ਆਈ ਤਾਜ਼ਾ ਵੱਡੀ ਖਬਰ
ਬੇਸ਼ੱਕ ਤਿੰਨ ਸਾਲ ਹੋ ਚੁੱਕੇ ਹਨ ਇਸ ਕੋਰੋਨਾ ਮਹਾਂਮਾਰੀ ਨੂੰ ਦੁਨੀਆਂ ਭਰ ਵਿੱਚ ਆਇਆਂ ਨੂੰ , ਹਜੇ ਵੀ ਇਹ ਮਹਾਮਾਰੀ ਆਪਣਾ ਆਤੰਕ ਮਚਾਉਂਦੇ ਹੋਏ ਨਜ਼ਰ ਆ ਰਹੀ ਹੈ । ਗੱਲ ਕੀਤੀ ਜਾਵੇ ਭਾਰਤ ਦੀ ਤਾਂ , ਭਾਰਤ ਵਿੱਚ ਸਰਕਾਰ ਵੱਲੋਂ ਸਮੇਂ ਸਮੇਂ ਤੇ ਇਸ ਮਹਾਂਮਾਰੀ ਤੋਂ ਬਚਾਵ ਲਈ ਕਾਰਜ ਕੀਤੇ ਜਾ ਰਹੇ ਹਨ । ਕੋਰੋਨਾ ਵੈਕਸੀਨ ਦਾ ਕੰਮ ਵੀ ਜ਼ੋਰਾਂ ਤੇ ਚੱਲ ਰਿਹਾ ਹੈ । ਇਸੇ ਵਿਚਕਾਰ ਹੁਣ ਅਠਾਰਾਂ ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ । ਦਰਅਸਲ ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰੀ ਦੇ ਵੱਲੋਂ ਇੱਕ ਵੱਡੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਦੇਸ਼ ਦੇ ਸਰਕਾਰੀ ਟੀਕਾਕਰਨ ਕੇਂਦਰਾਂ ’ਤੇ 18 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ ਰੋਕੂ ਟੀਕੇ ਦੀ ਬੂਸਟਰ ਡੋਜ਼ ਮੁਫ਼ਤ ਲਗਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉੱਥੇ ਹੀ ਇਸ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ 15 ਜੁਲਾਈ ਤੋਂ 75 ਦਿਨਾਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲਾ ਨੇ ਪਿਛਲੇ ਹਫ਼ਤੇ ਸਾਰਿਆਂ ਲਈ ਕੋਵਿਡ ਟੀਕੇ ਦੀ ਦੂਜੀ ਅਤੇ ਬੂਸਟਰ ਡੋਜ਼ ਵਿਚਕਾਰ ਅੰਤਰ ਨੂੰ 9 ਮਹੀਨੇ ਤੋਂ ਘਟਾ ਕੇ 6 ਮਹੀਨੇ ਕਰ ਦਿੱਤਾ ਸੀ। ਇਹ ਟੀਕਾਕਰਨ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀ ਸਿਫਾਰਸ਼ ’ਤੇ ਕੀਤਾ ਗਿਆ ਸੀ। ਇਸ ਸਿਫ਼ਾਰਿਸ਼ ਤੋਂ ਬਾਅਦ ਹੁਣ ਦੇਸ਼ ਵਿਚ ਟੀਕਾਕਰਨ ਕੇਂਦਰਾਂ ਤੇ ਅਠਾਰਾਂ ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਰੋਨਾ ਦੇ ਬੂਸਟਰ ਡੋਜ਼ ਮੁਫ਼ਤ ਲਗਾਉਣ ਸਬੰਧੀ ਸਰਕਾਰ ਵੱਲੋ ਮਨਜ਼ੂਰੀ ਦੇ ਦਿੱਤੀ ਗਈ ਹੈ ।
ਦੱਸ ਦੇਈਏ ਕਿ ਬੂਸਟਰ ਡੋਜ਼ ਸਰੀਰ ਵਿੱਚ ਲਾਲ ਪ੍ਰਤੀਰੋਧਕ ਸ਼ਕਤੀ ਵਧਾਉਂਦੀ ਹੈ, ਜਿਸ ਨਾਲ ਮਨੁੱਖ ਦੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ । ਵੱਖ ਵੱਖ ਪ੍ਰਕਾਰ ਦੀਆਂ ਕੀਤੀਆਂ ਗਈਆਂ ਖੋਜਾਂ ਮੁਤਾਬਕ ਪਤਾ ਚੱਲਿਆ ਹੈ ਕਿ ਟੀਕੇ ਦੀਆਂ ਦੋ ਸ਼ੁਰੂਆਤੀ ਖੁਰਾਕਾਂ ਅਤੇ ਬੂਸਟਰ ਖੁਰਾਕਾਂ ਲੈਣ ਮਗਰੋਂ ਕਰੀਬ 6 ਮਹੀਨੇ ’ਚ ਐਂਟੀਬਾਡੀ ਦਾ ਪੱਧਰ ਘਟਣਾ ਸ਼ੁਰੂ ਹੋ ਜਾਂਦਾ ਹੈ।
Home ਤਾਜਾ ਖ਼ਬਰਾਂ ਇੰਡੀਆ ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਬੂਸਟਰ ਡੋਜ਼ ਮੁਫ਼ਤ ਚ ਲਗਾਉਣ ਦੇ ਹੁਕਮ ਹੋਏ ਜਾਰੀ- ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਇੰਡੀਆ ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਬੂਸਟਰ ਡੋਜ਼ ਮੁਫ਼ਤ ਚ ਲਗਾਉਣ ਦੇ ਹੁਕਮ ਹੋਏ ਜਾਰੀ- ਤਾਜਾ ਵੱਡੀ ਖਬਰ
Previous Postਸੁਸ਼ਾਂਤ ਰਾਜਪੂਤ ਮਾਮਲੇ ਚ ਆ ਰਹੀ ਵੱਡੀ ਤਾਜਾ ਖਬਰ, ਰੀਆ ਚੱਕਰਵਰਤੀ ਦੀਆਂ ਵੱਧ ਸਕਦੀਆਂ ਮੁਸਕਲਾਂ
Next Postਪੰਜਾਬ ਚ ਇਥੇ ਇਕੋ ਘਰ ਦੀਆਂ 4 ਕੁੜੀਆਂ ਹੋਇਆਂ ਗਾਇਬ, ਵਾਪਰੀ ਸਨਸਨੀਖੇਜ਼ ਵਾਰਦਾਤ