ਇੰਡੀਆ ਚ ਅੰਤਰਾਸ਼ਟਰੀ ਫਲਾਈਟਾਂ ਤੇ ਪਾਬੰਦੀ ਬਾਰੇ ਲਿਆ ਗਿਆ ਇਹ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਹਫੜਾ-ਦਫੜੀ ਮਚੀ ਹੋਈ ਹੈ। ਇਹ ਵਾਇਰਸ ਲੱਗਭਗ ਹਰ ਦੇਸ਼ ਵਿੱਚ ਹੀ ਫੈਲ ਚੁੱਕਾ ਹੈ ਅਤੇ ਇਸ ਨੇ ਕਰੋੜਾਂ ਦੀ ਗਿਣਤੀ ਵਿੱਚ ਲੋਕਾਂ ਦੀ ਜਾਨ ਲੈ ਲਈ ਹੈ। ਕਰੋਨਾ ਜਿਹੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਹੁਤ ਸਾਰੇ ਉਪਰਾਲੇ ਕੀਤੇ ਗਏ ਸਨ ਅਤੇ ਕਈ ਪ੍ਰਕਾਰ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਣਾਂ ਤੇ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ।

ਭਾਰਤ ਵਿੱਚ ਵੀ ਸਰਕਾਰ ਵੱਲੋਂ ਅੰਤਰਰਾਸ਼ਟਰੀ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਭਾਰਤ ਵਿੱਚ ਪੂਰੀ ਤਰ੍ਹਾਂ ਨਾਲ ਲਾਕਡਾਊਨ ਲਗਾ ਦਿੱਤਾ ਗਿਆ ਸੀ ਤਾਂ ਜੋ ਇਸ ਵਾਇਰਸ ਨੂੰ ਹੋਰ ਫੈਲਣ ਤੋਂ ਠੱਲ ਪਾਈ ਜਾ ਸਕੇ। ਭਾਰਤ ਵਿੱਚ ਕਰੋਨਾ ਵਾਇਰਸ ਦੀ ਪਹਿਲੀ ਅਤੇ ਦੂਜੀ ਲਹਿਰ ਤੋਂ ਬਾਅਦ ਕਰੋਨਾ ਕੇਸਾਂ ਵਿੱਚ ਕਮੀ ਨੂੰ ਵੇਖਦਿਆਂ ਹੋਇਆਂ ਸਰਕਾਰ ਵੱਲੋਂ ਕਈ ਮਾਮਲਿਆਂ ਵਿਚ ਢਿੱਲ ਦਿੱਤੀ ਗਈ ਸੀ ਅਤੇ ਲਾਕਡਾਉਨ ਵੀ ਘਟਾ ਦਿੱਤਾ ਗਿਆ ਸੀ। ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਵੀ ਕੋਵੀਡ ਪ੍ਰੋਟੋਕੋਲ ਨਾਲ ਖੋਲ੍ਹਿਆ ਗਿਆ ਸੀ ਅਤੇ ਸਾਰੇ ਦੇਸ਼ਾਂ ਵਿੱਚ ਕੋਵਿਡ ਵੈਕਸੀਨ ਨੂੰ ਵੀ ਹਵਾਈ ਸਫ਼ਰ ਲਈ ਜ਼ਰੂਰੀ ਐਲਾਨਿਆ ਗਿਆ ਹੈ।

ਉੱਥੇ ਹੀ ਹੁਣ ਭਾਰਤ ਵਿਚ ਕਰੋਨਾ ਦੇ ਮਾਮਲਿਆਂ ਵਿਚ ਫਿਰ ਤੋਂ ਵਾਧਾ ਹੋ ਰਿਹਾ ਹੈ ਜਿਸ ਕਰਕੇ ਭਾਰਤ ਸਰਕਾਰ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਵੇਖਦਿਆਂ ਕਈ ਅੰਤਰਰਾਸ਼ਟਰੀ ਵਪਾਰਕ ਉਡਾਨਾਂ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਸ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ।

ਭਾਰਤ ਸਰਕਾਰ ਦੁਆਰਾ ਭਾਰਤੀ ਅੰਤਰਰਾਸ਼ਟਰੀ ਉਡਾਨਾਂ ਨੂੰ ਲੈ ਕੇ ਇੱਕ ਹੋਰ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿਸ ਬਾਰੇ ਇਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਮਹਾਮਾਰੀ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਸਰਕਾਰ ਵੱਲੋਂ 31 ਅਕਤੂਬਰ ਤੱਕ ਨਿਰਧਾਰਿਤ ਅੰਤਰਰਾਸ਼ਟਰੀ ਵਪਾਰਿਕ ਉਡਾਣਾਂ ਤੇ ਪਾਬੰਦੀ ਨੂੰ ਹੋਰ ਵਧਾਉਣ ਦਾ ਫੈਸਲਾ ਲਿਆ ਗਿਆ ਹੈ।