ਏਨੇ ਦਿਨਾਂ ਦੀ ਚੁੱਪ ਤੋਂ ਬਾਅਦ ਅਚਾਨਕ ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲਗਾਤਾਰ ਹੀ ਪੰਜਾਬ ਦੀ ਸਿਆਸਤ ਦੇ ਵਿਚ ਕਾਫੀ ਹਲਚਲ ਮਚੀ ਹੋਈ ਹੈ । ਬੇਸ਼ਕ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ l ਪਰ ਇਸ ਦੇ ਬਾਬਜੂਦ ਵੀ ਲਗਾਤਾਰ ਹੀ ਕਾਂਗਰਸੀ ਲੀਡਰਾਂ ਤੇ ਵਿਰੋਧੀ ਲੀਡਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ । ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ । ਹਾਲਾਂਕਿ ਬੀਤੇ ਕੁਝ ਦਿਨਾਂ ਤੋਂ ਅਜਿਹੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਸੀ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੀ ਵੱਖਰੀ ਇੱਕ ਸਿਆਸੀ ਪਾਰਟੀ ਬਣਾ ਸਕਦੇ ਹਨ ।

ਪਰ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਸ ਸਬੰਧੀ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ । ਸੋ ਇਸੇ ਵਿਚਕਾਰ ਹੁਣ ਇਨ੍ਹਾਂ ਦਿਨਾਂ ਦੀ ਚੁੱਪੀ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਗਈ ਹੈ । ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਮੁੜ ਤੋਂ ਦਿੱਲੀ ਦੌਰੇ ਤੇ ਹਨ l ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਦਿੱਲੀ ਦੌਰੇ ਦੌਰਾਨ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕਰ ਸਕਦੇ ਹਨ lਉੱਥੇ ਹੀ ਅਜਿਹੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਵੀ ਮੁਲਾਕਾਤ ਕਰ ਸਕਦੇ ਹਨ ।

ਹਾਲਾਂਕਿ ਬੀਤੇ ਕੁਝ ਦਿਨ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਉਨ੍ਹਾਂ ਦੀ ਰਿ-ਹਾ-ਇ-ਸ਼ ਤੇ ਮੁਲਾਕਾਤ ਕਰ ਕੇ ਮੀਟਿੰਗ ਕੀਤੀ ਗਈ ਸੀ । ਸੂਤਰਾਂ ਵਲੋਂ ਭੇਜੀ ਜਾਣਕਾਰੀ ਦੇ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀਬਾੜੀ ਮੰਤਰੀ ਤੋਮਰ ਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਜਿਸ ਦੌਰਾਨ ਖੇਤੀਬਾੜੀ ਮੁੱਦਿਆਂ ਤੇ ਵੀ ਗੱਲਬਾਤ ਹੋ ਸਕਦੀ ਹੈ ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ ਪੀ ਦੇ ਲਖੀਮਪੁਰ ਖੀਰੀ ਦੇ ਵਿੱਚ ਵਾਪਰੀ ਘਟਨਾ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ ਇਨ੍ਹਾਂ ਮੰਤਰੀਆਂ ਦੇ ਨਾਲ l ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ, ਤਾਂ ਉਸਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਸਪੱਸ਼ਟੀਕਰਨ ਦੇ ਦਿੱਤਾ ਗਿਆ ਸੀ ਕੀ ਉਹ ਨਾ ਤਾਂ ਕਾਂਗਰਸ ਪਾਰਟੀ ਵਿਚ ਰਹਿਣਗੇ ਤੇ ਨਾ ਹੀ ਉਹ ਭਾਜਪਾ ਪਾਰਟੀ ਵਿਚ ਸ਼ਾਮਲ ਹੋਣਗੇ ।