ਓਮੀਕਰੋਨ ਦਾ ਕਰਕੇ ਇਸ ਦੇਸ਼ ਨੇ ਇੰਡੀਆ ਦੇ ਯਾਤਰੀਆਂ ਤੇ ਲਗਾਤੀ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਨਵੇਂ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਾਰੇ ਦੇਸ਼ਾਂ ਵਿੱਚ ਸੁਰੱਖਿਆਂ ਨੂੰ ਵਧਾ ਦਿੱਤਾ ਗਿਆ ਹੈ ਅਤੇ ਫਿਰ ਤੋਂ ਸਰਹੱਦਾ ਤੇ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਨਵੇਂ ਵੇਰੀਏਂਟ ਦੀ ਪੁਸ਼ਟੀ ਕੀਤੀ ਗਈ ਸੀ ਕਿ ਇਹ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ। ਜਿਸ ਤੋਂ ਬਾਅਦ ਦੱਖਣੀ ਅਫਰੀਕਾ ਅਤੇ ਇਸ ਦੇ ਨਾਲ ਲਗਦੇ ਹੋਰ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉੱਪਰ ਵੀ ਅਮਰੀਕਾ, ਕਨੇਡਾ ਅਤੇ ਕਈ ਹੋਰ ਦੇਸ਼ਾਂ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਇਸ ਨਵੇਂ ਵਾਇਰਸ ਦੇ ਮਾਮਲੇ ਜਿੱਥੇ ਅਮਰੀਕਾ, ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਤੇਜ਼ੀ ਨਾਲ ਵਧ ਰਹੇ ਹਨ ਉਥੇ ਹੀ ਭਾਰਤ ਵਿਚ ਵੀ ਲਗਾਤਾਰ ਇਸ ਦੇ ਮਾਮਲਿਆ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਭਾਰਤ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ। ਹੁਣ ਓਮੀਕਰੋਨ ਦਾ ਕਰਕੇ ਇਸ ਦੇਸ਼ ਵੱਲੋਂ ਇੰਡੀਆ ਦੇ ਯਾਤਰੀਆਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਭਾਰਤ ਵਿਚ ਵੀ ਨਵੇਂ ਵੇਰੀਐਂਟ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਦੇ ਕਈ ਸੂਬਿਆਂ ਵਿੱਚ ਵੀ ਤਾਲਾਬੰਦੀ ਕੀਤੀ ਜਾ ਰਹੀ ਹੈ।

ਭਾਰਤ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਹੁਣ ਬੁੱਧਵਾਰ ਤੋਂ ਭਾਰਤ ਅਤੇ 7 ਹੋਰ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉੱਪਰ ਹਾਂਗਕਾਂਗ ਵੱਲੋਂ ਦੋ ਹਫਤਿਆਂ ਦੀ ਪਾਬੰਦੀ ਲਗਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਪਾਬੰਦੀ ਜਿੱਥੇ ਐਤਵਾਰ ਤੋਂ ਲਾਗੂ ਕੀਤੀ ਜਾ ਰਹੀ ਹੈ ਉੱਥੇ ਹੀ 21 ਜਨਵਰੀ ਤੱਕ ਇਸ ਨੂੰ ਲਾਗੂ ਰੱਖਿਆ ਜਾਵੇਗਾ।

ਇਸ ਬਾਰੇ ਜਾਣਕਾਰੀ ਜਾਰੀ ਕਰਦੇ ਹੋਏ ਹਾਂਗਕਾਂਗ ਦੀ ਨੇਤਾ ਕੈਰੀ ਲਾਮ ਨੇ ਐਲਾਨ ਕੀਤਾ ਹੈ ਕਿ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਦੇਸ਼ ਅੰਦਰ ਜਿਥੇ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਤੇ ਰੋਕ ਲਗਾਈ ਗਈ ਹੈ ਉਥੇ ਹੀ ਬਿਊਟੀ ਸੈਲੂਨ ,ਖੇਡ ਦੇ ਮੈਦਾਨ ਅਤੇ ਰੈਸਟੋਰੈਂਟ ਵਿਚ ਦੋ ਹਫ਼ਤਿਆਂ ਲਈ ਬੰਦ ਕੀਤੇ ਗਏ ਹਨ। ਇਹ ਪਾਬੰਦੀ ਸ਼ੁਕਰਵਾਰ ਸ਼ਾਮ 6 ਵਜੇ ਤੋਂ ਲੈ ਕੇ ਸ਼ੁਰੂ ਕੀਤੀ ਜਾ ਰਹੀ ਹੈ। ਜੋ 2 ਹਫ਼ਤਿਆਂ ਲਈ ਜਾਰੀ ਰਹੇਗੀ।