ਇੰਡੀਆ ਚ ਇਥੇ ਆਇਆ ਭੁਚਾਲ , ਕੰਬੀ ਧਰਤੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਲੋਕ ਪਹਿਲਾਂ ਹੀ ਕੁਦਰਤੀ ਕਰੋਪੀ ਕਰੋਨਾ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਆਏ ਦਿਨ ਹੀ ਕੋਈ ਨਾ ਕੋਈ ਕੁਦਰਤੀ ਕਰੋਪੀ ਸਾਹਮਣੇ ਆ ਹੀ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੁਦਰਤ ਦਾ ਅਜਿਹਾ ਕਹਿਰ ਵਾਪਰਿਆ ਹੈ। ਜਿਸ ਦੀ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜੋ ਸਭ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਜਾਂਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਅਜਿਹੀਆਂ ਖਬਰਾਂ ਆਈਆਂ ਹਨ ਜਿਸ ਵਿਚ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

ਇਹ ਨੁਕਸਾਨ ਕਈ ਜਗ੍ਹਾ ਤੇ ਕੁਦਰਤ ਵੱਲੋਂ ਵਰਸਾਏ ਗਏ ਕਹਿਰ ਕਾਰਨ ਵਾਪਰੇ ਹਨ ਅਤੇ ਕੁਝ ਲੋਕਾਂ ਦੀ ਆਪਣੀ ਅਣਗਹਿਲੀ ਕਾਰਨ। ਹੁਣ ਇੰਡੀਆ ਵਿਚ ਇਥੇ ਭੁਚਾਲ ਆਇਆ ਹੈ ਜਿਸ ਨਾਲ ਧਰਤੀ ਕੰਬੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਹੀਨੇ ਦੇ ਇਕ ਹਫ਼ਤੇ ਦੇ ਦੌਰਾਨ ਹੀ ਤੀਜਾ ਭੂਚਾਲ ਭਾਰਤ ਵਿੱਚ ਆ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਸਾਮ ਦੇ ਨਾਗੌਰ ਵਿੱਚ ਭੂਚਾਲ ਆਉਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਭੂਚਾਲ ਬਾਬਤ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ ਜਿਸ ਦੇ ਅਨੁਸਾਰ, ਅੱਜ ਸਵੇਰੇ 7:05 ਮਿੰਟ ਤੇ ਅਸਾਮ ਦੇ ਨਾਗੌਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਉੱਥੇ ਹੀ ਉਨ੍ਹਾਂ ਦੱਸਿਆ ਕਿ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.0 ਮਾਪੀ ਗਈ ਹੈ। ਅੱਜ ਸਵੇਰੇ ਜਿੱਥੇ ਸਥਾਨਕ ਲੋਕਾਂ ਵੱਲੋਂ ਭੁਚਾਲ ਦੇ ਝਟਕੇ ਸਵੇਰੇ 7.05 ਵਜੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਅਜੇ ਤੱਕ ਇਸ ਸਮੇਂ ਕੋਈ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਉੱਥੇ ਹੀ ਇਸ ਮਹਿਨੇ ਦੇ ਵਿੱਚ ਜਿੱਥੇ 8 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ ਜਿਸ ਦੀ ਰਿਕਟਰ ਪੈਮਾਨੇ ਤੇ ਤੀਬਰਤਾ 3.0 ਮਾਪੀ ਗਈ ਸੀ।

ਉਥੇ ਹੀ 5 ਮਈ ਨੂੰ ਅਸਾਮ ਸੂਬੇ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਜਿਸ ਦੀ ਤੀਬਰਤਾ 3.5 ਮਾਪੀ ਗਈ ਸੀ। ਇਸ ਮਹੀਨੇ ਦੇ ਵਿਚ ਅਸਾਮ ਵਿਚ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।