ਇੰਡੀਆ ਚ ਏਥੇ ਆਇਆ 6.1 ਦੀ ਤੇਬਰਤਾ ਦਾ ਵੱਡਾ ਭੁਚਾਲ – ਮਚੀ ਹਾਹਾਕਾਰ ਕੰਬੀ ਧਰਤੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਆਏ ਦਿਨ ਹੀ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਦੁਨੀਆਂ ਵਿੱਚ ਪਹਿਲਾਂ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਅਜੇ ਵੀ ਵੇਖਿਆ ਜਾ ਸਕਦਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਦੀ ਜਿੰਦਗੀ ਉਪਰ ਗਹਿਰਾ ਅਸਰ ਪੈ ਰਿਹਾ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਕਰੋਨਾ ਦੀ ਮਾਰ ਪਈ ਹੈ ਉੱਥੇ ਹੀ ਹੁਣ ਹੜ੍ਹ, ਭੁਚਾਲ, ਤੂਫਾਨ, ਭਾਰੀ ਬਰਸਾਤ, ਅੱਗ ਅਤੇ ਹੋਰ ਬਿਮਾਰੀਆਂ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਰਹੀਆਂ ਹਨ।

ਹੁਣ ਇੰਡੀਆ ਵਿਚ ਏਥੇ 6.1 ਦੀ ਤੀਬਰਤਾ ਦਾ ਵੱਡਾ ਭੁਚਾਲ ਆਇਆ ਹੈ, ਜਿੱਥੇ ਧਰਤੀ ਕੰਬੀ ਹੈ ਅਤੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਭਾਰਤ ਦੇ ਸੂਬੇ ਮਿਜ਼ੋਰਮ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਿੱਥੇ ਅੱਜ ਸ਼ੁੱਕਰਵਾਰ ਨੂੰ ਆਏ ਇਸ ਤੇਜ਼ ਤੀਬਰਤਾ ਵਾਲੇ ਭੂਚਾਲ ਕਾਰਨ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਉਥੇ ਹੀ ਸ਼ੁੱਕਰਵਾਰ ਨੂੰ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ।

ਅੱਜ ਆਏ ਇਸ ਭੂਚਾਲ ਦੇ ਝਟਕੇ ਕਈ ਜਗਾ ਤੇ ਮਹਿਸੂਸ ਕੀਤੇ ਗਏ ਹਨ ਜਿਨ੍ਹਾਂ ਵਿੱਚ ਬੰਗਲਾਦੇਸ਼ ਦੇ ਚਿੱਟਗਾਓਂ,ਪੱਛਮੀ ਬੰਗਾਲ ਦੇ ਕੋਲਕਾਤਾ,ਮਨੀਪੁਰ, ਅਸਾਮ ਤੇ ਤ੍ਰਿਪੁਰਾ ਸ਼ਾਮਲ ਹਨ। ਅੱਜ ਆਏ ਇਸ ਭੂਚਾਲ ਵਿੱਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ,ਅੱਜ ਆਏ ਇਸ ਭੂਚਾਲ ਦੀ ਜਾਣਕਾਰੀ ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ ਵਲੋਂ ਆਪਣੀ ਵੈੱਬਸਾਈਟ ‘ਤੇ ਜਾਰੀ ਕੀਤੀ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਅੰਦਰ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੋਇਆ ਹੈ।

ਇਸ ਭੂਚਾਲ ਤੋਂ ਪਹਿਲਾਂ ਵੀ 4.1 ਤੀਬਰਤਾ ਦਾ ਭੂਚਾਲ 20 ਨਵੰਬਰ ਨੂੰ ਗੁਹਾਟੀ ਅਤੇ ਆਸਾਮ ਦੇ ਹੋਰ ਹਿੱਸਿਆਂ ਵਿੱਚ ਆਇਆ ਸੀ। ਅੱਜ ਆਏ ਇਸ ਭੂਚਾਲ ਕਾਰਨ ਉਨ੍ਹਾਂ ਖੇਤਰਾਂ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਭੁਚਾਲ ਦੇ ਭਾਰੀ ਝਟਕੇ ਲੱਗੇ ਹਨ।