ਆਈ ਤਾਜ਼ਾ ਵੱਡੀ ਖਬਰ
ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿਥੇ ਆਪਣੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਾਸਤੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਬਹੁਤ ਹੀ ਵੱਖ ਵੱਖ ਦੇਸ਼ਾਂ ਦੇ ਮੁਖੀਆਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਜਿਨ੍ਹਾਂ ਦੀ ਉਸ ਦੇਸ਼ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾਂਦੀ ਹੈ। ਪਰ ਕਈ ਕਾਰਨਾਂ ਦੇ ਚਲਦੇ ਹੋਏ ਜਿੱਥੇ ਰਾਜਨੀਤੀ ਵਿਚ ਉਥਲ-ਪੁਥਲ ਦੇਖੀ ਜਾਂਦੀ ਹੈ ਉੱਥੇ ਹੀ ਕਈ ਸਰਕਾਰਾਂ ਦਾ ਦੇਸ਼ ਦੇ ਲੋਕਾਂ ਅਤੇ ਦੂਜੀਆਂ ਪਾਰਟੀਆਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ।
ਜਿਸ ਕਾਰਨ ਉਨ੍ਹਾਂ ਦੇਸ਼ ਦੇ ਮੁਖੀਆਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਹੀ ਦੇਣਾ ਪੈ ਜਾਂਦਾ ਹੈ। ਹੁਣ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਪ੍ਰਧਾਨ ਮੰਤਰੀ ਦੇ ਆਪਣੇ ਅਹੁਦੇ ਤੇ ਬਣੇ ਰਹਿਣਗੇ। ਅਕਤੂਬਰ ਤੱਕ ਆਪਣੇ ਅਹੁਦੇ ਤੇ ਬਣੇ ਰਹਿਣਗੇ ਜਿੱਥੇ ਅਕਤੂਬਰ ਵਿਚ ਕੰਸਰਵੇਟਿਵ ਪਾਰਟੀ ਦੀ ਚੋਣ ਹੋਣ ਵਾਲੀ ਹੈ।
ਉਸ ਸਮੇਂ ਹੀ ਨਵੇਂ ਨੇਤਾ ਦੀ ਚੋਣ ਵਾਸਤੇ ਚੋਣ ਪ੍ਰਕਿਰਿਆ ਪੂਰੀ ਹੋਵੇਗੀ। ਜਿੱਥੇ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਵੇਗੀ ਉਸ ਤੋਂ ਬਾਅਦ ਹੀ ਰਸਮੀ ਤੌਰ ਤੇ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਜਾਵੇਗਾ ਉਸ ਸਮੇਂ ਤੱਕ 58 ਸਾਲਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ 10 ਡਾਊਨਿੰਗ ਸਟਰੀਟ ਦੇ ਇੰਚਾਰਜ ਬਣੇ ਰਹਿਣਗੇ। ਵੀਰਵਾਰ ਨੂੰ ਜਿੱਥੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਰਸਮੀ ਤੌਰ ਤੇ ਐਲਾਨ ਕੀਤੇ ਜਾਣ ਦੀ ਉਮੀਦ ਹੈ। ਹੁਣ ਕੈਬਨਿਟ ਵੱਲੋਂ ਜਿੱਥੇ ਮੰਗਲਵਾਰ ਤੋਂ ਨਿਰੰਤਰ ਇਕ ਤੋਂ ਬਾਅਦ ਇਕ ਅਸਤੀਫੇ ਦਿੱਤੇ ਜਾ ਰਹੇ ਹਨ।
ਇਹ ਕਦਮ ਜਿੱਥੇ ਕਈ ਦਿਨਾਂ ਤੋਂ ਚੁੱਕੇ ਜਾ ਰਹੇ ਹਨ ਉਥੇ ਹੀ ਹੁਣ ਨਵੇਂ ਨਿਯੁਕਤ ਕੀਤੇ ਜਾਣ ਵਾਲੇ ਚਾਂਸਲਰ ਵੱਲੋਂ ਹੁਣ ਜਾਣ ਲਈ ਇਕ ਪੱਤਰ ਲਿਖ ਕੇ ਕਿਹਾ ਗਿਆ ਹੈ। ਜਿਸ ਤੇ ਕੁਝ ਸਮੇਂ ਬਾਅਦ ਤੋਂ ਹੀ ਪ੍ਰਧਾਨ ਮੰਤਰੀ ਵੱਲੋਂ ਆਪਣਾ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।
Previous Postਮਾਣਯੋਗ ਅਦਾਲਤ ਨੇ ਬੇਅਦਬੀ ਮਾਮਲੇ ਚ 3 ਡੇਰਾ ਪ੍ਰੇਮੀਆਂ ਨੂੰ ਦਿੱਤੀ ਤਿੰਨ-ਤਿੰਨ ਸਾਲ ਦੀ ਕੈਦ ਅਤੇ ਕੀਤੇ 2 ਬਰੀ
Next Postਪੰਜਾਬ ਚ ਇਥੇ ਸਕੂਲ ਪੜ੍ਹਨ ਜਾ ਰਹੇ ਬਚੇ ਨੂੰ ਕੀਤਾ ਗਿਆ ਕਿਡਨੇਪ, ਪਰ ਪੁਲਿਸ ਨੇ ਚੌਕਸੀ ਦਿਖਾ ਕੁਜ ਦੇਰ ਚ ਕੀਤਾ ਬਰਾਮਦ