ਇੰਡੀਆ ਦਾ ਪਾਸਪੋਰਟ ਰੱਖਣ ਵਾਲਿਆਂ ਲਈ ਆਈ ਵੱਡੀ ਖਬਰ – ਮੋਦੀ ਸਰਕਾਰ ਨੇ ਹੁਣ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਸਮੇਂ ਦੀ ਤਬਦੀਲੀ ਦੇ ਨਾਲ ਸਭ ਕੁੱਝ ਬਦਲਦਾ ਜਾ ਰਿਹਾ ਹੈ ਉੱਥੇ ਇਸ ਆਧੁਨਿਕ ਯੁੱਗ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ ਉਥੇ ਹੀ ਹਰ ਇੱਕ ਚੀਜ਼ ਦਾ ਨਵੀਨੀਕਰਨ ਹੁੰਦਾ ਜਾ ਰਿਹਾ ਹੈ। ਜਿੱਥੇ ਲੋਕਾਂ ਨੂੰ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਪਹਿਲਾਂ ਤੋ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ। ਜਿੱਥੇ ਲੋਕਾਂ ਨੂੰ ਸਹੂਲਤਾਂ ਦੇਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਪ੍ਰਮਾਣ ਪੱਤਰ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਸਦਕਾ ਉਨ੍ਹਾਂ ਦੇ ਵੱਖ-ਵੱਖ ਕੰਮ ਹੁੰਦੇ ਹਨ। ਉਹਨਾਂ ਦੇ ਵਿਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਸ ਨੂੰ ਕੁਝ ਵੱਖਰੇ ਹੀ ਢੰਗ ਨਾਲ ਸ਼ੁਰੂ ਕਰ ਦਿੱਤਾ ਜਾਂਦਾ ਹੈ। ਜੋ ਪਹਿਲਾਂ ਦੇ ਮੁਕਾਬਲੇ ਵਧੇਰੇ ਸੁਰੱਖਿਅਤ ਅਤੇ ਸੁਖਾਲਾ ਹੋ ਜਾਂਦਾ ਹੈ।

ਹੁਣ ਇੰਡੀਆ ਵਿਚ ਪਾਸਪੋਰਟ ਰੱਖਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ। ਵਿਦੇਸ਼ ਜਾਣ ਵਾਸਤੇ ਜਿੱਥੇ ਲੋਕਾਂ ਨੂੰ ਪਾਸਪੋਰਟ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਉਨ੍ਹਾਂ ਲਈ ਵਿਦੇਸ਼ ਜਾਣ ਵਾਸਤੇ ਸਭ ਤੋਂਵੱਡਾ ਪ੍ਰਮਾਣ-ਪੱਤਰ ਹੁੰਦਾ ਹੈ। ਉਥੇ ਹੀ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਾਅਦ ਹੁਣ ਪੇਸ਼ ਕੀਤੇ ਗਏ ਬਜਟ ਵਿੱਚ ਜਿਥੇ ਕੁਝ ਵੱਡੇ ਐਲਾਨ ਕੀਤੇ ਗਏ ਹਨ। ਉੱਥੇ ਹੀ 2022-23 ਦਾ ਸਾਲਾਨਾ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੰਗਲਵਾਰ ਨੂੰ ਪੇਸ਼ ਕੀਤਾ ਗਿਆ।

ਜਿਸ ਵਿਚ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਗਏ ਹਨ ਉਨ੍ਹਾਂ ਵਿੱਚੋਂ ਇਕ ਐਲਾਨ ਪਾਸਪੋਰਟ ਨੂੰ ਲੈ ਕੇ ਕੀਤਾ ਗਿਆ ਹੈ। ਹੁਣ ਜਿੱਥੇ 2022-23 ਤੋਂ ਮਿਲਣ ਵਾਲੇ ਪਾਸਪੋਰਟ ਵਿੱਚ ਚਿੱਪ ਵਾਲੇ ਈ ਪਾਸਪੋਰਟ ਮਿਲਣਗੇ। ਉੱਥੇ ਹੀ ਇਸ ਪਾਸਪੋਰਟ ਤੇ ਜਰੀਏ passport ਸੇਵਾ ਕੇਂਦਰਾਂ ਵੱਲੋਂ ਬਹੁਤ ਸਾਰੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਹੈ ਕਿ ਜਿਥੇ ਇਸ ਵਿੱਚ ਆਧੁਨਿਕ ਚਿਪ ਲਗੀ ਹੋਵੇਗੀ। ਜਿਸ ਦਾ ਫਾਇਦਾ ਭਵਿੱਖ ਵਿੱਚ ਸਭ ਲੋਕਾਂ ਨੂੰ ਹੋਵੇਗਾ। ਇਸ ਲਈ ਹੀ ਪਾਸਪੋਰਟ ਸੇਵਾ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।