ਇੰਡੀਆ ਦੀ ਹਾਕੀ ਟੀਮ ਖੇਤੀ ਕਨੂੰਨਾਂ ਦੇ ਰੋਸ ਕਰਕੇ ਨਹੀ ਲਵੇਗੀ ਸਰਕਾਰ ਤੋਂ ਇਨਾਮੀ ਰਾਸ਼ੀ, ਦੇਖੋ ਇਸ ਖਬਰ ਦੀ ਅਸਲ ਸੱਚਾਈ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਹਰ ਵਰਗ ਵੱਲੋਂ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਦਾ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ ਬਹੁਤ ਸਾਰੇ ਲੋਕ ਕਿਸਾਨਾਂ ਦਾ ਸਾਥ ਦੇ ਰਹੇ ਹਨ। ਉਥੇ ਹੀ ਇਹਨੀ ਦਿਨੀਂ ਪੰਜਾਬ ਦੇ ਬਹੁਤ ਸਾਰੇ ਖਿਡਾਰੀਆਂ ਵੱਲੋਂ ਪੰਜਾਬ ਦਾ ਮਾਣ ਉੱਚਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਖੇਡਾਂ ਵਿਚ ਮੱਲਾਂ ਮਾਰੀਆਂ ਜਾ ਰਹੀਆਂ ਹਨ। ਹੁਣ ਇੰਡੀਆ ਦੀ ਹਾਕੀ ਟੀਮ ਖੇਤੀ ਕਾਨੂੰਨਾਂ ਦੇ ਰੋਸ ਕਰ ਕੇ ਸਰਕਾਰ ਤੋਂ ਇਨਾਮ ਰਾਸ਼ੀ ਨਹੀਂ ਲਵੇਗੀ।

ਜਿਸ ਦੀ ਸੱਚਾਈ ਹੁਣ ਸਾਹਮਣੇ ਆ ਚੁੱਕੀ ਹੈ। ਦੇਸ਼ ਦਾ ਨਾਂਮ ਉਚਾ ਕਰਨ ਵਾਲੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਬਾਅਦ ਓਲੰਪਿਕ ਵਿੱਚ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਉਥੇ ਹੀ ਭਾਰਤ ਦੀ ਇਸ ਟੀਮ ਲਈ ਵੱਖ-ਵੱਖ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਉਥੇ ਹੀ ਇਨਾਮ ਰਾਸ਼ੀ ਵੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਲੜਕੀਆਂ ਦੀ ਹਾਕੀ ਟੀਮ ਤਗਮਾ ਜਿੱਤਣ ਵਿੱਚ ਸਫ਼ਲ ਰਹੀ ਅਤੇ ਚੌਥੇ ਨੰਬਰ ਤੇ ਆਪਣਾ ਸਫਰ ਖਤਮ ਕਰ ਚੁੱਕੀ ਹੈ।

ਉੱਥੇ ਹੀ ਭਾਰਤੀ ਪੁਰਸ਼ ਹਾਕੀ ਟੀਮ ਆਪਣੇ ਨਾਮ ਤਗਮਾ ਕਰ ਚੁੱਕੀ ਹੈ। ਜਿਸ ਬਾਰੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਕੁਝ ਖ਼ਬਰਾਂ ਆ ਰਹੀਆਂ ਸਨ ਭਾਰਤੀ ਹਾਕੀ ਟੀਮ ਨੇ ਕਿਸਾਨੀ ਸੰਘਰਸ਼ ਦੇ ਕਾਰਣ ਇਨਾਮ ਰਾਸ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਖਬਰ ਨੂੰ ਲੈ ਕੇ ਜਦੋਂ ਮੈਨੇਜਮੇਂਟ ਕਮੇਟੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਦਫਤਰ ਸਕੱਤਰ ਕੁਲਬੀਰ ਸਿੰਘ ਸੈਣੀ ਵੱਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਨਾਮ ਰਾਸ਼ੀ ਨੂੰ ਲੈ ਕੇ ਕੋਈ ਵੀ ਅਜਿਹੀ ਗੱਲ ਹਾਕੀ ਇੰਡੀਆ ਦੇ ਕਪਤਾਨ ਵੱਲੋਂ ਨਹੀਂ ਕਹੀ ਗਈ ਹੈ। ਇਸ ਬਾਰੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਵੀ ਆਖਿਆ ਹੈ ਕਿ ਉਨ੍ਹਾ ਵੱਲੋਂ ਅਧਿਕਾਰਤ ਤੌਰ ਤੇ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਹਾਕੀ ਇੰਡੀਆ ਦੇ ਕਪਤਾਨ ਵੱਲੋਂ ਇਹ ਗੱਲ ਆਖੀ ਗਈ ਹੈ ਕਿ ਉਨ੍ਹਾਂ ਨੇ ਆਪਣਾ ਤਗਮਾ ਕਰੋਨਾ ਯੋਧਿਆਂ ਨੂੰ ਸਮਰਪਿਤ ਕੀਤਾ ਹੈ। ਇਸ ਤੋਂ ਬਾਅਦ ਇਸ ਬਾਰੇ ਸੋਸ਼ਲ ਮੀਡੀਆ ਉਪਰ ਆ ਰਹੀਆਂ ਖਬਰਾਂ ਵਿਚੋਂ ਕੋਈ ਵੀ ਸੱਚਾਈ ਸਾਹਮਣੇ ਨਹੀਂ ਆਈ ਹੈ।