ਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਮੋਦੀ ਕਰਨ ਲੱਗਾ ਇਹ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਿੱਥੇ ਕਰੋਨਾ ਦੇ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਸੀ। ਉਥੇ ਹੀ ਭਾਰਤ ਦੂਜੇ ਨੰਬਰ ਤੇ ਸੀ ਜਿਥੇ ਕਰੋਨਾ ਕੇਸਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ। ਸਾਰੇ ਦੇਸ਼ਾਂ ਵੱਲੋਂ ਜਿੱਥੇ ਇਸ ਕਰੋਨਾ ਉਪਰ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ ਸੀ। ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ। ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਵੀ ਲੋਕਾਂ ਲਈ ਲਾਜ਼ਮੀ ਕਰ ਦਿੱਤੀ ਗਈ ਸੀ। ਉਥੇ ਹੀ ਬੀਤੇ ਦਿਨੀਂ ਦੱਖਣੀ ਅਫਰੀਕਾ ਦੇ ਵਿੱਚ ਕਰੋਨਾ ਦੇ ਨਵੇਂ ਵਾਇਰਸ ਦੀ ਪੁਸ਼ਟੀ ਵਿਸ਼ਵ ਸਿਹਤ ਸੰਗਠਨ ਵੱਲੋਂ ਕੀਤੀ ਗਈ। ਜਿਸ ਨੇ ਦੱਸਿਆ ਕਿ ਇਹ ਵਾਇਰਸ ਵਧੇਰੇ ਤੇਜ਼ੀ ਨਾਲ ਫੈਲਣ ਵਾਲੇ ਅਤੇ ਵਧੇਰੇ ਖ਼ਤਰਨਾਕ ਹੈ। ਇਹ ਵਾਇਰਸ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ।

ਹੁਣ ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਮੋਦੀ ਇਹ ਕੰਮ ਕਰਨ ਲੱਗੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਨਵੇਂ ਵਾਇਰਸ ਦੇ ਮਾਮਲੇ ਭਾਰਤ ਵਿੱਚ ਵੀ ਸਾਹਮਣੇ ਆ ਚੁੱਕੇ ਹਨ। ਉਥੇ ਹੀ ਸਰਕਾਰ ਲਈ ਚਿੰਤਾ ਵੀ ਵਧ ਚੁੱਕੀ ਹੈ। ਇਨ੍ਹਾਂ ਨਵਾਂ ਮਾਮਲਿਆਂ ਨੂੰ ਵਧੇ ਹੋਏ ਦੇਖ ਕੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਉਪਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਜਿੱਥੇ ਇਸ ਬੈਠਕ ਵਿਚ ਸਿਹਤ ਮੰਤਰਾਲੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਨਵੇਂ ਵਾਇਰਸ ਦੇ ਮਾਮਲੇ ਮਹਾਰਾਸ਼ਟਰ ਵਿੱਚ ਸਭ ਤੋਂ ਵਧੇਰੇ ਸਾਹਮਣੇ ਆਏ ਹਨ, ਜਿੱਥੇ ਇਨ੍ਹਾਂ ਨਵੇਂ ਮਾਮਲਿਆਂ ਦੀ ਗਿਣਤੀ 65 ਦੱਸੀ ਗਈ ਹੈ।

ਇਸ ਤਰਾਂ ਹੀ ਦਿੱਲੀ ਵਿਚ 54 ਕੇਸ ਸਾਹਮਣੇ ਆਏ ਹਨ। ਇਨ੍ਹਾਂ ਤੋਂ ਇਲਾਵਾ ਰਾਜਸਥਾਨ ,ਕਰਨਾਟਕਾ, ਉੱਤਰ ਪ੍ਰਦੇਸ਼, ਗੁਜਰਾਤ, ਕੇਰਲ ਅਤੇ ਤਿਲੰਗਾਨਾ, ਜੰਮੂ-ਕਸ਼ਮੀਰ ਅਤੇ ਓਡਿਸ਼ਾ ਦੇ ਵਿੱਚ ਵੀ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਚੰਡੀਗੜ੍ਹ ,ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੇ ਵਿੱਚ ਵੀ ਇਕ ਇਕ ਮਾਮਲਾ ਸਾਹਮਣੇ ਆ ਚੁੱਕਾ ਹੈ।

ਇਨ੍ਹਾਂ ਸਾਰੇ ਸੂਬਿਆਂ ਵਿੱਚ ਜਿੱਥੇ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਕਾਰਨ ਚਿੰਤਾ ਵੱਧ ਗਈ ਹੈ ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿੱਥੇ ਨਵੇਂ ਵਾਇਰਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਜਾਰੀ ਕੀਤੇ ਗਏ ਹਨ। ਕਿਉਂਕਿ ਕਰੋਨਾ ਦਾ ਇਹ ਨਵਾਂ ਵਾਇਰਸ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ।