ਇੰਡੀਆ ਚ ਆਇਆ ਏਥੇ ਵੱਡਾ ਭੂਚਾਲ ਕੰਬੀ ਧਰਤੀ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ 

ਬੀਤੇ 2 ਸਾਲਾਂ ਤੋਂ ਜਿੱਥੇ ਕੁਦਰਤੀ ਮਹਾਮਾਰੀ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚ ਦੀ ਗੁਜ਼ਰ ਰਹੇ ਹਨ। ਜਿਨ੍ਹਾਂ ਨੂੰ ਮੁੜ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਰੋਨਾ ਦੇ ਬਹੁਤ ਸਾਰੇ ਨਵੇਂ ਰੂਪ ਵੀ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਫਿਰ ਤੋਂ ਲੋਕਾਂ ਵਿਚ ਡਰ ਵੇਖਿਆ ਗਿਆ। ਉੱਥੇ ਹੀ ਹੋਰ ਕੁਦਰਤੀ ਆਫ਼ਤਾਂ ਦੇ ਸਾਹਮਣੇ ਆਉਣ ਕਾਰਨ ਵੀ ਬਹੁਤ ਸਾਰੇ ਦੇਸ਼ਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਦੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆਉਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਹੁਣ ਇੰਡੀਆ ਵਿੱਚ ਇੱਥੇ ਵੱਡਾ ਭੁਚਾਲ ਆਇਆ ਹੈ ਜਿੱਥੇ ਧਰਤੀ ਕੰਬੀ ਅਤੇ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਵਿੱਚ ਉਤਰੀ ਭਾਰਤ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਵਿਚ ਸਵੇਰੇ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ।

ਲਦਾਖ਼ ਦੇ ਵਿੱਚ ਇਹ ਭੂਚਾਲ ਅੱਜ ਮੰਗਲਵਾਰ ਸਵੇਰ ਨੂੰ ਆਇਆ ਹੈ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਦਸਿਆ ਗਿਆ ਹੈ ਕਿ ਇਸ ਅੱਜ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.3 ਮਾਪੀ ਗਈ ਹੈ। ਜਿੱਥੇ ਅੱਜ ਸਵੇਰੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਉਥੇ ਹੀ ਲੋਕਾਂ ਦੇ ਘਰਾਂ ਦੀਆਂ ਸਭ ਚੀਜ਼ਾਂ ਹਿਲਦੀਆਂ ਹੋਈਆਂ ਦਿਖਾਈ ਦਿੱਤੀਆਂ ਹਨ।

ਪ੍ਰਸ਼ਾਸਨ ਵੱਲੋਂ ਜਿਥੇ ਲੋਕਾਂ ਨੂੰ ਸੁਰੱਖਿਆ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਜਿੱਥੇ ਅੱਜ ਲੋਕਾਂ ਵੱਲੋਂ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉਥੇ ਹੀ ਆਏ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਦੱਸਿਆ ਗਿਆ ਹੈ। ਇਹ ਭੂਚਾਲ ਅੱਜ ਭਾਰਤੀ ਸਮੇਂ ਅਨੁਸਾਰ ਸਵੇਰੇ ਅੱਠ ਵਜ ਕੇ 35 ਮਿੰਟ ਤੇ ਲਦਾਖ ਦੇ ਵਿੱਚ ਆਇਆ। ਅੱਜ ਆਏ ਇਸ ਭੂਚਾਲ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।