ਓਮੀਕਰੋਨ ਦਾ ਕਰਕੇ ਲੱਗ ਗਈ ਇਥੇ ਇਹ ਪਾਬੰਦੀ – ਲੋਕਾਂ ਦੇ ਉਡੇ ਚਿਹਰੇ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੱਖਣੀ ਅਫਰੀਕਾ ਤੋਂ ਸ਼ੁਰੂ ਹੋਣ ਵਾਲੇ ਨਵੇਂ ਵੇਰੀਏਂਟ ਦੇ ਮਾਮਲੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕੇ ਹਨ। ਉਥੇ ਹੀ ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਵੀ ਲਗਾਤਾਰ ਇਸ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਰੋਨਾ ਪਾਬੰਦੀਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਅੱਜ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਹੈ ਉਥੇ ਹੀ ਸਿਹਤ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਵੈਰੀਐਂਟ ਪਹਿਲੇ ਕਰੋਨਾ ਦੇ ਮੁਕਾਬਲੇ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਟੀਕਾਕਰਨ ਕਰਵਾਉਣ ਅਤੇ ਸਾਵਧਾਨੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ

ਹੁਣ ਓਮਿਕਰੋਨ ਦਾ ਕਰਕੇ ਇੱਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਕਾਰਨ ਲੋਕ ਹੈਰਾਨ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦਿੱਲੀ ਸਰਕਾਰ ਵੱਲੋਂ ਓਮੀਕਰੋਨ ਦੇ ਵਾਧੇ ਨੂੰ ਦੇਖਦੇ ਹੋਏ ਦਿੱਲੀ ਵਿਚ ਕੁਝ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਜਿਸ ਸਦਕਾ ਇਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਦਿੱਲੀ ਸਰਕਾਰ ਵੱਲੋਂ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਮਨਾਏ ਜਾਣ ਵਾਲੇ ਜਸ਼ਨਾਂ ਉਪਰ ਰੋਕ ਲਗਾ ਦਿੱਤੀ ਗਈ ਹੈ। ਕਿਉਂਕਿ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਲੋਕਾਂ ਦਾ ਇਕੱਠ ਇਸ ਕਰੋਨਾ ਦੇ ਵਾਧੇ ਨੂੰ ਹੋਰ ਵਧਾ ਰਿਹਾ ਹੈ।

ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਦਿੱਲੀ ਸਰਕਾਰ ਵੱਲੋਂ ਇਹ ਕਦਮ ਚੁੱਕੇ ਗਏ ਹਨ। ਜਿਥੇ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਵਿਆਹ ਸਮਾਗਮ ਦੇ ਵਿਚ 200 ਲੋਕਾਂ ਨੂੰ ਸ਼ਾਮਲ ਹੋਣ ਦੀ ਛੋਟ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਮਾਗਮ ਨਹੀਂ ਕੀਤਾ ਜਾਵੇਗਾ। ਤਿਉਹਾਰਾਂ ਦੇ ਸੀਜ਼ਨ ਵਿੱਚ ਇਸ ਓਮੀਕਰੋਨ ਦੇ ਵਧੇ ਹੋਏ ਕੇਸਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਉਥੇ ਹੀ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣ ਦੇ ਵੀ ਸਖਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਵੱਲੋਂ ਅਜੇ ਤੱਕ ਟੀਕਾਕਰਨ ਨਹੀਂ ਕਰਵਾਇਆ ਗਿਆ ਉਹ ਆਪਣਾ ਟੀਕਾਕਰਨ ਕਰਵਾ ਲੈਣ। ਕਿਉਂਕਿ ਇਹ ਨਵਾਂ ਵਾਈਰਸ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਜਿਸ ਨਾਲ ਨਵੇਂ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।