ਓਮੀਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਆ ਗਿਆ ਇਹ ਤਾਜਾ ਵੱਡਾ ਹੁਕਮ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲੇ ਲਗਾਤਾਰ ਕੇਂਦਰ ਸਰਕਾਰ ਦੀ ਚਿੰਤਾ ਵਧਾ ਰਹੇ ਹਨ। ਜਿੱਥੇ ਨਵੇਂ ਵਾਇਰਸ ਦੇ ਮਾਮਲੇ ਵੀ ਬਹੁਤ ਸਾਰੇ ਸੂਬਿਆਂ ਵਿੱਚ ਸਾਹਮਣੇ ਆ ਚੁੱਕੇ ਹਨ। ਉਥੇ ਹੀ ਇਨ੍ਹਾਂ ਸੂਬਿਆਂ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਜਾਰੀ ਕਰ ਦਿਤਾ ਗਿਆ ਹੈ। ਜਿੱਥੇ ਵਿਦਿਅਕ ਅਦਾਰਿਆਂ ਵਿੱਚ ਵੀ ਕਰੋਨਾ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਫਿਰ ਤੋਂ ਦੇਸ਼ ਅੰਦਰ ਕਰੋਨਾ ਦੀ ਤੀਜੀ ਲਹਿਰ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਕ੍ਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਇਆ ਗਿਆ ਹੈ ।

ਉਥੇ ਹੀ ਕਈ ਸੂਬਿਆਂ ਵਿੱਚ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾਈ ਜਾ ਰਹੀ ਹੈ। ਜਿਸ ਨਾਲ ਦੇਸ਼ ਅੰਦਰ ਵਧ ਰਹੇ ਓਮੀਕਰੋਨ ਦੇ ਮਾਮਲਿਆਂ ਨੂੰ ਰੋਕਿਆ ਜਾ ਸਕੇ। ਹੁਣ ਓਮੀਕਰੋਨ ਦੇ ਖਤਰੇ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਹ ਹੁਕਮ ਲਾਗੂ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਹੁਣ ਨਵੇਂ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਕੁਝ ਸਖਤ ਆਦੇਸ਼ ਲਾਗੂ ਕੀਤੇ ਗਏ ਹਨ। ਜਿੱਥੇ ਹੁਣ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਲਈ ਇੱਕ ਹੁਕਮ ਜਾਰੀ ਕੀਤਾ ਗਿਆ ਹੈ।

ਲਾਗੂ ਕੀਤੇ ਗਏ ਇਸ ਹੁਕਮ ਵਿੱਚ ਕੇਂਦਰ ਸਰਕਾਰ ਵੱਲੋਂ ਆਖਿਆ ਗਿਆ ਹੈ ਕਿ ਅਗਰ ਕੋਈ ਵੀ ਕੋਰੋਨਾ ਦਾ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ ਤਾਂ ਉਸ ਦਾ ਤੁਰੰਤ ਕਰੋਨਾ ਟੈਸਟ ਕੀਤਾ ਜਾਵੇ। ਅਗਰ ਕਿਸੇ ਵੀ ਮਰੀਜ਼ ਵਿੱਚ ਗਲਾ ਖਰਾਬ ਹੋਣਾ, ਦਸਤ ,ਸਿਰਦਰਦ ,ਬੁਖਾਰ , ਸਾਹ ਲੈਣ ਵਿਚ ਤਕਲੀਫ, ਸੁਆਦ ਜਾ ਸੁੰਘਣ ਦੀ ਸਮਰੱਥਾ ਵਿੱਚ ਕਮੀ, ਆਦਿ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ, ਉਸ ਦਾ ਲਾਜ਼ਮੀ ਤੌਰ ਉਤੇ ਟੈਸਟ ਕੀਤਾ ਜਾਵੇ।

ਅਗਰ ਇਸ ਵਿੱਚ ਦੱਸੇ ਗਏ ਲੱਛਣ ਪਾਏ ਜਾਂਦੇ ਹਨ ਤਾਂ ਇਸ ਮਰੀਜ਼ ਨੂੰ ਸ਼ੱਕੀ ਕੇਸ ਮੰਨਿਆ ਜਾਣਾ ਚਾਹੀਦਾ ਹੈ। ਅਤੇ ਅਜਿਹੇ ਵਿਅਕਤੀਆਂ ਦੀ ਪੂਰੀ ਤਰ੍ਹਾਂ ਨਿਗਰਾਨੀ ਕਰਨੀ ਚਾਹੀਦੀ ਹੈ ਜਦੋਂ ਤੱਕ ਕੀਤੇ ਗਏ ਟੈਸਟ ਦੀ ਰਿਪੋਰਟ ਨਹੀਂ ਆ ਜਾਂਦੀ। ਕਿਉਂਕਿ ਨਵਾਂ ਵਾਇਰਸ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ ਜਿਸ ਕਾਰਨ ਮਾਮਲਿਆਂ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।