ਓਮੀਕਰੋਨ ਦਾ ਕਰਕੇ ਯੂਰਪ ਚ ਇਥੇ ਲਗਾਤੀ ਸਰਕਾਰ ਨੇ ਇਹ ਪਾਬੰਦੀ – ਗੁੱਸੇ ਚ ਆਏ ਲੋਕ ਨਿਕਲੇ ਸੜਕਾਂ ਤੇ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਆਏ ਦਿਨ ਹੀ ਇਨ੍ਹਾਂ ਕੇਸਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਦੱਖਣੀ ਅਫਰੀਕਾ ਵਿੱਚ ਪੈਦਾ ਹੋਏ ਨਵੇਂ ਵੈਰੀਐਂਟ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਸਾਰੇ ਦੇਸ਼ਾਂ ਵਿਚ ਟੀਕਾਕਰਣ ਮੁਹਿੰਮ ਤੋਂ ਬਾਅਦ ਵੀ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਦੱਖਣੀ ਅਫਰੀਕਾ ਅਤੇ ਹੋਰ ਉਸਦੇ ਨਾਲ ਦੇ ਦੇਸਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਅਮਰੀਕਾ, ਕਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉਥੇ ਵੀ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਵੀ ਲਗਾਤਾਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਖ਼ਤ ਪਾਬੰਦੀਆਂ ਲਗਾਏ ਜਾਣ ਦਾ ਆਦੇਸ਼ ਜਾਰੀ ਕੀਤਾ ਜਾ ਰਿਹਾ ਹੈ।

ਹੁਣ ਓਮੀਕਰੋਨ ਦਾ ਕਰਕੇ ਯੂਰਪ ਦੇ ਇਸ ਦੇਸ਼ ਵੱਲੋਂ ਵੀ ਪਾਬੰਦੀ ਲਗਾ ਦਿੱਤੀ ਗਈ ਹੈ, ਗੁੱਸੇ ਵਿੱਚ ਲੋਕ ਸੜਕਾਂ ਤੇ ਨਿਕਲੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਹੁਣ ਬੈਲਜੀਅਮ ਵਿਚ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿੱਥੇ ਸਿਨੇਮਾ ਹਾਲ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਐਤਵਾਰ ਨੂੰ ਬੈਲਜੀਅਮ ਦੀ ਰਾਜਧਾਨੀ ਵਿਚ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਦੇ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤਾ ਗਿਆ ਹੈ। ਜਿੱਥੇ ਲੋਕਾਂ ਵੱਲੋਂ ਗੁੱਸੇ ਅਤੇ ਨਾਰਾਜ਼ਗੀ ਦੇ ਚਲਦੇ ਹੋਏ ਸਰਕਾਰ ਦੇ ਵਿਰੁੱਧ ਸੜਕਾਂ ਉਪਰ ਨਾਅਰੇਬਾਜ਼ੀ ਕੀਤੀ ਗਈ।

ਬੈਲਜ਼ੀਅਮ ਦੇਸ਼ ਵਿਚ ਜਿਥੇ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਉਥੇ ਹੀ ਹੁਣ ਤੱਕ ਕਰੋਨਾ ਦੇ ਦੋ ਮਿਲੀਅਨ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਇਸ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਪੁਖਤਾ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਤਹਿਤ ਕ੍ਰਿਸਮਿਸ ਬਾਜ਼ਾਰਾਂ ਉਪਰ ਵੀ ਪਾਬੰਦੀਆਂ ਲਗਾਈਆਂ ਗਈਆਂ ਸਨ। ਪਰ ਲੋਕਾਂ ਦੀ ਮੰਗ ਤੇ ਬਾਜ਼ਾਰਾਂ ਨੂੰ ਕ੍ਰਿਸਮਿਸ ਦੇ ਮੌਕੇ ਤੇ ਖੁੱਲਾ ਰਹਿਣ ਦਿੱਤਾ ਗਿਆ ਅਤੇ ਲੋਕਾਂ ਨੂੰ ਪਾਬੰਧੀਆਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਸਨ।

ਉਥੇ ਹੀ ਸਰਕਾਰ ਵੱਲੋਂ ਹੋਣ ਵਾਲੇ ਸਮਾਗਮਾਂ ,ਖੇਡ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਉੱਪਰ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸਿਨੇਮਾ ਹਾਲ , ਥੀਏਟਰ, ਕਾਨਫਰੰਸ ਹਾਲ, ਅਤੇ ਕੰਸਰਟ ਹਾਲ ਉੱਪਰ ਪਾਬੰਦੀਆਂ ਲਗਾਈਆਂ ਗਈਆਂ ਹਨ । ਨਵੇਂ ਵਾਇਰਸ ਦੇ ਮਾਮਲੇ ਲਗਾਤਾਰ ਹਸਪਤਾਲਾਂ ਵਿੱਚ ਵਧ ਰਹੇ ਹਨ।