ਓਮੀਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਅਚਾਨਕ ਸਕੂਲਾਂ ਕਾਲਜਾਂ ਨੂੰ ਬੰਦ ਕਰਨ ਦਾ ਏਥੇ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਖਦਸ਼ਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਜਿੱਥੇ ਕੇਸਾਂ ਵਿਚ ਹੋ ਰਿਹਾ ਵਾਧਾ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਕਈ ਸੂਬਿਆਂ ਵਿੱਚ ਰਾਤ ਦਾ ਕਰਫ਼ਿਊ ਜਾਰੀ ਕਰ ਦਿੱਤਾ ਗਿਆ ਹੈ। ਵਿਆਹ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਲੋਕਾਂ ਦੀ ਗਿਣਤੀ ਨੂੰ ਵੀ ਘੱਟ ਕਰ ਦਿੱਤਾ ਗਿਆ ਹੈ। ਹਰਿਆਣੇ ਸੂਬੇ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ 5 ਜਿਲਿਆ ਵਿੱਚ ਮਿੰਨੀ ਤਾਲਾਬੰਦੀ ਕਰ ਦਿੱਤੀ ਗਈ ਹੈ।

ਹੁਣ ਇੱਥੇ ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਅਚਾਨਕ ਹੀ ਸਕੂਲ ਕਾਲਜਾਂ ਨੂੰ ਬੰਦ ਕਰਨ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹਰਿਆਣਾ ਤੋਂ ਬਾਅਦ ਵਿੱਚ ਪੱਛਮੀ ਬੰਗਾਲ ਵਿੱਚ ਵੀ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਕਿਉਂਕਿ ਕਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਵਧ ਰਹੇ ਮਾਮਲਿਆਂ ਦੇ ਕਾਰਨ ਸੂਬਾ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਜਿੱਥੇ ਪੱਛਮੀ ਬੰਗਾਲ ਵਿਚ ਹੁਣ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਨੂੰ 50 ਫੀਸਦੀ ਸੋਮਵਾਰ ਸ਼ਾਮ 7 ਵਜੇ ਤੋਂ ਕੀਤਾ ਜਾ ਰਿਹਾ ਹੈ।

ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਸੂਬੇ ਅੰਦਰ ਸਕੂਲ-ਕਾਲਜਾਂ ਤੋਂ ਇਲਾਵਾ ਬਿਊਟੀ ਪਾਰਲਰ ,ਸੈਲੂਨ, ਮਨੋਰੰਜਨ ਪਾਰਕ, ਸਪਾ ਯੂਨੀਵਰਸਿਟੀ, ਚਿੜੀਆ ਘਰ, ਨੂੰ ਵੀ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਪੱਛਮੀ ਬੰਗਾਲ ਵਿੱਚ ਓਮੀਕਰੋਨ ਦੇ ਮਾਮਲਿਆਂ ਦੀ ਗਿਣਤੀ 16 ਹੋ ਗਈ ਹੈ।

ਇਸ ਲਈ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਤੋਂ ਬ੍ਰਿਟੇਨ ਤੋਂ ਕਲਕੱਤਾ ਆਉਣ ਵਾਲੀਆਂ ਸਿੱਧੀਆਂ ਉਡਾਨਾ ਨੂੰ ਵੀ ਆਉਣ ਤੋਂ ਰੋਕ ਦਿੱਤਾ ਗਿਆ ਹੈ। ਉਥੇ ਹੀ ਦਫ਼ਤਰਾਂ ਦੇ ਵਿੱਚ ਵੀ 50 ਫੀਸਦੀ ਨਾਲ ਨਾਲ ਕਰਮਚਾਰੀਆਂ ਨੂੰ ਕੰਮ ਕਰਨ ਅਤੇ ਦਫਤਰ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿੱਥੇ ਜ਼ਰੂਰੀ ਸੇਵਾਵਾਂ ਦੀ ਆਗਿਆ ਸੂਬੇ ਵਿੱਚ ਦਿੱਤੀ ਗਈ ਹੈ ਉਥੇ ਹੀ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।