ਓਮੀਕ੍ਰੋਨ ਨੂੰ ਦੇਖਦੇ ਹੋਏ WHO ਵਲੋਂ ਆ ਗਈ ਇਹ ਵੱਡੀ ਖਬਰ – ਦੁਨੀਆਂ ਪਈ ਫਿਕਰਾਂ ਚ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿਥੇ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਇਸਦਾ ਪ੍ਰਭਾਵ ਸਾਰੇ ਦੇਸ਼ਾਂ ਵਿੱਚ ਦੇਖਿਆ ਗਿਆ ਹੈ। ਕੋਈ ਵੀ ਦੇਸ਼ ਇਸ ਮਹਾਮਾਰੀ ਦੀ ਚਪੇਟ ਵਿੱਚ ਆਉਣ ਤੋਂ ਬਚ ਨਹੀਂ ਸਕਿਆ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਮਹਾਵਾਰੀ ਦੇ ਕਾਰਨ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ ਉੱਥੇ ਹੀ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਦੇ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਹੈ। ਹੁਣ ਬੀਤੇ ਦਿਨੀਂ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫ਼ਰੀਕਾ ਦੇ ਵਿੱਚ ਨਵੇਂ ਵਾਇਰਸ ਦੇ ਸਾਹਮਣੇ ਆਉਣ ਦੀ ਪੁਸ਼ਟੀ ਕੀਤੀ ਗਈ ਸੀ ਜੋ ਕਿ ਬੇਹੱਦ ਖਤਰਨਾਕ ਦੱਸਿਆ ਗਿਆ ਹੈ।

ਜੋ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਓਮੀਕਰੋਨ ਨੂੰ ਫਿਰ ਤੋਂ ਲੈ ਕੇ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਦੁਨੀਆਂ ਫਿਰ ਤੋਂ ਫਿਕਰਾਂ ਵਿੱਚ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਦੱਖਣੀ ਅਫਰੀਕਾ ਵਿੱਚ ਨਵੇਂ ਵੇਰੀਐਂਟ ਦੀ ਪੁਸ਼ਟੀ ਵਿਸ਼ਵ ਸਿਹਤ ਸੰਗਠਨ ਵੱਲੋਂ ਕੀਤੀ ਗਈ ਸੀ। ਉਥੇ ਹੀ ਹੁਣ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਵੱਲੋਂ ਓਮੀਕਰੋਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਵੈਰੀਐਂਟ 77 ਦੇਸ਼ਾਂ ਵਿੱਚ ਫੈਲ ਚੁੱਕਾ ਹੈ।

ਜਿੱਥੇ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ ਉਥੇ ਹੀ ਲੋਕਾਂ ਵਿੱਚ ਖਤਰਾ ਵੀ ਵਧਦਾ ਜਾ ਰਿਹਾ ਹੈ। ਉੱਥੇ ਹੀ ਸਾਰੇ ਦੇਸ਼ਾਂ ਵਿੱਚ ਟੀਕਾਕਰਣ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਵੱਲੋਂ ਚਿੰਤਾ ਜ਼ਾਹਿਰ ਕੀਤੀ ਗਈ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਚਿੰਤਾ ਹਰ ਜਗ੍ਹਾ ਤੇ ਲੋਕਾਂ ਦੀ ਜਾਨ ਨੂੰ ਬਚਾਉਣ ਨੂੰ ਲੈ ਕੇ ਵਧ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਆਸਮਾਨਤਾ ਦੇ ਖਿਲਾਫ ਹਾਂ, ਕਿਉਂਕਿ ਬਹੁਤ ਸਾਰੇ ਦੇਸ਼ਾਂ ਵਿਚ ਆਬਾਦੀ ਸਮੂਹਾਂ ਵਿੱਚ ਅਸਮਾਨਤਾ ਦੇਖੀ ਜਾ ਰਹੀ ਹੈ।

ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਅਜੇ ਟੀਕਾਕਰਣ ਦੀਆਂ ਦਰਾਂ ਵਿੱਚ ਬਹੁਤ ਅੰਤਰ ਹੈ। ਬਹੁਤ ਸਾਰੇ ਦੇਸ਼ਾਂ ਵਿਚ ਅਜੇ 10 ਫੀਸਦੀ ਅਬਾਦੀ ਦਾ ਟੀਕਾਕਰਨ ਵੀ ਨਹੀਂ ਕੀਤਾ ਗਿਆ, ਜਿਨ੍ਹਾਂ ਦੀ ਗਿਣਤੀ 41 ਦੇ ਕਰੀਬ ਦੱਸੀ ਗਈ ਹੈ। ਇਸ ਤਰਾਂ ਹੀ 98 ਦੇਸ਼ ਅਜਿਹੇ ਹਨ ਜਿਥੇ 40 ਫੀਸਦੀ ਤੱਕ ਅਜੇ ਟੀਕਾਕਰਨ ਨਹੀਂ ਹੋ ਸਕਿਆ। ਭਾਰਤ ਵਿੱਚ ਵੀ ਨਵੇਂ ਵੇਰੀਐਂਟ ਦੇ 50 ਤੋਂ ਉਪਰ ਮਾਮਲੇ ਸਾਹਮਣੇ ਆ ਚੁੱਕੇ ਹਨ । ਜਿਸ ਕਾਰਨ ਭਾਰਤ ਵਿੱਚ ਵੀ ਇਸ ਨਵੇਂ ਵੇਰੀਐਂਟ ਦਾ ਖਤਰਾ ਵਧਦਾ ਜਾ ਰਿਹਾ ਹੈ।