ਇੰਡੀਆ ਚ ਨਿੱਤ ਵਰਤੋਂ ਦੀ ਇਹ ਚੀਜ ਸਸਤੀ ਕਰਨ ਦੇ ਸਰਕਾਰ ਨੇ ਜਾਰੀ ਕੀਤੇ ਹੁਕਮ, ਮਿਲੇਗੀ ਵੱਡੀ ਰਾਹਤ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਕੰਮਕਾਜ ਠੱਪ ਹੋ ਗਏ ਸਨ ਅਤੇ ਕਈ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਜਿਸ ਦੇ ਚਲਦਿਆਂ ਹੋਇਆਂ ਉਹ ਸਾਰੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ । ਇਸੇ ਆਰਥਿਕ ਮੰਦੀ ਤੇ ਚੱਲਦਿਆਂ ਹੋਇਆਂ ਜਿੱਥੇ ਕਈ ਪਰਿਵਾਰਕ ਮੈਂਬਰਾਂ ਵੱਲੋਂ ਆਪਣੀ ਜੀਵਨ-ਲੀਲਾ ਵੀ ਮਾਨਸਿਕ ਤਣਾਅ ਦੇ ਕਾਰਨ ਖਤਮ ਕਰ ਲਈ ਗਈ ਸੀ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਤੋੜ ਕੇ ਰੱਖ ਦਿੱਤਾ ਸੀ ਅਤੇ ਬਹੁਤ ਸਾਰੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਸੀ। ਉਥੇ ਹੀ ਵਧ ਰਹੀ ਮਹਿੰਗਾਈ ਨੇ ਵੀ ਲੋਕਾਂ ਦੀ ਰਸੋਈ ਦੇ ਬਜਟ ਨੂੰ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ।

ਕਿਉਂਕਿ ਜਿੱਥੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਖਾਦ ਪਦਾਰਥਾਂ ਦੀਆਂ ਕੀਮਤਾਂ ਵਿੱਚ ਵੀ ਹੋਏ ਵਾਧੇ ਦੇ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਵੱਲੋਂ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਖਾਣ ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਕਟੌਤੀ ਵੀ ਕੀਤੀ ਜਾ ਰਹੀ ਹੈ। ਹੁਣ ਭਾਰਤ ਵਿੱਚ ਇਹ ਚੀਜ਼ ਦੀ ਕੀਮਤ ਸਰਕਾਰ ਵੱਲੋਂ ਸਸਤੀ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਨਾਲ ਵੱਡੀ ਰਾਹਤ ਮਿਲੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਹੁਣ ਸਾਰੀਆਂ ਕੰਪਨੀਆਂ ਨੂੰ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਨਾਲ ਦੇਸ਼ ਅੰਦਰ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲੇਗੀ ਅਤੇ ਖਾਣ ਦੇ ਤੇਲ ਦੀ ਕੀਮਤ ਵਿੱਚ ਜਿਥੇ ਪਿਛਲੇ ਮਹੀਨੇ ਹੀ 10 ਤੋਂ 15 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ।

ਉੱਥੇ ਹੀ ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ 15 ਤੋਂ 20 ਫੀਸਦੀ ਤੱਕ ਦੀ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਹੋ ਸਕਦੀ ਹੈ ਜਿਸ ਦਾ ਅੰਦਾਜ਼ਾ ਸਰਕਾਰ ਵੱਲੋਂ ਲਗਾਇਆ ਜਾ ਰਿਹਾ ਹੈ,ਉਥੇ ਹੀ ਕੰਪਨੀਆਂ ਵੱਲੋਂ 12 ਤੋਂ 20 ਰੁਪਏ ਪ੍ਰਤੀ ਲੀਟਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੇ ਜਾਣ ਦੀ ਉਮੀਦ ਵੀ ਕੀਤੀ ਜਾ ਰਹੀ ਹੈ ਅਤੇ ਇਹ ਫੈਸਲਾ ਸੈਕਟਰ ਨਾਲ ਸਬੰਧਤ ਸਾਰੀਆਂ ਵੱਡੀਆਂ ਕੰਪਨੀਆਂ ਨਾਲ ਸਰਕਾਰ ਵੱਲੋਂ ਮੀਟਿੰਗ ਕੀਤੇ ਜਾਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਆਉਣ ਵਾਲੇ ਦਿਨਾਂ ਦੇ ਵਿਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਹੋ ਜਾਵੇਗੀ।