ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਸ਼ੁਰੂ ਹੋਇਆ ਕੁਦਰਤੀ ਆਫ਼ਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਹੱਦੋਂ ਵੱਧ ਪ੍ਰਭਾਵਿਤ ਕੀਤਾ ਹੈ। ਉਥੇ ਹੀ ਪਿਛਲੇ ਸਾਲ ਤੋਂ ਲੈ ਕੇ ਲਗਾਤਾਰ ਹੁਣ ਤੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਵੱਖ-ਵੱਖ ਦੇਸ਼ਾਂ ਅੰਦਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਸਤਕ ਦੇ ਰਹੀਆਂ ਹਨ ਜਿਸ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।
ਵਿਸ਼ਵ ਵਿਚ ਜਿਥੇ ਹੜ੍ਹ ,ਤੂਫਾਨ, ਭੂਚਾਲ, ਜੰਗਲੀ ਅੱਗ, ਕਈ ਕੁਦਰਤੀ ਬੀਮਾਰੀਆਂ, ਅਸਮਾਨੀ ਬਿਜਲੀ, ਸਮੁੰਦਰੀ ਤੂਫ਼ਾਨ, ਚਟਾਨਾਂ ਦਾ ਖਿਸਕਣਾ, ਬੱਦਲ ਫਟਣ ਅਤੇ ਹੋਰ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉੱਥੇ ਹੀ ਵਾਰ-ਵਾਰ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਦੁਨੀਆਂ ਨੂੰ ਕਰਵਾਇਆ ਜਾ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਣ ਭਾਰਤ ਵਿੱਚ ਇਥੇ ਭੂਚਾਲ ਆਇਆ ਹੈ ਜਿੱਥੇ ਧਰਤੀ ਕੰਬਣ ਕਾਰਨ ਭਾਜੜਾਂ ਪੈ ਗਈਆਂ ਹਨ,ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿਚ ਅੱਜ ਮਹਾਂਰਾਸ਼ਟਰ ਦੇ ਵਿੱਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿਥੇ ਨਾਗਪੁਰ ਦੇ ਵਿਚ ਭੂਚਾਲ ਦੇ ਝਟਕੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ ਹਨ। ਭੂਚਾਲ 5 ਕਿਲੋਮੀਟਰ ਦੀ ਡੂੰਘਾਈ ਤੇ ਆਇਆ ਦੱਸਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਹੈ ਕਿ ਇਸ ਭੂਚਾਲ ਦਾ ਕੇਂਦਰ ਨਾਗਪੁਰ ਮਹਾਰਾਸ਼ਟਰ ਵਿਚ ਭਾਰਤ ਦੇ 119 ਕਿਲੋਮੀਟਰ ਉੱਤਰ- ਉੱਤਰ-ਪੂਰਬ ਵਿਚ ਦੱਸਿਆ ਗਿਆ ਹੈ।
ਅੱਜ ਸਵੇਰੇ ਭਾਰਤੀ ਸਮੇਂ ਅਨੁਸਾਰ ਆਏ ਇਸ ਭੁਚਾਲ ਦਾ ਸਮਾਂ ਰਾਸ਼ਟਰੀ ਵਿਗਿਆਨ ਕੇਂਦਰ ਵੱਲੋਂ 11:49 ਮਿੰਟ ਤੇ ਸਵੇਰ ਦਾ ਦੱਸਿਆ ਗਿਆ ਹੈ। ਉਥੇ ਹੀ ਅੱਜ ਸ਼ੁੱਕਰਵਾਰ ਨੂੰ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 3.6 ਮਾਪੀ ਗਈ ਹੈ। ਮਹਾਰਾਸ਼ਟਰ ਵਿਚ ਅੱਜ ਸਵੇਰੇ ਆਏ ਇਸ ਭੂਚਾਲ ਵਿਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਭਾਰਤ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ।
Previous Postਅਚਾਨਕ ਇਥੋਂ ਅੰਤਰਰਾਸ਼ਟਰੀ ਯਾਤਰਾ ਦੇ ਬਾਰੇ ਚ ਆ ਗਈ ਵੱਡੀ ਖਬਰ – ਹੋ ਗਿਆ ਇਹ ਐਲਾਨ
Next Postਅੰਮ੍ਰਿਤਸਰ ਏਅਰਪੋਰਟ ਤੇ ਅਜਿਹੀ ਬੈਲਟ ਪਾ ਕੇ ਮੁੰਡਾ ਆਇਆ ਵਿਦੇਸ਼ੋਂ ਕੇ ਪੁਲਸ ਨੇ ਕੀਤਾ ਫੋਰਨ ਗਿਰਫ਼ਤਾਰ