ਆਈ ਤਾਜਾ ਵੱਡੀ ਖਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਕਰੋਨਾ ਤੋਂ ਪੀੜਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਵੀ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਸਨ। ਜਦੋਂ ਕੋਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤੇ ਜਾਣ ਦੀ ਯੋਜਨਾ ਵੀ ਲਾਗੂ ਕੀਤੀ ਗਈ ਸੀ। ਜਿਸ ਨਾਲ ਲੋਕਾਂ ਨੂੰ ਪੇਟ ਭਰ ਕੇ ਖਾਣਾ ਮਿਲ ਸਕੇ। ਲੋਕਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੋਰ ਵੀ ਕਈ ਸਹੂਲਤਾਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਜਿਸ ਦਾ ਫਾਇਦਾ ਗਰੀਬੀ ਰੇਖਾ ਹੇਠ ਰਹਿਣ ਵਾਲੇ ਲੋਕਾਂ ਨੂੰ ਮਿਲ ਸਕੇ। ਹੁਣ ਐਲਪੀਜੀ ਸਿਲੰਡਰ ਨੂੰ ਲੈ ਕੇ ਇਕ ਵੱਡੀ ਖ਼ਬਰ ਆਈ ਹੈ ਜਿੱਥੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਹੁਣ ਪ੍ਰਧਾਨ ਮੰਤਰੀ ਉਜਵਲ ਯੋਜਨਾ ਦੀ ਸ਼ੁਰੂਆਤ ਦਾ ਫਾਇਦਾ ਬਹੁਤ ਸਾਰੇ ਲੋਕਾਂ ਨੂੰ ਮਿਲ ਰਿਹਾ ਹੈ। ਇਹ ਯੋਜਨਾ ਸਰਕਾਰ ਵੱਲੋਂ 2016 ਵਿੱਚ ਸ਼ੁਰੂ ਕੀਤੀ ਗਈ ਸੀ। ਉਥੇ ਹੀ ਵਿੱਤੀ ਸਾਲ 2021-22 ਵਿੱਚ ਕੇਂਦਰੀ ਬਜਟ ਵਿਚ ਇਸ ਯੋਜਨਾ ਨੂੰ 1 ਕਰੋੜ ਨਵੇਂ ਲਾਭਪਾਤਰੀਆਂ ਤੱਕ ਵਧਾਉਣ ਦਾ ਐਲਾਨ ਕੀਤਾ ਗਿਆ ਸੀ।
ਹੁਣ ਇਸ ਯੋਜਨਾ ਦੇ ਅਧੀਨ ਹੀ ਉਜਵਲ ਯੋਜਨਾ ਦਾ ਵਿਸਤਾਰ ਕੀਤਾ ਜਾਵੇਗਾ। ਜਿਸ ਵਿੱਚ ਇੱਕ ਕਰੋੜ ਲਾਭਪਾਤਰੀਆਂ ਨੂੰ ਫਾਇਦਾ ਮਿਲੇਗਾ। ਇਸ ਸਕੀਮ ਦੇ ਤਹਿਤ ਲੋਕਾਂ ਨੂੰ ਹੁਣ ਨਵੇਂ ਐਲ ਪੀ ਜੀ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਜਿਸ ਦੀ ਸ਼ੁਰੂਆਤ 10 ਅਗਸਤ 2021 ਤੋਂ ਉੱਤਰ ਪ੍ਰਦੇਸ਼ ਦੇ ਮਹੋਬਾ ਜਿਲੇ ਤੋਂ ਸ਼ੁਰੂ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਉਜਵਲ ਯੋਜਨਾ 2.0 ਜਿੱਥੇ ਮੁਫ਼ਤ ਵਿੱਚ ਐਲ ਪੀ ਜੀ ਗੈਸ ਕੁਨੈਕਸ਼ਨ ਦਿੱਤੇ ਜਾਣ ਦੀ ਸ਼ੁਰੁਆਤ ਮੰਗਲਵਾਰ ਤੋਂ ਕਰ ਦਿੱਤੀ ਗਈ ਹੈ। ਉਥੇ ਹੀ ਮੁਫ਼ਤ ਵਿੱਚ ਐਲਪੀਜੀ ਕੁਨੈਕਸ਼ਨ ਦੇ ਨਾਲ ਭਰਿਆ ਹੋਇਆ ਸਿਲੰਡਰ ਵੀ ਦਿੱਤਾ ਜਾਵੇਗਾ। ਉੱਥੇ ਹੀ ਇਸ ਨੂੰ ਪ੍ਰਾਪਤ ਕਰਨ ਲਈ ਵਧੇਰੇ ਸਬੂਤ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਯੋਜਨਾ ਦਾ ਲਾਭ ਲੈਣ ਲਈ ਸਿਰਫ਼ ਇੱਕ ਸਵੈ-ਘੋਸ਼ਣਾ ਪੱਤਰ ਦੇਣਾ ਲਾਜ਼ਮੀ ਕੀਤਾ ਗਿਆ ਹੈ।
Previous Postਅਚਾਨਕ ਆਏ ਕੇਸਾਂ ਤੋਂ ਬਾਅਦ ਹੁਣੇ ਹੁਣੇ ਸਕੂਲਾਂ ਬਾਰੇ ਪੰਜਾਬ ਸਿਖਿਆ ਮੰਤਰੀ ਦਾ ਆ ਗਿਆ ਇਹ ਵੱਡਾ ਬਿਆਨ
Next Postਹੁਣੇ ਹੁਣੇ ਇਸ ਮਸ਼ਹੂਰ ਕ੍ਰਿਕੇਟ ਖਿਡਾਰੀ ਦੇ ਬਾਰੇ ਆਈ ਮਾੜੀ ਖਬਰ , ਪ੍ਰਸੰਸਕ ਕਰ ਰਹੇ ਦੁਆਵਾਂ