ਇੰਡੀਆ ਚ ਉਡਦੇ ਹਵਾਈ ਜਹਾਜ ਬਾਰੇ ਆਈ ਵੱਡੀ ਖਬਰ, ਇਸ ਕਾਰਨ ਕਰਾਈ ਗਈ ਐਮਰਜੈਂਸੀ ਲੈਂਡਿੰਗ

ਆਈ ਤਾਜ਼ਾ ਵੱਡੀ ਖਬਰ 

ਕਹਿੰਦੇ ਹਨ ਹਾਦਸਾ ਕਿਸੇ ਵੀ ਸਮੇਂ ਤੇ ਕਿਸੇ ਵੀ ਵਿਅਕਤੀ ਨਾਲ ਵਾਪਰ ਸਕਦਾ ਹੈ । ਜਦੋਂ ਵੀ ਕੋਈ ਹਾਦਸਾ ਵਾਪਰਦਾ ਹੈ ਤਾਂ ਇਹ ਹਾਦਸਾ ਆਪਣੇ ਨਾਲ ਕੁਝ ਨਾ ਕੁਝ ਜ਼ਰੂਰ ਲੈ ਕੇ ਜਾਂਦਾ ਹੈ । ਕਈ ਵਾਰ ਤਾਂ ਵਾਪਰੇ ਭਿਆਨਕ ਹਾਦਸਿਆਂ ਦੌਰਾਨ ਕਿਸੇ ਦੀ ਜਾਨ ਤੱਕ ਚਲੀ ਜਾਂਦੀ ਹੈ । ਪਰ ਕੁਝ ਹਾਦਸੇ ਅਜਿਹੇ ਹੁੰਦੇ ਹਨ ਕਿ ਪ੍ਰਮਾਤਮਾ ਦੀ ਕ੍ਰਿਪਾ ਸਦਕਾ ਇਨ੍ਹਾਂ ਹਾਦਸਿਆਂ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋ ਪਾਉਂਦਾ ਅਤੇ ਸਮੇਂ ਤੋਂ ਪਹਿਲਾਂ ਹੀ ਚੀਜ਼ਾਂ ਠੀਕ ਹੋ ਜਾਂਦੀਆਂ ਹਨ । ਅਜਿਹਾ ਹੀ ਇਕ ਮਾਮਲਾ ਭਾਰਤ ਤੋਂ ਸਾਹਮਣੇ ਹੈ , ਜਿੱਥੇ ਕਿ ਇਕ ਵੱਡਾ ਹਾਦਸਾ ਹੋਣ ਤੋਂ ਪਹਿਲਾਂ ਹੀ ਕਿਸੇ ਦੀ ਜਾਨ ਬਚਾ ਲਈ ਗਈ ।

ਦਰਅਸਲ ਮਾਮਲਾ ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਸਾਹਮਣੇ ਆਇਆ , ਜਿੱਥੇ ਇਕ ਹਵਾਈ ਅੱਡੇ ਤੇ ਇਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ । ਚੰਡੀਗੜ੍ਹ ਤੋਂ ਮੁੰਬਈ ਜਾ ਰਹੇ ਜਹਾਜ਼ ਦੀ ਮੈਡੀਕਲ ਐਮਰਜੈਂਸੀ ਤੋਂ ਬਾਅਦ ਜੈਪੁਰ ਹਵਾਈ ਅੱਡੇ ਤੇ ਉਤਾਰਿਆ ਗਿਆ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇੰਡੀਗੋ ਦੀ ਫਲਾਈਟ ਚੰਡੀਗੜ੍ਹ ਤੋਂ ਮੁੰਬਈ ਵੱਲ ਨੂੰ ਜਾ ਰਹੀ ਸੀ ਕਿ ਇਸੇ ਵਿਚਕਾਰ ਸ਼ੁਭਮ ਨਾਂ ਦੇ ਨੌਜਵਾਨ ਦੀ ਅਚਾਨਕ ਤਬੀਅਤ ਖਰਾਬ ਹੋਣੀ ਸ਼ੁਰੂ ਹੋ ਗਈ।

ਜਿਸ ਕਾਰਨ ਮੌਕੇ ਤੇ ਜਹਾਜ਼ ਨੂੰ ਸਵੇਰੇ ਸੱਤ ਵਜੇ ਦੇ ਕਰੀਬ ਜੈਪੁਰ ਹਵਾਈ ਅੱਡੇ ਤੇ ਸੁਰੱਖਿਅਤ ਤਰੀਕੇ ਨਾਲ ਉਤਾਰਿਆ ਗਿਆ । ਫਿਰ ਸ਼ੁਭਮ ਨਾਂ ਦੇ ਨੌਜਵਾਨ ਨੂੰ ਹਵਾਈ ਅੱਡੇ ਤੋਂ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ । ਜਿੱਥੇ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ ਤੇ ਨੌਜਵਾਨ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ੲਿਸ ਤੋਂ ੲਿਲਾਵਾ ਜਹਾਜ਼ ਵਿੱਚ ਬੈਠੇ ਸਾਰੇ ਯਾਤਰੀ ਸੁਰੱਖਿਅਤ ਹਨ । ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਦੀ ਫਲਾਈਟ ਨੰਬਰ 6E-5283 ਅੱਜ ਸਵੇਰੇ 6.15 ਵਜੇ ਚੰਡੀਗੜ੍ਹ ਤੋਂ ਰਵਾਨਾ ਹੋਈ ਸੀ। ਜ਼ਿਕਰਯੋਗ ਹੈ ਕਿ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਨੇ ਜਿੱਥੇ ਤਕਨੀਕੀ ਖ਼ਰਾਬੀ ਦੇ ਕਾਰਨ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾਂਦੀ ਹੈ ਤੇ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਨੌਜਵਾਨਾਂ ਦੀ ਸਿਹਤ ਖ਼ਰਾਬ ਹੋ ਜਾਣ ਦੇ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ।