ਇੰਡੀਆ ਚ ਆਇਆ ਭੁਚਾਲ ਕੰਬੀ ਧਰਤੀ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਦੁਨੀਆਂ ਵਿਚ ਫੈਲਣ ਵਾਲੀ ਕਰੋਨਾ ਨੂੰ ਅਜੇ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਦਿਲ ਵਿਚ ਗਹਿਰਾ ਡਰ ਪੈਦਾ ਕੀਤਾ ਹੈ। ਸਾਹਮਣੇ ਆਉਣ ਵਾਲੀਆਂ ਇਹਨਾਂ ਕੁਦਰਤੀ ਆਫਤਾਂ ਦੇ ਕਾਰਨ ਜਿੱਥੇ ਭਾਰੀ ਜਾਨੀ ਅਤੇ ਮਾਲੀ ਨੁ-ਕ-ਸਾ-ਨ ਹੋ ਰਿਹਾ ਹੈ ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇੰਡੀਆ ਵਿੱਚ ਭੂਚਾਲ ਆਇਆ ਹੈ ਜਿੱਥੇ ਧਰਤੀ ਕੰਬ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਵੀਰਵਾਰ ਤੜਕੇ ਪਾਕਿਸਤਾਨ ਵਿੱਚ ਭੁਚਾਲ ਆਉਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ ਹੀ ਇਸ ਹਾਦਸੇ ਕਾਰਨ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋਏ ਦੱਸੇ ਗਏ ਹਨ। ਪਾਕਿਸਤਾਨ ਵਿਚ ਆਏ ਭੂਚਾਲ ਦੀ ਤੀਬਰਤਾ 5.7 ਰਿਕਟਰ ਪੈਮਾਨੇ ਉਪਰ ਮਾਪੀ ਗਈ ਸੀ। ਇਹ ਭੂਚਾਲ ਦੱਖਣੀ ਸੂਬੇ ਦੇ ਬਲੋਚਿਸਤਾਨ ਵਿਚ ਆਇਆ ਸੀ।

ਇਸ ਭੂਚਾਲ ਕਾਰਨ ਬਹੁਤ ਸਾਰੇ ਇਲਾਕੇ ਪ੍ਰਭਾਵਤ ਹੋਏ ਸਨ ਉੱਥੇ ਹੀ ਹੁਣ ਵੀਰਵਾਰ ਦੇਰ ਰਾਤ 11:58 ਵਜੇ ਤੇਜ਼ ਭੂਚਾਲ ਦੇ ਝਟਕੇ ਮੀਆਂਮਾਰ ਵਿੱਚ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 5.5 ਮਾਪੀ ਗਈ ਹੈ। ਉਥੇ ਹੀ ਇਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਲੇਹ ਲੱਦਾਖ ਵਿਚ ਵੀਰਵਾਰ ਰਾਤ ਨੂੰ 12:30 ਬਚੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਵਿਚ ਜਿੱਥੇ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।

ਉੱਥੇ ਹੀ ਭਾਰਤ ਵਿੱਚ ਜੰਮੂ ਕਸ਼ਮੀਰ ਤੇ ਲੇਹ ਲੱਦਾਖ ਵਿੱਚ ਆਏ ਇਸ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 3.8 ਮਾਪੀ ਗਈ ਹੈ। ਆਏ ਹੋਏ ਇਨ੍ਹਾਂ ਭੂਚਾਲਾਂ ਦੀ ਪੁਸ਼ਟੀ ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਵੱਲੋਂ ਕੀਤੀ ਗਈ ਹੈ। ਉਥੇ ਹੀ ਭਾਰਤ ਵਿਚ ਆਏ ਇਸ ਭੂਚਾਲ਼ ਵਿਚ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ।