਜਾ ਜਾਣਕਾਰੀ ਸਾਹਮਣੇ ਆਈ ਹੈ ਜਿਸ ਦੇ ਅਨੁਸਾਰ ਇੰਗਲੈਂਡ ਵਿੱਚ ਡੀਜ਼ਲ ਅਤੇ ਪੈਟਰੋਲ ਦੀ ਕਾਫ਼ੀ ਭਾਰੀ ਮਾਤਰਾ ਵਿੱਚ ਕਮੀ ਵੇਖਣ ਨੂੰ ਮਿਲ ਰਹੀ ਹੈ ਤੇ ਅਚਾਨਕ ਹੀ ਪੈਟਰੋਲ-ਡੀਜ਼ਲ ਦੀ ਕਿੱਲਤ ਕਾਰਨ ਆਮ ਜਨ ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ।

ਪਿਛਲੇ ਕਾਫੀ ਸਾਲਾਂ ਤੋਂ ਇੰਗਲੈਂਡ ਵਿੱਚ ਟਰੱਕ ਚਲਾ ਰਹੇ ਟਰੱਕ ਚਾਲਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਗਲੈਂਡ ਵਿੱਚ ਯੂਰਪੀਅਨ ਦੇਸ਼ਾਂ ਤੋਂ ਆਏ ਲੋਕ ਹੀ ਜ਼ਿਆਦਾਤਰ ਟਰੱਕ ਚਲਾ ਰਹੇ ਹਨ ਅਤੇ ਬ੍ਰੈਕਸਿਟ ਤੋਂ ਬਾਅਦ ਉਹ ਆਪਣੇ ਦੇਸ਼ਾ ਨੂੰ ਵਾਪਸ ਪਰਤ ਗਏ ਹਨ। ਕਰੋਨਾ ਮਹਾਮਾਰੀ ਦੇ ਦੌਰ ਵਿਚ ਬਹੁਤ ਸਾਰੇ ਟਰੱਕ ਡਰਾਈਵਰ ਇਸ ਵਾਇਰਸ ਦੀ ਚਪੇਟ ਵਿਚ ਆ ਗਏ ਸਨ ਅਤੇ ਇਸ ਦੀ ਵਜਾ ਨਾਲ ਉਨ੍ਹਾਂ ਨੂੰ ਆਪਣੀ ਨੌਕਰੀ ਛੱਡਣ ਅਤੇ ਆਪਣੇ ਦੇਸ਼ ਵਾਪਸ ਪਰਤਣ ਲਈ ਮਜਬੂਰ ਹੋਣਾ ਪਿਆ।

ਇਹਨਾਂ ਟਰੱਕ ਡਰਾਈਵਰਾਂ ਦੇ ਕੰਮ ਛੱਡਣ ਤੋਂ ਬਾਅਦ ਇੰਗਲੈਂਡ ਵਿੱਚ ਟਰੱਕ ਡਰਾਈਵਰਾਂ ਦੀ ਬਹੁਤ ਜ਼ਿਆਦਾ ਘਾਟ ਹੁੰਦੀ ਹੈ ਜਿਸ ਕਾਰਨ ਜ਼ਰੂਰੀ ਵਸਤੂਆਂ (ਭੋਜਨ, ਬਾਲਣ, ਆਦਿ) ਦੀ ਆਵਾਜਾਈ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹਨਾਂ ਸਭ ਦੇ ਚੱਲਦਿਆਂ ਇੰਗਲੈਂਡ ਵਿੱਚ ਪੈਟਰੋਲ ਅਤੇ ਡੀਜ਼ਲ ਮਿਲਣਾ ਬੰਦ ਹੋ ਗਿਆ ਹੈ ਅਤੇ ਲੋਕਾਂ ਦੀਆ ਪੈਟਰੋਲ ਪੰਪਾਂ ਤੇ ਕਾਫੀ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਜੋ ਪੰਪ ਮਾਲਕਾਂ ਨਾਲ ਡੀਜ਼ਲ, ਪੈਟਰੌਲ ਨਾ ਮਿਲਣ ਤੇ ਬਹਿਸ ਕਰ ਰਹੇ ਹਨ।

ਇਸ ਦੇ ਨਾਲ ਹੀ ਸੁਪਰਮਾਰਕੀਟਾਂ ਵੀ ਲਗਭਗ ਖਾਲੀ ਹੋ ਗਈਆਂ ਹਨ ਅਤੇ ਖਾਣ ਪੀਣ ਦੀਆਂ ਵਸਤੂਆਂ ਦੀ ਕਾਫੀ ਕਮੀ ਆ ਗਈ ਹੈ ਜਿਸ ਨਾਲ ਇੰਗਲੈਂਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਅਗਲੇ ਆਉਣ ਵਾਲੇ ਦਿਨਾਂ ਵਿੱਚ ਮਹਿਗਾਈ ਵਧਣ ਦੇ ਆਸਾਰ ਫੈਡਰੇਸ਼ਨ ਆਫ ਹੋਲ ਸੇਲ ਡਿਸਟ੍ਰੀਬਿਊਟਰਸ ਦੇ ਮੁੱਖ ਕਾਰਜਕਾਰੀ ਜੈਮਜ਼ ਬੀ. ਐਲ.ਬੀ ਨੇ ਜਤਾਏ ਹਨ। ਬਹੁਤ ਸਾਰੇ ਲੋਕਾਂ ਵੱਲੋਂ ਇਹ ਸਵਾਲ ਉਠਾਏ ਜਾ ਰਹੇ ਹਨ ਕਿ ਆਖਿਰ ਦੇਸ਼ ਵਿੱਚ ਇੰਨਾ ਵੱਡਾ ਸੰਕਟ ਕਿਵੇਂ ਆ ਗਿਆ।