ਇੰਡੀਆ ਚ ਹੁਣ ਵਜਿਆ ਇਹ ਖਤਰੇ ਦਾ ਘੁੱਗੂ, ਸਰਕਾਰ ਪਈ ਚਿੰਤਾ ਚ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਕੇਸ ਨੂੰ ਦੇਖਦੇ ਹੋਏ ਜਿੱਥੇ ਭਾਰਤ ਵਿਚ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉਥੇ ਹੀ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਵੀ ਭਾਰਤ ਤੋਂ ਆਉਣ ਜਾਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਗਾਉਦੇ ਹੋਏ ਹਵਾਈ ਉਡਾਨਾਂ ਨੂੰ ਵੀ ਬੰਦ ਕੀਤਾ ਗਿਆ ਹੈ। 20 ਤੋਂ ਵਧੇਰੇ ਮੁਲਕਾਂ ਵੱਲੋਂ ਭਾਰਤ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਆਪਣੇ ਦੇਸ਼ ਵਿੱਚ ਆਉਣ ਵਾਲੇ ਯਾਤਰੀਆਂ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਹੈ। ਅਮਰੀਕਾ ਵੱਲੋਂ ਵੀ ਜਿੱਥੇ ਭਾਰਤ ਦੇ ਵੈਰੀਐਂਟ ਨੂੰ ਦੇਖਦੇ ਹੋਏ 4 ਮਈ ਤੋਂ ਅਨਿਸ਼ਚਿਤ ਸਮੇ ਲਈ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉੱਥੇ ਹੀ ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਇੰਡੀਆ ਵਿੱਚ ਹੁਣ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਗਿਆ ਹੈ। ਜਿਸ ਕਾਰਨ ਸਰਕਾਰ ਚਿੰਤਾ ਵਿੱਚ ਹੈ ਇਸ ਸਬੰਧੀ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਜਿੱਥੇ ਪਹਿਲਾਂ ਹੀ ਕਰੋਨਾ ਦੀ ਦੂਜੀ ਲਹਿਰ ਨੇ ਹਾਹਾਕਾਰ ਮਚੀ ਹੋਈ ਹੈ। ਉੱਥੇ ਹੀ ਮਹਾਂਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਕਰ ਉਨ੍ਹਾਂ ਦੀ ਚਪੇਟ ਵਿਚ ਆ ਚੁੱਕੇ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਸੂਬੇ ਵਿੱਚ ਕਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਸਾਹਮਣੇ ਆਇਆ ਹੈ।

ਜਿਸ ਨਾਲ ਕੇਂਦਰ ਸਰਕਾਰ ਇਕ ਵਾਰ ਫਿਰ ਚਿੰਤਾ ਵਿੱਚ ਪੈ ਗਈ ਹੈ। ਇਸ ਵਾਇਰਸ ਦੀ ਵਧੀ ਹੋਈ ਤਾਕਤ ਦੀ ਪੁਸ਼ਟੀ ਕਰਦੇ ਹੋਏ ਆਂਧਰਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਵੱਲੋਂ ਆਖਿਆ ਗਿਆ ਹੈ ਕਿ ਇਹ ਵੈਰੀਐਂਟ ਬਹੁਤ ਹੀ ਜ਼ਿਆਦਾ ਰਫਤਾਰ ਨਾਲ ਇਨਫੈਕਸ਼ਨ ਰਿਹਾ ਹੈ। ਜਿੱਥੇ ਪਹਿਲਾਂ ਕਰੋਨਾ ਵਾਇਰਸ ਨੂੰ ਫੈਲਣ ਲਈ ਇਕ ਹਫ਼ਤਾ ਲੱਗਦਾ ਸੀ ਉਥੇ ਹੀ ਇਸ ਵਾਇਰਸ ਨੂੰ ਫੈਲਣ ਵਿੱਚ ਤਿੰਨ ਤੋਂ ਚਾਰ ਦਿਨ ਦਾ ਸਮਾਂ ਲੱਗ ਰਿਹਾ ਹੈ। ਭਾਰਤ ਵਿੱਚ ਹੁਣ ਤੱਕ ਕਰੋਨਾ ਦੇ ਪੰਜ ਵੈਰੀਐਂਟ ਮਿਲ ਚੁੱਕੇ ਹਨ।

ਇਨ੍ਹਾਂ ਵਿੱਚ AP ਸਟ੍ਰੇਨ ਆਂਧਰਾ ਪ੍ਰਦੇਸ਼ ,ਕਰਨਾਟਕ, ਤੇਲਿੰਗਾਨਾ , ਵਿਚ ਕਾਫੀ ਤੇਜ਼ੀ ਨਾਲ ਵਧ ਰਿਹਾ ਹੈ। ਜਿਸ ਦਾ ਵਧੇਰੇ ਅਸਰ ਮਹਾਰਾਸ਼ਟਰ ਵਿੱਚ ਵੇਖਿਆ ਜਾ ਰਿਹਾ ਹੈ। ਜੋ ਪਹਿਲੇ ਸਟ੍ਰੇਨ ਦੇ ਮੁਕਾਬਲੇ 15 ਗੁਣਾ ਜ਼ਿਆਦਾ ਖਤਰਨਾਕ ਹੈ। ਨਵੇਂ ਵਾਇਰਸ ਦੇ ਕਾਰਨ ਜਿਥੇ ਕੇਂਦਰ ਸਰਕਾਰ ਚਿੰਤਾ ਵਿੱਚ ਹੈ ਉੱਥੇ ਹੀ ਵਿਗਿਆਨੀਆਂ ਵੱਲੋਂ ਨਵੇਂ ਮਿਲੇ ਸਟਰੇਨ ਦਾ ਨਾਮ N440K ਦਿੱਤਾ ਗਿਆ ਹੈ।