ਇੰਡੀਆ ਚ ਵਜਿਆ ਖਤਰਾ ਦਾ ਘੁੱਗੂ, 24 ਘੰਟਿਆਂ ਚ ਏਨੇ ਨਵੇਂ ਕੇਸ ਆਏ ਸਾਹਮਣੇ- ਸਿਹਤ ਵਿਭਾਗ ਨੂੰ ਪਈ ਮੁਸੀਬਤ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਦੁਨੀਆਂ ਭਰ ਵਿੱਚ ਕਰੋਨਾ ਮਹਾਂਮਾਰੀ ਨੂੰ ਆਇਆ ਤਿੰਨ ਸਾਲ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ । ਵੱਖ ਵੱਖ ਦੇਸ਼ਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ । ਪਰ ਇਸਦੇ ਬਾਵਜੂਦ ਅਜੇ ਵੀ ਕਈ ਦੇਸ਼ਾਂ ਦੇ ਵਿਚ ਇਸ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੇਖਣ ਨੂੰ ਮਿਲ ਰਿਹਾ ਹੈ। ਗੱਲ ਕੀਤੀ ਜਾਵੇ ਜੇਕਰ ਭਾਰਤ ਦੇਸ਼ ਦੀ ਤਾਂ ਭਾਰਤ ਵਿਚ ਬੇਸ਼ੱਕ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਚੁੱਕੇ ਸਨ, ਜਿਸ ਦੇ ਚੱਲਦੇ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਵੀ ਹਟਾਇਆ ਗਿਆ ਸੀ । ਪਰ ਹੁਣ ਮੁੜ ਤੋਂ ਇਕ ਵਾਰ ਫਿਰ ਤੋਂ ਇਸ ਮਹਾਂਮਾਰੀ ਦਾ ਪ੍ਰਸਾਰ ਫੈਲਣਾ ਸ਼ੁਰੂ ਹੋ ਚੁੱਕਿਆ ਹੈ ।

ਜਿਸ ਦੇ ਚਲਦੇ ਹੁਣ ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲੇ ਲਗਾਤਾਰ ਵਧ ਰਹੇ ਹਨ । ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਦੇ ਵੱਲੋਂ ਆਂਕੜਿਆਂ ਅਨੁਸਾਰ ਆਖਿਆ ਗਿਆ ਹੈ ਕਿ ਹੁਣ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 28 ਹਜ਼ਾਰ 857 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਪੰਜ ਲੱਖ ਚੌਵੀ ਹਜ਼ਾਰ ਤੋਂ ਵੱਧ ਹੋ ਚੁੱਕੀ ਹੈ । ਇਨਾ ਹੀ ਨਹੀਂ ਸਗੋਂ ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 26 ਲੱਖ 36 ਹਜ਼ਾਰ 710 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਗਿਰਾਵਟ ਤੋਂ ਬਾਅਦ ਹੁਣ ਇਕ ਵਾਰ ਫਿਰ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ । ਮੰਗਲਵਾਰ ਨੂੰ ਇਕ ਕਰੋਨਾ ਸੰਕਰਮਿਤ ਦੀ ਦਿੱਲੀ ਵਿੱਚ ਮੌਤ ਹੋ ਗਈ । ਜਿਸ ਤੋਂ ਬਾਅਦ ਦਿੱਲੀ ਦੇ ਸਿਹਤ ਵਿਭਾਗ ਚਿੰਤਾ ਵਿਚ ਹੈ ਕਿਉਂਕਿ ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਚੁੱਕੇ ਹਨ ।

ਉੱਥੇ ਹੀ ਦਿੱਲੀ ਦੇ ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 450 ਨਵੇਂ ਕੇਸਾਂ ਦੇ ਆਉਣ ਨਾਲ ਇੱਕ ਕੋਰੋਨਾ ਸੰਕਰਮਿਤ ਦੀ ਮੌਤ ਹੋ ਗਈ ਹੈ। ਜਿਸ ਤਰ੍ਹਾਂ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਚੁੱਕੇ ਹਨ ਉਸ ਦੇ ਚਲਦੇ ਹੁਣ ਸਰਕਾਰਾਂ ਦੀਆਂ ਚਿੰਤਾਵਾਂ ਵੀ ਲਗਾਤਾਰ ਵਧ ਰਹੀਆਂ ਹਨ ।