ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਦੇਸ਼ ਅੰਦਰ ਜਿੱਥੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਉਥੇ ਹੀ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਆਪਣੇ ਧਰਮ ਦੇ ਨਾਲ ਜੁੜੇ ਹੋਏ ਦਿਨ ਤਿਉਹਾਰਾਂ ਨੂੰ ਲਗਾਤਾਰ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਸ਼ਰਧਾਲੂਆਂ ਵੱਲੋਂ ਇਸ ਵਧੀਆ ਮੌਸਮ ਦੇ ਦੌਰਾਨ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੀ ਯਾਤਰਾ ਕੀਤੀ ਜਾ ਰਹੀ ਹੈ। ਜਿੱਥੇ ਲੋਕਾਂ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਅਸਾਨ ਰਸਤੇ ਨੂੰ ਅਪਣਾਇਆ ਜਾਂਦਾ ਹੈ ਜਿਸ ਨਾਲ ਸਮੇਂ ਦੀ ਬੱਚਤ ਵੀ ਹੋ ਸਕੇ ਅਤੇ ਉਹ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਸਕਣ।
ਪਰ ਕਈ ਵਾਰ ਕੁਝ ਹਾਦਸਿਆਂ ਦੇ ਚਲਦਿਆਂ ਹੋਇਆਂ ਜਿਥੇ ਕਈ ਘਟਨਾਵਾਂ ਵਾਪਰ ਜਾਂਦੀਆਂ ਹਨ ਉੱਥੇ ਹੀ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।ਹੁਣ ਤੱਕ ਜਿੱਥੇ ਵੱਖ-ਵੱਖ ਜਗ੍ਹਾ ਤੇ ਕਈ ਭਿਆਨਕ ਹਵਾਈ ਹਾਦਸੇ ਵਾਪਰ ਚੁੱਕੇ ਹਨ ਉਥੇ ਹੀ ਇਨ੍ਹਾਂ ਹਵਾਈ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੰਡੀਆ ਵਿਚ ਇਥੇ ਭਿਆਨਕ ਹਵਾਈ ਹਾਦਸਾ ਵਾਪਰਿਆ ਹੈ ਜਿੱਥੇ 6 ਲੋਕਾਂ ਦੀ ਮੌਤ ਹੋਣ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰਾਖੰਡ ਤੋਂ ਸਾਹਮਣੇ ਆਇਆ ਹੈ।
ਜਿੱਥੇ ਕੇਦਾਰਨਾਥ ਦੇ ਦਰਸ਼ਨ ਕਰਨ ਜਾ ਰਹੇ ਕੁਝ ਸ਼ਰਧਾਲੂ ਹੈਲੀਕਾਪਟਰ ਦੇ ਹਾਦਸਾ ਗ੍ਰਸਤ ਹੋਣ ਕਾਰਨ ਮੌਤ ਦੇ ਮੂੰਹ ਵਿਚ ਚਲੇ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁੱਝ ਸ਼ਰਧਾਲੂਆਂ ਨੂੰ ਲੈ ਕੇ ਆਇਰਨ ਕੰਪਨੀ ਦਾ ਹੈਲੀਕਾਪਟਰ ਪਾਠਾ ਇਲਾਕੇ ਤੋਂ ਕੇਦਾਰਨਾਥ ਜਾ ਰਿਹਾ ਸੀ। ਉਸ ਸਮੇਂ ਅਚਾਨਕ ਹੀ ਮੰਗਲਵਾਰ ਦੁਪਹਿਰ ਨੂੰ ਰਸਤੇ ਵਿੱਚ ਕੇਦਾਰਨਾਥ ਧਾਮ ਵੱਲ ਜਾਂਦੇ ਹੋਏ ਤਕਨੀਕੀ ਖਰਾਬੀ ਦੇ ਚਲਦਿਆਂ ਹੋਇਆਂ ਇਹ ਹੈਲੀਕਾਪਟਰ ਕ੍ਰੈਸ਼ ਹੋ ਗਿਆ।
ਦੱਸਿਆ ਗਿਆ ਹੈ ਕਿ ਉਸ ਸਮੇਂ ਹੈਲੀਕਾਪਟਰ ਚ 6 ਲੋਕ ਸਵਾਰ ਸਨ ਜਿਨ੍ਹਾਂ ਦੀ ਇਸ ਹਾਦਸੇ ਦੌਰਾਨ ਮੌਤ ਹੋ ਗਈ ਹੈ। ਜਿਹਨਾਂ ਦੀ ਪਹਿਚਾਣ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਉਥੇ ਹੀ ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਐੱਸ ਡੀ ਆਰ ਐਫ ਦੀਆਂ ਟੀਮਾਂ ਘਟਨਾ ਸਥਾਨ ਵੱਲ ਰਵਾਨਾ ਕਰ ਦਿੱਤੀਆਂ ਗਈਆਂ ਹਨ। ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਘਟਨਾ ਤੋਂ ਪਹਿਲਾਂ ਜਿੱਥੇ ਕੁਝ ਮੀਂਹ ਪਿਆ ਸੀ ਅਤੇ ਮੌਸਮ ਖਰਾਬ ਸੀ ਉਥੇ ਹੀ ਤਕਨੀਕੀ ਖਰਾਬੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ।
Previous Postਪੰਜਾਬ: ਨਸ਼ੇੜੀ ਜਵਾਈ ਨੇ ਸੋਹਰੇ ਘਰ ਆ ਕਰਤਾ ਵੱਡਾ ਕਾਂਡ- ਪੈਟਰੋਲ ਪਾ ਪਤਨੀ ਸਣੇ ਪੂਰੇ ਪਰਿਵਾਰ ਨੂੰ ਲਾਈ ਅੱਗ
Next Postਪੰਜਾਬ ਸਰਕਾਰ ਵਲੋਂ ਇਹਨਾਂ ਪਿੰਡਾਂ ਨੂੰ ਆ ਕੰਮ ਨਾ ਕਰਨ ਤੇ ਦਿੱਤਾ ਜਾਵੇਗਾ ਵਿਸ਼ੇਸ਼ ਸਨਮਾਨ