ਇੰਡੀਆ ਚ ਵਾਪਰਿਆ ਕਹਿਰ 40 ਗੱਡੀਆਂ ਦੀ ਹੋਈ ਟੱਕਰ ਏਨੀਆਂ ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਦੇਸ਼ ਅੰਦਰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਸਾਰੇ ਵਾਹਨ ਚਾਲਕਾਂ ਨੂੰ ਕੀਤੀ ਜਾਂਦੀ ਹੈ , ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਬਹੁਤ ਸਾਰੇ ਵਾਹਨ ਚਾਲਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਕੁਝ ਹਾਦਸੇ ਦੂਜੇ ਦੀ ਗਲਤੀ ਕਾਰਨ ਵੀ ਹੋ ਜਾਂਦੇ ਹਨ ਜਿਸ ਵਿਚ ਬਿਨਾਂ ਗਲਤੀ ਤੋਂ ਹੀ ਬਹੁਤ ਸਾਰੇ ਲੋਕਾਂ ਨੂੰ ਨੁਕਸਾਨ ਦਾ ਭੁਗਤਾਨ ਕਰਨਾ ਪੈਂਦਾ ਹੈ।

ਬੀਤੇ ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਕਾਰਨ ਵੀ ਕਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਹੁਣ ਦੇਸ਼ ਅੰਦਰ ਇਥੇ ਕਹਿਰ ਵਾਪਰਿਆ ਹੈ ਜਿਥੇ 40 ਗੱਡੀਆਂ ਦੀ ਹੋਈ ਭਿਆਨਕ ਟੱਕਰ ਵਿੱਚ ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲੇ ਅੰਦਰ ਧੁੰਦ ਦੇ ਕਾਰਨ ਹੋਏ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬਸ ਯਮੁਨਾ ਐਕਸਪ੍ਰੈਸ ਵੇਅ ਤੇ ਜਾ ਰਹੀ ਸੀ ਅਤੇ ਸੰਤੁਲਨ ਵਿਗੜਨ ਕਾਰਨ ਧੁੰਦ ਦੇ ਚੱਲਦੇ ਹੋਏ ਡਵਾਈਡਰ ਨੂੰ ਤੋੜ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ। ਉਸ ਸਾਇਡ ਤੋਂ ਆ ਰਹੀ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮਾਰੇ ਗਏ ਇਨ੍ਹਾਂ ਲੋਕਾਂ ਵਿੱਚ ਕਾਰ ਸਵਾਰ ਅਤੇ ਬੱਸ ਚਾਲਕ ਵੀ ਸ਼ਾਮਲ ਹਨ। ਉਥੇ ਹੀ ਦੋ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ।

ਜਿੱਥੇ ਗਾਜ਼ੀਆਬਾਦ ਤੋਂ ਨੋਇਡਾ ਜਾ ਰਹੀ ਬੱਸ ਦੀ ਭਿਆਨਕ ਟੱਕਰ ਇਕ ਕਾਰ ਨਾਲ ਹੋਈ ਸੀ। ਉਥੇ ਹੀ ਧੁੰਦ ਵਧੇਰੇ ਹੋਣ ਕਾਰਨ ਹੋਰ ਗੱਡੀਆਂ ਵੀ ਆਪਸ ਵਿੱਚ ਟਕਰਾ ਗਈਆਂ। ਜਿੱਥੇ ਲਗਭਗ 40 ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋਈ ਹੈ ਉਥੇ ਹੀ ਘੰਟਿਆਂ ਤੱਕ ਯਮੁਨਾ ਐਕਸਪ੍ਰੈਸ-ਵੇਅ ਤੇ ਸੜਕੀ ਆਵਾਜਾਈ ਬੰਦ ਰਹੀ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।