ਓਮੀਕਰੋਨ ਨੂੰ ਦੇਖਦੇ ਹੋਏ ਹੁਣੇ ਹੁਣੇ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – 11 ਜਨਵਰੀ ਤੋਂ ਹੋਵੇਗਾ ਹੁਕਮ ਲਾਗੂ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਕਰੋਨਾ ਦੀ ਤੀਜੀ ਵਾਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸਾਰੇ ਸੂਬਿਆਂ ਵਿੱਚ ਜਿੱਥੇ ਨਵੇਂ ਵਾਇਰਸ ਦੇ ਮਾਮਲੇ ਵੀ ਲਗਾਤਾਰ ਵਧਦੇ ਨਜ਼ਰ ਆ ਰਹੇ ਹਨ ਉਥੇ ਹੀ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋ ਰਿਹਾ ਹੈ। ਜਿੱਥੇ ਮੁੰਬਈ ਵਿਚ ਲਗਾਤਾਰ ਕਰੋਨਾ ਤੋਂ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ। ਮੁੰਬਈ ਦੇ ਮੇਅਰ ਵੱਲੋਂ ਵੀ ਆਖਿਆ ਗਿਆ ਹੈ ਕਿ ਅਗਰ ਗਿਣਤੀ ਵੱਧ ਜਾਂਦੀ ਹੈ ਤਾਂ ਤਾਲਾਬੰਦੀ ਵੀ ਕੀਤੀ ਜਾਵੇਗੀ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਵੀ ਸ਼ਖਤੀ ਨੂੰ ਵਧਾਇਆ ਜਾ ਰਿਹਾ ਹੈ। ਕਿਉਂਕਿ ਕੁਝ ਵਧੇਰੇ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕਾਰਨ ਵੀ ਭਾਰਤ ਵਿੱਚ ਕੇਸਾਂ ਦੀ ਗਿਣਤੀ ਵਧ ਸਕਦੀ ਹੈ।

ਹੁਣ ਓਮੀਕਰੋਨ ਨੂੰ ਦੇਖਦੇ ਹੋਏ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ 11 ਜਨਵਰੀ ਤੋਂ ਇਹ ਹੁਕਮ ਲਾਗੂ ਹੋਵੇਗਾ। ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਮੱਦੇਨਜ਼ਰ ਰਖਦੇ ਹੋਏ ਕੇਂਦਰੀ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੇ ਜਾਣ ਦਾ ਹੁਕਮ ਦੇ ਦਿੱਤਾ ਗਿਆ ਹੈ। ਜਿੱਥੇ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ 7 ਦਿਨਾਂ ਦੇ ਲਈ ਆਪਣੇ ਘਰ ਵਿਚ ਹੀ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ।

ਉਸ ਤੋਂ ਬਾਅਦ 8ਵੇਂ ਦਿਨ ਆਰ ਟੀ ਪੀ ਸੀ ਆਰ ਟੈਸਟ ਕਰਵਾਉਣਾ ਹੋਵੇਗਾ। ਉਥੇ ਹੀ ਰੈੱਡਮ ਟੈਸਟਿੰਗ ਲਈ ਚੁਣੇ ਗਏ ਦੋ ਫੀਸਦੀ ਯਾਤਰੀ ਨੇਗਟਿਵ ਪਾਏ ਗਏ ਹਨ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। 11 ਜਨਵਰੀ 2022 ਤੋਂ ਇਹ ਹੁਕਮ ਲਾਗੂ ਕੀਤੇ ਜਾਣ ਵਾਲੇ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਘਰ ਵਿੱਚ ਹੀ 7 ਦਿਨਾਂ ਲਈ ਇਕਾਂਤਵਾਸ ਵਿਚੋਂ ਲੰਘਣਾ ਹੋਵੇਗਾ।

ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਕੌਮਾਂਤਰੀ ਯਾਤਰੀਆਂ ਲਈ ਇਹ ਪਾਬੰਦੀਆਂ ਇਸ ਲਈ ਲਾਗੂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਉਹ ਪ੍ਰਭਾਵਤ ਦੇਸ਼ਾਂ ਤੋਂ ਭਾਰਤ ਆ ਰਹੇ ਹਨ।