ਆਈ ਤਾਜ਼ਾ ਵੱਡੀ ਖਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਨੂੰ ਫਾਇਦਾ ਹੋ ਸਕੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਜਿੱਥੇ ਕਰੋਨਾ ਦੇ ਦੌਰ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਜਿਸ ਵਿਚ ਲੋਕਾਂ ਨੂੰ ਮੁਫ਼ਤ ਵਿੱਚ ਰਾਸ਼ਨ ਵੀ ਦਿੱਤਾ ਗਿਆ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਆਮਦਨ ਨੂੰ 2022 ਤੱਕ ਦੁੱਗਣਾ ਕਰਨ ਲਈ ਤਿੰਨ ਖੇਤੀ ਕਾਨੂੰਨਾਂ ਨੂੰ ਵੀ ਲਾਗੂ ਕੀਤਾ ਗਿਆ ਸੀ।
ਜਿਸ ਨੂੰ ਦੇਸ਼ ਦੇ ਕਿਸਾਨਾਂ ਵੱਲੋਂ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਭਾਰਤ ਵਿਚ ਸਰਕਾਰੀ ਨੌਕਰੀ ਕਰਨ ਵਾਲਿਆਂ ਲਈ ਇਕ ਨਵਾਂ ਹੁਕਮ ਜਾਰੀ ਕਰ ਦਿਤਾ ਗਿਆ ਹੈ। ਮੋਦੀ ਸਰਕਾਰ ਵੱਲੋਂ ਜਿਥੇ ਕਰਮਚਾਰੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕੁਝ ਨਵੇਂ ਐਪ ਲਾਗੂ ਕੀਤੇ ਜਾ ਰਹੇ ਹਨ। ਜਿਸ ਨਾਲ ਕਰਮਚਾਰੀਆਂ ਨੂੰ ਆਪਣੀ ਡਿਊਟੀ ਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਲਈ ਮੋਦੀ ਸਰਕਾਰ ਵੱਲੋਂ ਹੁਣ ਸਰਕਾਰੀ ਦਫਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਰੋਜ਼ਾਨਾ 5 ਮਿੰਟ ਲਈ ਯੋਗਾ ਬ੍ਰੇਕ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਉਨ੍ਹਾਂ ਉਪਰ ਕੰਮ ਦਾ ਦਬਾਅ ਨਾ ਬਣ ਸਕੇ ਅਤੇ ਉਹ ਤਰੋ-ਤਾਜ਼ਾ ਰਹਿ ਸਕਣ। ਇਸ ਬਾਰੇ ਕਰਮਚਾਰੀ ਅਤੇ ਸਿਖਲਾਈ ਵਿਭਾਗ ਨੇ ਦੋ ਦਿਨ ਪਹਿਲਾਂ ਹੀ ਵਾਈ ਬ੍ਰੇਕ ਐਪ ਜਾਰੀ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਉੱਥੇ ਹੀ ਇਸ ਐਪ ਦਾ ਪ੍ਰਚਾਰ ਕਰਨ ਲਈ ਵੀ ਮੰਤਰਾਲੇ ਵੱਲੋਂ ਆਖ ਦਿੱਤਾ ਗਿਆ ਹੈ।
ਸਾਰੇ ਮੰਤਰਾਲਿਆਂ ਤੇ ਵਿਭਾਗਾਂ ਨੂੰ ਇਸ ਐਪ ਨੂੰ ਉਤਸ਼ਾਹਿਤ ਕਰਨ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਹੁਕਮ ਨੂੰ ਜਾਰੀ ਕਰਨ ਦੇ ਆਦੇਸ਼ 2 ਸਤੰਬਰ ਨੂੰ ਜਾਰੀ ਕੀਤੇ ਗਏ ਹਨ। ਉੱਥੇ ਹੀ ਇਹ ਦੱਸਿਆ ਗਿਆ ਹੈ ਕਿ ਇਸ ਐਪ ਨੂੰ ਆਯੂਸ਼ ਮੰਤਰਾਲੇ ਵੱਲੋਂ ਵਿਕਸਿਤ ਕੀਤਾ ਗਿਆ ਹੈ ਅਤੇ ਇਸ ਵਿੱਚ ਯੋਗਾ ਦੇ ਤਰੀਕਿਆਂ ਅਤੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।
Previous Postਪੰਜਾਬ ਚ ਇਹਨਾਂ ਦਿਨਾਂ ਵਿਚਕਾਰ ਪੈ ਸਕਦਾ ਭਾਰੀ ਮੀਂਹ – ਆਇਆ ਇਹ ਤਾਜਾ ਵੱਡਾ ਅਲਰਟ
Next Postਪੰਜਾਬ ਦੇ ਇਸ ਪਿੰਡ ਚੋਂ ਆਈ ਅਜਿਹੀ ਖਬਰ – ਸਾਰੇ ਪੰਜਾਬ ਚ ਹੋ ਗਈ ਚਰਚਾ