ਇੰਡੀਆ ਚ 5 ਤੋਂ 12 ਸਾਲ ਦੇ ਬੱਚਿਆਂ ਲਈ ਆਈ ਵੱਡੀ ਖਬਰ, ਹੋਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਫਿਰ ਚੀਨ ਵਿਚ ਆਪਣਾ ਕਹਿਰ ਵਰਸਾਉਣਾ ਸ਼ੁਰੂ ਕਰ ਦਿੱਤਾ ਹੈ ਉਥੇ ਹੀ 10 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ। ਚੀਨ ਦਾ ਕਹਿਰ ਜਿਥੇ ਹੋਰ ਵੀ ਬਹੁਤ ਸਾਰੇ ਦੇਸ਼ਾਂ ਵਿਚ ਵਧ ਰਿਹਾ ਹੈ ਉਥੇ ਹੀ ਚੀਨ ਵਿਚ ਕਰੋਨਾ ਦੀ ਚੋਥੀ ਲਹਿਰ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਭਾਰਤ ਦੇ ਕਈ ਸੂਬਿਆਂ ਵਿੱਚ ਵੀ ਫਿਰ ਤੋਂ ਕਰੋਨਾ ਦੇ ਕਈ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਸਾਰੇ ਸੂਬਿਆਂ ਨੂੰ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਸੁਝਾਵਾਂ ਦੀ ਮੰਗ ਵੀ ਕੀਤੀ ਗਈ ਹੈ।

ਉਥੇ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਸਾਰੇ ਸੂਬਿਆਂ ਨੂੰ ਟੀਕਾਕਰਨ ਅਤੇ ਕਰੋਨਾ ਟੈਸਟਾਂ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਸਥਿਤੀ ਦੇ ਅਨੁਸਾਰ ਪਾਬੰਦੀਆਂ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹੁਣ ਭਾਰਤ ਵਿੱਚ 5 ਤੋਂ 12 ਸਾਲ ਦੇ ਬੱਚਿਆਂ ਲਈ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਅਤੇ ਬੱਚਿਆਂ ਨੂੰ ਸੁਰੱਖਿਅਤ ਕਰਨ ਵਾਸਤੇ ਹੁਣ 5 ਤੋਂ 12 ਸਾਲ ਦਰਮਿਆਨ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ।

ਜਿੱਥੇ ਪਹਿਲਾਂ 12 ਸਾਲ ਤੋਂ ਉੱਪਰ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਦਿੱਲੀ ਦੇ ਵਿਚ ਜਿੱਥੇ ਸਕੂਲਾ ਵਿੱਚ ਕਈ ਬੱਚੇ ਕਰੋਨਾ ਦੀ ਚਪੇਟ ਵਿੱਚ ਆਏ ਹਨ ਅਤੇ ਉਨ੍ਹਾਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਸਿਹਤ ਮਾਹਿਰਾਂ ਦੀ ਮਨਜ਼ੂਰੀ ਦੇ ਤਹਿਤ 5 ਤੋਂ 12 ਸਾਲ ਤੱਕ ਦੇ ਬੱਚਿਆਂ ਦੇ ਕਾਰਬਵੈਕਸ ਟੀਕੇ ਲਗਾਏ ਜਾਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਇਹ ਫ਼ੈਸਲਾ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਵਾਸਤੇ ਟੀਕਾਕਰਣ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਬੱਚਿਆ ਵਾਸਤੇ ਇਹ ਟੀਕਾ ਹੈਦਰਾਬਾਦ ਸਥਿਤ ਫਰਮ ਬਾਇਓਲਾਜੀਕਲ-E ਵੱਲੋਂ ਵਿਕਸਤ ਕੀਤਾ ਗਿਆ ਹੈ। ਜੋ ਕਿ ਹੁਣ 5 ਤੋਂ 12 ਸਾਲ ਦੇ ਬੱਚਿਆਂ ਦੇ ਲਗਾਇਆ ਜਾਵੇਗਾ, ਜਿਸ ਲਈ ਡੀਸੀਜੀਆਈ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਦੀ ਮਨਜੂਰੀ ਮਿਲੇਗੀ।