ਓਮੀਕ੍ਰੋਨ ਤੋਂ ਬਾਅਦ ਹੁਣ ਆ ਗਿਆ ਇਹ ਨਵਾਂ ਵੈਰੀਐਂਟ, ਦੁਨੀਆਂ ਪਈ ਫਿਕਰਾਂ ਚ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਸਾਰੇ ਪੁਖ਼ਤਾ ਕਦਮ ਚੁੱਕੇ ਗਏ ਤਾਂ ਜੋ ਇਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਇਸ ਕਰੋਨਾ ਨੂੰ ਠੱਲ ਪਾਉਣ ਲਈ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਇਸ ਦੇ ਪ੍ਰਸਾਰ ਹੇਠ ਆਉਣ ਤੋਂ ਬਚਾਇਆ ਜਾ ਸਕੇ। ਜਿੱਥੇ ਪਹਿਲਾਂ 18 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਸੀ। ਉਸ ਤੋਂ ਬਾਅਦ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਵੀ ਕਰ ਦਿੱਤਾ ਗਿਆ ਹੈ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਜਿੰਦਗੀ ਨੂੰ ਪਟਰੀ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪਰ ਦੱਖਣੀ ਅਫਰੀਕਾ ਵਿਚ ਸਾਹਮਣੇ ਆਉਣ ਵਾਲੇ ਨਵੇਂ ਵਾਇਰਸ ਹੋਣ ਦੇ ਕਾਰਨ ਫਿਰ ਤੋਂ ਖਤਰਾ ਪੈਦਾ ਹੋ ਗਿਆ ਸੀ। ਵਿਸ਼ਵ ਸਿਹਤ ਸੰਗਠਨ ਵੱਲੋਂ ਦੱਸਿਆ ਗਿਆ ਸੀ ਕਿ ਇਹ ਵਾਇਰਸ ਓਮੀਕਰੋਨ ਡੈਲਟਾ ਦੇ ਮੁਕਾਬਲੇ ਵਧੇਰੇ ਖ਼ਤਰਨਾਕ ਅਤੇ ਤੇਜ਼ੀ ਨਾਲ ਫੈਲਣ ਵਾਲਾ ਹੈ। ਹੁਣ ਓਮੀਕਰੋਨ ਤੋਂ ਵਧ ਕੇ ਨਵਾਂ ਵੈਰੀਏਟ ਸਾਹਮਣੇ ਆਇਆ ਹੈ ਜਿਸ ਨਾਲ ਦੁਨੀਆਂ ਫਿਕਰਾਂ ਵਿੱਚ ਪੈ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਓਮੀਕਰੋਨ ਅਤੇ ਡੈਲਟਾ ਵੈਰੀਏਟ ਦਾ ਮਿਸ਼ਰਣ ਵੀ ਸਾਹਮਣੇ ਆ ਚੁੱਕਾ ਹੈ। ਜਿਸ ਦਾ ਪਹਿਲਾ ਮਾਮਲਾ ਬ੍ਰਿਟੇਨ ਵਿਚ ਸਾਹਮਣੇ ਆਇਆ ਸੀ ਜਿੱਥੇ ਇਸ ਵੈਰੀਐਂਟ ਨੂੰ ਹੁਣ ਡੈਲਟਾਕਰੋਨ ਵੈਰੀਐਂਟ ਦਾ ਨਾਮ ਨਾਮ ਦਿੱਤਾ ਗਿਆ ਹੈ। ਇਸ ਵਾਇਰਸ ਦੀ ਖੋਜ ਸਾਈਪ੍ਰਸ ਯੂਨੀਵਸਟੀ ਵੱਲੋਂ ਕੀਤੀ ਗਈ ਹੈ ਅਤੇ ਇਸ ਦਾ ਮਾਮਲਾ ਉਥੇ ਸਾਹਮਣੇ ਆਇਆ ਸੀ l

ਇਸ ਨਵੇਂ ਵਾਇਰਸ ਦੇ ਸਾਹਮਣੇ ਆਉਣ ਨਾਲ ਮੁੜ ਤੋਂ ਸਾਰੇ ਦੇਸ਼ਾਂ ਵਿੱਚ ਡਰ ਪੈਦਾ ਹੋ ਗਿਆ ਹੈ। ਇਸ ਬਾਰੇ ਖੋਜਕਾਰਾ ਵੱਲੋਂ ਦੱਸਿਆ ਗਿਆ ਹੈ ਕਿ ਇਹ ਨਵਾਂ ਵਾਇਰਸ ਡੈਲਟਾਕਰੋਨ ਹੈ। ਜੋ ਦੋ ਵਾਇਰਸ ਤੋਂ ਮਿਲ ਕੇ ਬਣਿਆ ਹੈ ਅਤੇ ਵਧੇਰੇ ਖ਼ਤਰਨਾਕ ਹੈ,ਜਿਸ ਨੂੰ ਓਮੀਕਰੋਨ ਅਤੇ ਡੈਲਟਾ ਦਾ ਹਾਈਬ੍ਰਿਡ ਵੈਰੀਐਂਟ ਦੱਸਿਆ ਗਿਆ ਹੈ। ਇਸ ਦੀ ਖਬਰ ਸਾਹਮਣੇ ਆਉਂਦੇ ਹੀ ਸਾਰੇ ਦੇਸ਼ਾਂ ਵਿਚ ਫਿਰ ਤੋਂ ਡਰ ਵੇਖਿਆ ਜਾ ਰਿਹਾ ਹੈ।