ਇੰਡੀਆ ਦੇ ਮਹਾਨ ਖਿਡਾਰੀ ਹੋਈ ਅਚਾਨਕ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪਿਛਲੇ 3 ਸਾਲਾਂ ਤੋਂ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਖ-ਵੱਖ ਕਾਰਨਾਂ ਦੇ ਚਲਦਿਆਂ ਹੋਇਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿੱਥੇ ਇਕ ਤੋਂ ਬਾਅਦ ਇਕ ਹਸਤੀਆਂ ਦੇ ਇਸ ਦੁਨੀਆਂ ਤੋਂ ਛੱਡ ਕੇ ਤੁਰ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਬਹੁਤ ਸਾਰੀਆਂ ਹਸਤੀਆਂ ਬੀਮਾਰੀਆਂ ਦੇ ਕਾਰਨ ਇਸ ਦੁਨੀਆਂ ਤੋਂ ਜਾ ਰਹੀਆਂ ਹਨ ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਵੀ ਕਈ ਹਸਤੀਆਂ ਦੀ ਮੌਤ ਹੋਈ ਹੈ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਹ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਤੇ ਖੇਤਰਾ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਉਥੇ ਹੀ ਵੱਖ ਵੱਖ ਖੇਤਰਾਂ ਵਿਚ ਉਹਨਾਂ ਦੀ ਸੇਵਾ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਖੇਡ ਜਗਤ ਵਿੱਚ ਵੀ ਬਹੁਤ ਸਾਰੇ ਅਜਿਹੇ ਖਿਡਾਰੀ ਪੈਦਾ ਹੋਏ ਹਨ ਜਿਨ੍ਹਾਂ ਨੇ ਵੱਖ-ਵੱਖ ਖੇਡਾਂ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਇਆ ਹੈ ਅਤੇ ਆਪਣੇ ਦੇਸ਼ਾਂ ਦਾ ਨਾਮ ਰੌਸ਼ਨ ਕੀਤਾ ਹੈ। ਅਜਿਹੇ ਖਿਡਾਰੀਆਂ ਨੂੰ ਦੇਖ ਕੇ ਹੀ ਹੋਰ ਬਹੁਤ ਸਾਰੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਹੁੰਦਾ ਹੈ। ਹੁਣ ਇੰਡੀਆ ਦੇ ਇਸ ਮਹਾਨ ਖਿਡਾਰੀ ਦੀ ਅਚਾਨਕ ਮੌਤ ਹੋਣ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਮਹਾਨ ਫੁਟਬਾਲਰ ਤੁਲਸੀਦਾਸ ਬਲਰਾਮ ਦਾ ਦਿਹਾਂਤ ਹੋਣ ਦਾ ਸ਼ੋਕ ਸਮਾਚਾਰ ਸਾਹਮਣੇ ਆਇਆ ਹੈ।

ਜਿੱਥੇ ਉਹ ਕਾਫੀ ਲੰਮੇ ਸਮੇ ਤੋਂ ਸਿਹਤ ਸਬੰਧੀ ਕਈ ਸਮੱਸਿਆਵਾਂ ਨਾਲ ਜੂਝ ਰਹੇ ਸਨ ਉੱਥੇ ਹੀ ਵੀਰਵਾਰ ਨੂੰ 87 ਸਾਲਾਂ ਦੇ ਬਲਰਾਮ ਜੀ ਦਾ ਕਾਫੀ ਲੰਮੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ ਜਿੱਥੇ ਪੇਸ਼ਾਬ ਦੀ ਇਨਫੈਕਸ਼ਨ ਅਤੇ ਪੇਟ ਸੰਬੰਧੀ ਬੀਮਾਰੀਆਂ ਦੇ ਚਲਦਿਆਂ ਹੋਇਆਂ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ।

ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੀ ਉਥੇ ਹੀ ਪਿਛਲੇ ਸਾਲ 26 ਦਸੰਬਰ ਨੂੰ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਜਿੱਥੇ 1950 ਅਤੇ 1960 ਦੇ ਦਹਾਕੇ ਵਿੱਚ ਭਾਰਤੀ ਫੁੱਟਬਾਲ ਦੀ ਸੁਨਹਿਰੀ ਪੀੜੀ ਦੇ ਹਿੱਸੇ ਵਜੋਂ ਕੰਮ ਕੀਤਾ ਹੈ। ਉਥੇ ਹੀ ਖੇਡ ਜਗਤ ਵਿੱਚ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।